ਜਸਪਿੰਦਰ ਕੌਰ ਮੀਆਂ ਨੇ ਚੋਣ ਪ੍ਰਚਾਰ ਚ ਤੇਜੀ ਲਿਆਦੀ

0
54


ਸਰਦੂਲਗੜ੍ਹ 11 ਮਈ (ਬਪਸ): ਹਲਕਾ ਸਰਦੂਲਗੜ੍ਹ ਦੇ ਰਾਏਪੁਰ ਜੋਨ ਤੋ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਪਿੰਦਰ ਕੌਰ ਮੀਆਂ ਨੇ ਆਪਣੇ ਜ਼ੋਨ ਦੇ ਵਰਕਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਸਾਨੂੰ ਆਪਸੀ ਧੜੇਬਾਜ਼ੀ ਤੋਂ ਉੱਪਰ ਉੱਠ ਕੇ ਕਾਂਗਰਸ ਪਾਰਟੀ ਲਈ ਕੰਮ ਕਰਨਾ ਚਾਹੀਦਾ ਹੈ ਲੋਕ ਸਭਾ ਚੋਣਾਂ ਵਿੱਚ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਕੇ ਉਸ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾ ਕੇ ਸੰਸਦ ਵਿੱਚ ਭੇਜੀਏ ਤਾਂ ਕਿ ਉਹ ਆਪਣੇ ਹਲਕੇ ਦੀਆਂ ਸਮੱਸਿਆਵਾਂ ਨੂੰ ਸੰਸਦ ਵਿੱਚ ਰੱਖ ਸਕੇ ਤੇ ਪਹਿਲ ਦੇ ਆਧਾਰ ਤੇ ਇਲਾਕੇ ਦਾ ਵਿਕਾਸ ਕਰਵਾ ਸਕੇ । ਉਨ੍ਹਾਂ ਕਿਹਾ ਕਿ ਪਿਛਲੇ ਦਸ ਸਾਲਾਂ ਤੋਂ ਸੂਬੇ ਵਿੱਚ ਅਕਾਲੀ ਭਾਜਪਾ ਸਰਕਾਰ ਨੇ ਸੂਬੇ ਦੇ ਵਿਕਾਸ ਦੀ ਥਾਂ ਤੇ ਸਿਰਫ਼ ਆਪਣਾ ਅਤੇ ਆਪਣੇ ਪਰਿਵਾਰਾਂ ਦਾ ਵਿਕਾਸ ਕੀਤਾ ਹੈ। ਕੇਂਦਰ ਵਿੱਚ ਝੂਠ ਬੋਲ ਕੇ ਬਣੀ ਮੋਦੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਜਿਸ ਦਾ ਖੁਮਿਆਜਾ ਉਨ੍ਹਾਂ ਨੂੰ ਇਨ੍ਹਾਂ ਲੋਕ ਸਭਾ ਚੋਣਾਂ ਵਿਚ ਭੁਗਤਨਾ ਪਵੇਗਾ। ਦੇਸ਼ ਦੀ ਜਨਤਾ ਭਾਜਪਾ ਦਾ ਬੋਰੀ ਬਿਸਤਰਾ ਗੋਲ ਕਰਨ ਲਈ ਉਤਾਵਲੀ ਹੋਈ ਬੈਠੀ ਹੈ ਤੇ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਬਣਾਉਣਾ ਚਾਹੁੰਦੀ ਹੈ। ਇਸ ਵਿੱਚ ਕੋਈ ਵੀ ਸ਼ੱਕ ਨਹੀਂ ਰਿਹਾ ਕਿ ਕੇਂਦਰ ਵਿੱਚ ਆਉਣ ਵਾਲੀ ਸਰਕਾਰ ਕਾਂਗਰਸ ਦੀ ਹੋਵੇਗੀ ਇਸ ਲਈ ਸਾਨੂੰ ਦਿਨ ਰਾਤ ਇੱਕ ਕਰਕੇ ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਉਮੀਦਵਾਰ ਰਾਜਾ ਵੜਿੰਗ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾ ਕੇ ਸੰਸਦ ਵਿੱਚ ਭੇਜੀ ਤਾਂ ਕਿ ਪੂਰੇ ਹਲਕੇ ਦਾ ਵਿਕਾਸ ਪਿੰਡ ਪੱਧਰ ਤੇ ਹੋ ਸਕੇ। ਇਸ ਮੌਕੇ ਜ਼ੋਨ ਰਾਏਪੁਰ ਦੇ ਸਮੂਹ ਵਰਕਰ ਹਾਜ਼ਰ ਸਨ ।

LEAVE A REPLY

Please enter your comment!
Please enter your name here