

ਸਰਦੂਲਗੜ੍ਹ/ਮਾਨਸਾ, 25 ਅਪ੍ਰੈਲ : (ਸਾਰਾ ਯਹਾਂ/ਮੁੱਖ ਸੰਪਾਦਕ)
ਸਮਾਜ ਦੇ ਸਰਵਪੱਖੀ ਵਿਕਾਸ ਵਿੱਚ ਪੜ੍ਹਾਈ ਬਹੁਤ ਹੀ ਵੱਡਮੁੱਲਾ ਯੋਗਦਾਨ ਪਾਉਂਦੀ ਹੈ ਇਸ ਲਈ ਹਰੇਕ ਵਿਅਕਤੀ ਦਾ ਸਿੱਖਿਅਤ ਹੋਣਾ ਬਹੁਤ ਜ਼ਰੂਰੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ਼੍ਰੀ ਚਰਨਜੀਤ ਸਿੰਘ ਅੱਕਾਂਵਾਲੀ ਨੇ ਪਿੰਡ ਭਗਵਾਨਪੁਰ ਹੀਂਗਣਾ ਅਤੇ ਲੋਹਗੜ੍ਹ ਵਿਖੇ ਸਕੂਲਾਂ ਦੇ ਕਰੀਬ 25 ਲੱਖ ਦੀ ਲਾਗਤ ਨਾਲ ਹੋਏ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਸਿੱਖਿਆ ਪ੍ਰਦਾਨ ਕਰਨ, ਸਕੂਲਾਂ ਦੀ ਨੁਹਾਰ ਬਦਲਣ ਲਈ ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਹਰੇਕ ਸਕੂਲ ਵਿੱਚ ਸਹੂਲਤਾਂ ਦੇ ਕੇ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ ਜਾ ਰਿਹਾ ਹੈ, ਉਥੇ ਹੀ ਅਧਿਆਪਕ ਦੇ ਹੁਨਰ ਵਿੱਚ ਹੋਰ ਵਾਧਾ ਕਰਨ ਲਈ ਉਨ੍ਹਾਂ ਨੂੰ ਅੰਤਰਰਾਸ਼ਟਰੀ ਪੱਧਰ ਤੇ ਸਿਖਲਾਈ ਵੀ ਦਿੱਤੀ ਜਾ ਰਹੀ ਹੈ, ਤਾਂ ਜੋ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਕਿਸੇ ਵੀ ਕਿਸਮ ਦੀ ਰੁਕਾਵਟ ਦਰਪੇਸ਼ ਨਾ ਆਵੇ।
ਇਸ ਦੌਰਾਨ ਚੇਅਰਮੈਨ ਸ਼੍ਰੀ ਚਰਨਜੀਤ ਸਿੰਘ ਅੱਕਾਂਵਾਲੀ ਨੇ ਪਿੰਡ ਭਗਵਾਨਪੁਰ ਹੀਂਗਣਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 15 ਲੱਖ 57 ਹਜ਼ਾਰ ਰੁਪਏ ਦੀ ਲਾਗਤ ਨਾਲ 4 ਕਮਰਿਆਂ ਦੇ ਨਵੀਨੀਕਰਨ ਅਤੇ ਪਿੰਡ ਲੋਹਗੜ੍ਹ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਖੇ 7 ਲੱਖ 51 ਹਜ਼ਾਰ ਰੁਪਏ ਦੀ ਲਾਗਤ ਨਾਲ ਨਵਾਂ ਕਮਰਾ ਅਤੇ 1 ਲੱਖ 50 ਹਜ਼ਾਰ ਦੀ ਲਾਗਤ ਨਾਲ ਬਣੀ ਚਾਰਦੀਵਾਰੀ ਦਾ ਉਦਘਾਟਨ ਕੀਤਾ।
ਇਸ ਮੌਕੇ ਸਕੂਲ ਮੁਖੀ ਲੋਹਗੜ੍ਹ ਜਸਵਿੰਦਰ ਕੌਰ, ਸਕੂਲ ਮੁਖੀ ਭਗਵਾਨਪੁਰ ਹੀਂਗਣਾ ਕੁਲਦੀਪ ਸਿੰਘ, ਐਸ.ਐਮ.ਸੀ. ਚੇਅਰਮੈਨ ਪਰਮਜੀਤ ਕੌਰ, ਐਸ.ਐਮ.ਸੀ. ਚੇਅਰਮੈਨ ਸੁਰਜੀਤ ਕੌਰ, ਸਰਪੰਚ ਕਾਲਾ ਰਾਮ, ਸਰਪੰਚ ਸੁਖਰਾਜ ਸਿੰਘ, ਮਨਦੀਪ ਸਿੰਘ ਗੋਲਡੀ, ਦਲਜੀਤ ਸਿੰਘ, ਹਰਜੀਤ ਸਿੰਘ, ਸੁਖਦੇਵ ਸਿੰਘ, ਲੇਖ ਰਾਜ, ਬਲਵਿੰਦਰ ਕੌਰ, ਵਿਰੇਂਦਰ ਸਿੰਘ, ਪੁਨੀਤ ਕੁਮਾਰ, ਸੁਮਨ ਰਾਣੀ, ਬੇਅੰਤ ਕੌਰ, ਕੰਵਲਪ੍ਰੀਤ ਕੌਰ, ਪਰਮਜੀਤ ਕੌਰ,ਵੀਰਪਾਲ ਕੌਰ, ਰਾਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਗੁਰਜੀਤ ਕੌਰ ਅਤੇ ਰਮਨਦੀਪ ਕੌਰ ਤੋਂ ਇਲਾਵਾ ਸਕੂਲੀ ਸਟਾਫ਼, ਵਿਦਿਆਰਥੀ ਅਤੇ ਹੋਰ ਵੀ ਸਖ਼ਸ਼ੀਅਤਾਂ ਮੌਜੂਦ ਸਨ।























