ਸਰਕਾਰੀਆ ਨੇ ਹੜ• ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ

0
28

ਚੰਡੀਗੜ•,ਸਾਰਾ ਯਹਾ,(ਬਲਜੀਤ ਸ਼ਰਮਾ) 22 ਜਨਵਰੀ:  ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਪੰਜਾਬ ਭਵਨ ਵਿਖੇ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਹੜ• ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਇਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ•ਾਂ ਸਾਰੇ ਜ਼ਿਲਿ•ਆਂ ਦੇ ਡਿਪਟੀ ਕਮਿਸ਼ਨਰਾਂ ਤੋਂ ਡਰੇਨਾਂ ਦੀ ਸਫਾਈ ਅਤੇ ਹੜ•ਾਂ ਦੀ ਰੋਕਥਾਮ ਲਈ ਚੁੱਕੇ ਜਾ ਰਹੇ ਕਦਮਾਂ ਬਾਬਤ ਜਾਣਕਾਰੀ ਹਾਸਲ ਕੀਤੀ।
ਜਲ ਸਰੋਤ ਮੰਤਰੀ ਨੇ ਕਿਹਾ ਕਿ ਸਾਲ 2019 ਤੋਂ ਪਹਿਲਾਂ ਤੱਕ ਹੜ• ਰੋਕੂ ਪ੍ਰਬੰਧਾਂ ਦੀ ਸਮੀਖਿਆ ਮੀਟਿੰਗ ਅਪ੍ਰੈਲ-ਮਈ ਮਹੀਨੇ ਵਿਚ ਹੋਇਆ ਕਰਦੀ ਸੀ ਅਤੇ ਹੜ•ਾਂ ਦੀ ਰੋਕਥਾਮ ਲਈ ਸਰਕਾਰ ਕੋਲ ਬਹੁਤ ਘੱਟ ਸਮਾਂ ਹੁੰਦਾ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਹੁਣ ਹੜ• ਰੋਕੂ ਪ੍ਰਬੰਧਾਂ ਦੀ ਸਮੀਖਿਆ ਲਈ ਮੀਟਿੰਗ ਜਨਵਰੀ-ਫਰਵਰੀ ਮਹੀਨੇ ਵਿਚ ਕਰਨੀ ਸ਼ੁਰੂ ਕੀਤੀ ਗਈ ਹੈ ਤਾਂ ਜੋ ਸੰਭਾਵੀ ਹੜ•ਾਂ ਦੇ ਦਿਨਾਂ ਤੋਂ ਪਹਿਲਾਂ-ਪਹਿਲਾਂ ਪੂਰਨ ਇੰਤਜ਼ਾਮ ਕਰ ਲਏ ਜਾਣ। ਉਨ•ਾਂ ਮੁੱਖ ਸਕੱਤਰ ਅਤੇ ਜਲ ਸਰੋਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਪੁਖਤਾ ਪ੍ਰਬੰਧ ਸਮੇਂ ਸਿਰ ਕਰ ਲਏ ਜਾਣ ਕਿਉਂ ਕਿ ਬਾਰਸ਼ ਦੇ ਸੀਜਨ ਵਿਚ ਹਾਲੇ ਕਾਫੀ ਸਮਾਂ ਰਹਿੰਦਾ ਹੈ। 
ਇਸ ਮੌਕੇ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਲੁਧਿਆਣਾ, ਫਿਰੋਜ਼ਪੁਰ, ਹੁਸ਼ਿਆਰਪੁਰ ਅਤੇ ਪਟਿਆਲਾ ਜ਼ਿਲਿ•ਆਂ ਦੇ ਡਿਪਟੀ ਕਮਿਸ਼ਨਰਾਂ ਨੇ ਕੁਝ ਜ਼ਰੂਰੀ ਕੰਮਾਂ ਲਈ ਫੰਡਾਂ ਨੂੰ ਜਲਦ ਜਾਰੀ ਕਰਨ ਬਾਰੇ ਜਾਣੂੰ ਕਰਵਾਇਆ ਜਦਕਿ ਬਾਕੀ ਜ਼ਿਲਿ•ਆਂ ਦੇ ਡਿਪਟੀ ਕਮਿਸ਼ਨਰਾਂ ਨੇ ਵੀ ਆਪੋ-ਆਪਣੇ ਇਲਾਕਿਆਂ ਵਿਚ ਹੜ• ਰੋਕੂ ਪ੍ਰਬੰਧਾਂ ਲਈ ਵਰਤੇ ਜਾਣ ਵਾਲੇ ਫੰਡਾਂ ਦੀ ਜਾਣਕਾਰੀ ਦਿੱਤੀ। ਸਰਕਾਰੀਆ ਨੇ ਕਿਹਾ ਕਿ ਉਹ ਵਿੱਤ ਮੰਤਰੀ ਅਤੇ ਮੁੱਖ ਮੰਤਰੀ ਨੂੰ ਲੋੜੀਦੇ ਫੰਡਾਂ ਨੂੰ ਸਮੇਂ ਸਿਰ ਜਾਰੀ ਕਰਨ ਲਈ ਕਹਿਣਗੇ।


EDITED BY : SARA YAHA | | Last Updated : 8:12 pm 22 ਜਨਵਰੀ  2019

LEAVE A REPLY

Please enter your comment!
Please enter your name here