*ਸਰਕਾਰੀ ਆਈ.ਟੀ.ਆਈ. ਮਾਨਸਾ ਵਿਖੇ ਹਾਈਪਰਟੈਂਸ਼ਨ ਬਿਮਾਰੀ ਸਬੰਧੀ ਜਾਗਰੂਕਤਾ ਕੈਂਪ ਆਯੋਜਿਤ*

0
23

ਮਾਨਸਾ, 17 ਜੂਨ (ਸਾਰਾ ਯਹਾਂ/ਮੁੱਖ ਸੰਪਾਦਕ): ਸਿਵਲ ਸਰਜਨ ਡਾ.ਅਰਵਿੰਦ ਪਾਲ ਸਿੰਘ ਦੇ ਨਿਰਦੇਸ਼ਾਂ ’ਤੇ ਸਰਕਾਰੀ ਆਈ.ਟੀ.ਆਈ ਮਾਨਸਾ ਵਿਖੇ ਹਾਈਪਰਟੈਂਸ਼ਨ ਜਾਗਰੂਕਤਾ ਕੰਪੇਨ ਦੇ ਸੰਦਰਭ ਵਿਚ ਯੁਵਾ ਕੈਂਪ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਤੇ ਸੂਚਨਾ ਅਫ਼ਸਰ, ਵਿਜੇ ਕੁਮਾਰ ਨੇ ਹਾਈ ਬਲੱਡ ਪ੍ਰੈਸ਼ਰ ਦੀ ਗੰਭੀਰਤਾ, ਇਸ ਦੇ ਲੱਛਣਾਂ ਅਤੇ ਰੋਕਥਾਮ ਦੇ ਉਪਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਹਾਈਪਰਟੈਂਸ਼ਨ ਇਕ ਸਾਈਲੈਂਟ ਪ੍ਰਭਾਵ ਹੈ ਜੋ ਬਿਨ੍ਹਾਂ ਕਿਸੇ ਲੱਛਣ ਦੇ ਵੀ ਸਰੀਰ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾ ਕੇ ਰੋਕਿਆ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਵਿਚ ਨਿਯਮਿਤ ਕਸਰਤ, ਯੋਗਾ, ਸੈਰ ਅਤੇ ਸਾਈਕਲਿੰਗ ਦੇ ਨਾਲ-ਨਾਲ ਘੱਟ ਨਮਕ, ਘੱਟ ਚਰਬੀ ਅਤੇ ਸੰਤੁਲਿਤ ਖੁਰਾਕ ਸ਼ਾਮਲ ਕਰਨੀ ਚਾਹੀਦੀ ਹੈ। ਉਨ੍ਹਾਂ  ਬਾਜ਼ਾਰੀ ਭੋਜਨ ਤੋਂ ਬਚਣ ਅਤੇ ਨਿਯਮਤ ਜਾਂਚ ਕਰਵਾਉਣ ਦੀ ਸਲਾਹ ਦਿੱਤੀ ।
ਡਿਪਟੀ ਮਾਸ ਮੀਡੀਆ ਅਫ਼ਸਰ, ਦਰਸ਼ਨ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਐਨ.ਸੀ.ਡੀ. ਪ੍ਰੋਗਰਾਮ ਦੇ ਅਧੀਨ ਮੁਫ਼ਤ ਇਲਾਜ਼ ਅਤੇ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਾਈ ਬਲੱਡ ਪ੍ਰੈਸ਼ਰ ਇਕ ਗੰਭੀਰ ਪਰ ਅਕਸਰ ਅਣਦੇਖੀ ਕੀਤੇ ਜਾਣ ਵਾਲੀ ਬਿਮਾਰੀ ਹੈ, ਜਿਸ ਦਾ ਸਮੇਂ ਸਿਰ ਇਲਾਜ਼ ਨਾ ਕੀਤਾ ਜਾਵੇ ਤਾਂ ਇਹ ਦਿਲ ਦਾ ਦੌਰਾ, ਗੁਰਦੇ ਫੇਲ੍ਹ ਅਤੇ ਲੀਵਰ ’ਤੇ ਅਸਰ ਹੋਣ ਵਰਗੀਆਂ ਗੰਭੀਰ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ।
ਇਸ ਮੌਕੇ ਪ੍ਰਿੰਸੀਪਲ ਗੁਰਮੇਲ ਸਿੰਘ ਮਾਖਾ, ਸਰਦਾਰ ਜਸਪਾਲ ਸਿੰਘ ਪਲੇਸਮੇਂਟ ਅਫ਼ਸਰ, ਗੁਰਪਿਆਰ ਸਿੰਘ ਪੀ.ਟੀ.ਸਮੇਤ ਆਈ.ਟੀ.ਆਈ. ਮਾਨਸਾ ਦੇ ਵਿਦਿਆਰਥੀ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

LEAVE A REPLY

Please enter your comment!
Please enter your name here