ਸਰਕਾਰੀ ਆਈ.ਟੀ.ਆਈ. ਵਿਖੇ ਮਨਾਇਆ ਵਿਸ਼ਵ ਕਿਡਨੀ ਦਿਵਸ ਅਤੇ ਵਿਸ਼ਵ ਗ੍ਰਾਹਕ ਅਧਿਕਾਰ ਦਿਵਸ

0
6

ਮਾਨਸਾ, 15 ਮਾਰਚ (ਸਾਰਾ ਯਹਾ,(ਬਲਜੀਤ ਸ਼ਰਮਾ) : ਸਥਾਨਕ ਸਰਕਾਰੀ ਆਈ.ਟੀ.ਆਈ. ਮਾਨਸਾ ਵਿਖੇ ਐਨ.ਐਸ.ਐਸ. ਅਤੇ ਬਡੀ ਗਰੁੱਪ ਅਧੀਨ ਵਿਸ਼ਵ ਕਿਡਨੀ ਦਿਵਸ ਅਤੇ ਵਿਸ਼ਵ ਗ੍ਰਾਹਕ ਅਧਿਕਾਰ ਦਿਵਸ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸ਼੍ਰੀ ਹਰਵਿੰਦਰ ਕੁਮਾਰ ਨੇ ਦੱਸਿਆ ਕਿ ਵਿਸ਼ਵ ਕਿਡਨੀ ਦਿਵਸ 2006 ਵਿੱਚ 66 ਦੇਸ਼ਾਂ ਵਿੱਚ ਸ਼ੁਰੂ ਹੋਇਆ ਸੀ ਅਤੇ ਹੁਣ ਇਨ੍ਹਾਂ ਦੀ ਗਿਣਤੀ ਵੱਧ ਕੇ 88 ਹੋ ਗਈ ਹੈ।
    ਉਨ੍ਹਾਂ ਦੱਸਿਆ ਕਿ ਹਰ ਸਾਲ ਵਿਸ਼ਵ ਪੱਧਰ ‘ਤੇ 2 ਲੱਖ 40 ਹਜ਼ਾਰ ਲੋਕ ਕਿਡਨੀ ਦੀ ਬਿਮਾਰੀ ਨਾਲ ਮਰ ਜਾਂਦੇ ਹਨ ਅਤੇ 13 ਲੱਖ ਲੋਕ ਇਸ ਬਿਮਾਰੀ ਨਾਲ ਪੀੜ੍ਹਤ ਹਨ। ਉਨ੍ਹਾਂ ਦੱਸਿਆ ਕਿ 85 ਫੀਸਦੀ ਉਹ ਲੋਕ ਹਨ ਜਿਨ੍ਹਾਂ ਦੀ ਆਮਦਨ ਘੱਟ ਹੈ। ਇਸ ਮੌਕੇ ਐਨ.ਸੀ.ਸੀ. ਕੇਅਰ ਟੇਕਰ ਸ਼੍ਰੀ ਹਰਪਾਲ ਸਿੰਘ ਨੇ ਦੱਸਿਆ ਕਿ ਕਿਹੜੇ-ਕਿਹੜੇ ਕਾਰਨਾਂ ਕਰਕੇ ਕਿਡਨੀ ਦੀ ਬਿਮਾਰੀ ਲੱਗਦੀ ਹੈ ਅਤੇ ਇਸ ਤੋਂ ਬਚਾਅ ਲਈ ਕੀ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਵਿੱਚ ਇਸ ਬਿਮਾਰੀ ਤੋਂ ਬਚਾਅ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਇਹ ਦਿਵਸ ਮਨਾਇਆ ਜਾਂਦਾ ਹੈ। 
    ਇੰਚਾਰਜ ਬਡੀ ਗਰੁੱਪ ਸ਼੍ਰੀ ਜਵਿੰਦਰ ਪਾਲ ਨੇ ਦੱਸਿਆ ਕਿ ਇਸ ਦਿਵਸ ਦੀ ਸ਼ੁਰੂਆਤ ਅਮਰੀਕਾ ਦੇ ਰਾਸ਼ਟਰਪਤੀ ਜੋਹਨ ਕਨੇਡੀ ਨੇ 15 ਮਾਰਚ 1962 ਨੂੰ ਕੀਤੀ। ਮੈਡਮ ਕੁਲਵਿੰਦਰ ਕੌਰ ਨੇ ਕਿਹਾ ਕਿ ਗ੍ਰਾਹਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਇਹ ਦਿਵਸ ਮਨਾਇਆ ਜਾਂਦਾ ਹੈ ਅਤੇ ਵਿਸ਼ਵ ਪੱਧਰ ‘ਤੇ 23.1 ਬਿਲੀਅਨ ਵਸਤੂਆਂ ਦੀ ਖਰੀਦ ਕੀਤੀ ਜਾਂਦੀ ਹੈ।
    ਇਸ ਮੌਕੇ ਸਤਿੰਦਰ ਸਿੰਘ, ਜਸਪਾਲ ਸਿੰਘ, ਗੁਰਪ੍ਰੀਤ ਸਿੰਘ, ਸੂਰਤਾ ਸਿੰਘ, ਜਸਵਿੰਦਰ ਸਿੰਘ, ਮਨਜੀਤ ਸਿੰਘ, ਨਰਦੀਪ ਸਿੰਘ ਅਤੇ ਮੈਡਮ ਹਰਪ੍ਰੀਤ ਕੌਰ ਮੌਜੂਦ ਸਨ।

LEAVE A REPLY

Please enter your comment!
Please enter your name here