

ਮਾਨਸਾ, 10 ਮਾਰਚ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)
ਸਰਕਾਰੀ ਮਿਡਲ ਸਕੂਲ ਖਿੱਲਣ ਸੈਸ਼ਨ 2024-25 ਲਈ ਉੱਤਮ ਸਕੂਲ ਪੁਰਸਕਾਰ ਲਈ ਚੁਣਿਆ ਗਿਆ ਹੈ। ਜਿਸ ਨੂੰ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਨੇ ਮਿਤੀ 07.03.2025 ਨੂੰ ਪੰਜ ਲੱਖ ਰੁਪਏ ਦੀ ਰਾਸ਼ੀ ਨਾਲ਼ ਸਨਮਾਨਿਤ ਕੀਤਾ ਹੈ। ਸਕੂਲ ਨੂੰ ਉੱਤਮ ਸਕੂਲ ਪੁਰਸਕਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:ਸਿ:) ਮਾਨਸਾ ਭੁਪਿੰਦਰ ਕੌਰ ਮਾਨਸਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਜੀਤ ਸਿੰਘ ਭੋਗਲ ਅਤੇ ਸਕੂਲ ਮੁਖੀ ਸ਼੍ਰੀਮਤੀ ਬਲਦੀਪ ਕੌਰ ਦੀ ਅਗਵਾਈ ਹੇਠ ਸਮੂਹ ਸਟਾਫ਼ ਦੀ ਅਣਥੱਕ ਮਿਹਨਤ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਯਤਨਾ ਸਦਕਾ ਪ੍ਰਾਪਤ ਕੀਤਾ ਹੈ। ਇਸ ਮੌਕੇ ਤੇ ਸਕੂਲ ਮੁਖੀ ਸ਼੍ਰੀਮਤੀ ਬਲਦੀਪ ਕੌਰ ਨੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਵੀ ਰਾਸ਼ੀ ਦਿੱਤੀ ਹੈ ਉਸਨੂੰ ਸਕੂਲ ਦੀ ਡਿਵੈਲਪਮੈਂਟ ਤੇ ਪੂਰੀ ਇਮਾਨਦਾਰੀ ਅਤੇ ਸਹੀ ਤਰੀਕੇ ਨਾਲ ਖਰਚਿਆ ਜਾਵੇਗਾ। ਮੈਂ ਮੇਰੇ ਸਕੂਲ ਦੇ ਸਾਰੇ ਸਟਾਫ਼ ਦਾ ਵੀ ਧੰਨਵਾਦ ਕਰਦੀ ਹਾਂ ਜਿਨ੍ਹਾਂ ਦੀ ਸਖਤ ਮਿਹਨਤ ਸਦਕਾ ਸਾਡੇ ਸਕੂਲ ਨੂੰ ਮਾਣ ਮਿਲਿਆ ਹੈ।























