ਸਰਕਾਰੀ ਸਕੂਲਾਂ ਵਿੱਚ ਦਾਖਲਾ ਵਧਾਉਣ ਲਈ ਪਿੰਡ ਵਿੱਚ ਰੈਲੀ ਕੱਢੀ ਗਈ

0
15

ਮਾਨਸਾ 6 ਅਪ੍ਰੈਲ (ਸਾਰਾ ਯਹਾ,(ਬਲਜੀਤ ਸ਼ਰਮਾ) : ਸਰਕਾਰੀ ਪ੍ਰਾਇਮਰੀ ਸਕੂਲ ਕੋਟ ਧਰਮੂ ਦੇ ਸਮੂਹ ਸਟਾਫ, ਜਿਲ੍ਹਾ ਸਿੱਖਿਆ ਅਫਸਰ ਸ਼੍ਰੀਮਤੀ ਰਜਿੰਦਰ ਕੌਰ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ਼੍ਰੀਮਤੀ ਬੱਸੋ ਧਾਲੀਵਾਲ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਅਤੇ ਸੈਕੰਡਰੀ ਸਕੂਲ ਕੋਟ ਧਰਮੂ ਦੇ ਸਮੂਹ ਸਟਾਫ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲਾ ਵਧਾਉਣ ਲਈ ਪਿੰਡ ਵਿੱਚ ਰੈਲੀ ਕੱਢੀ ਗਈ। ਰੈਲੀ ਦੇ ਮੁੱਖ ਮਹਿਮਾਨ ਵਜੋਂ ਸ਼੍ਰੀਮਤੀ ਰਜਿੰਦਰ ਕੌਰ ਜਿਲ੍ਹਾ ਸਿੱਖਿਆ ਅਫਸਰ ਮਾਨਸਾ ਅਤੇ ਮੈਡਮ ਬੱਸੋ ਧਾਲੀਵਾਲ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਪੁੱਜੇ। ਇਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਅਤੇ ਪਿੰਡ ਦੇ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਗਰੂਕ ਕੀਤਾ।

LEAVE A REPLY

Please enter your comment!
Please enter your name here