*ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀਆਂ ਵਿਦਿਆਰਥਣਾਂ ਵੱਲੋਂ ਬਿਰਧ ਘਰ ਦਾ ਦੌਰਾ*

0
21

ਮਾਨਸਾ, 17 ਫਰਵਰੀ (ਸਾਰਾ ਯਹਾਂ/ਮੁੱਖ ਸੰਪਾਦਕ): ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਮਾਨਸਾ ਦੀਆਂ ਵਿਦਿਆਰਥਣਾਂ ਵੱਲੋਂ ਬਿਰਧ ਘਰ, ਮਾਨਸਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਵਿਦਿਆਰਥਣਾਂ ਨੇ ਬਜ਼ੁਰਗਾਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਉਨ੍ਹਾਂ ਦੀ ਜੀਵਨ ਜਾਂਚ ਨੂੰ ਸਮਝਣ ਦੀ ਕੋਸ਼ਿਸ਼ ਕੀਤੀ।

ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਲਵਲੀਨ ਕੌਰ ਬੜਿੰਗ ਨੇ ਇਸ ਤਰ੍ਹਾਂ ਦੇ ਯਤਨਾਂ ਨੂੰ ਸ਼ਲਾਘਾਯੋਗ ਕਦਮ ਦੱਸਿਆ ਅਤੇ ਵਿਦਿਆਰਥੀਆਂ ਨੂੰ ਜੀਵਨ ਦੇ ਇਨ੍ਹਾਂ ਵਿਸ਼ੇਸ਼ ਪੱਖਾਂ ਨੂੰ ਡੂੰਘਾਈ ਨਾਲ ਸਮਝਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਵਿੱਚ ਸਮਾਜਿਕ, ਸਦਾਚਾਰਕ ਤੇ ਨੈਤਿਕ ਕਦਰਾਂ ਕੀਮਤਾਂ ਭਰਨ ਲਈ ਅਜਿਹੀਆਂ ਸੇਵਾਵਾਂ ਬਹੁਤ ਮਹੱਤਵਪੂਰਨ ਹਨ।

ਇਸ ਦੌਰਾਨ ਵਿਦਿਆਰਥਣਾਂ ਨੂੰ ਲੀਡ ਬੈਂਕ ਦੇ ਨੁਮਾਇੰਦੇ ਰਜਤ ਕੁਮਾਰ ਵੱਲੋਂ ਬੈਂਕ ਟਰਾਂਜ਼ੈਕਸ਼ਨਾਂ ਬਾਰੇ ਸਾਈਬਰ ਕਰਾਈਮ ਸਬੰਧੀ ਜਾਣਕਾਰੀ ਦਿੱਤੀ ਗਈ ਉੱਥੇ ਹੀ ਐਡਵੋਕੇਟ ਰਾਜਵੀਰ ਸਿੰਘ ਨੇ ਮਾਪਿਆਂ ਅਤੇ ਸੀਨੀਅਰ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਐਕਟ ਬਾਰੇ ਜਾਣੂ ਕਰਵਾਇਆ। ਇਸ ਤੋਂ ਇਲਾਵਾ  ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਤੋਂ ਮੋਹਿਤ ਗਰਗ ਨੇ ਬੁਢਾਪਾ ਪੈਨਸ਼ਨਾਂ ਅਤੇ ਵਿਭਾਗ ਦੀਆਂ ਹੋਰ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ। 

LEAVE A REPLY

Please enter your comment!
Please enter your name here