*ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਡੀ ਵਾਰਮਿੰਗ ਡੇਅ ਦੀ ਸ਼ੁਰੂਆਤ*

0
42

ਮਾਨਸਾ 07 ਅਗਸਤ  (ਸਾਰਾ ਯਹਾਂ/ਮੁੱਖ ਸੰਪਾਦਕ) : ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸਾਲ ਵਿੱਚ ਦੋ ਵਾਰ ਪੇਟ ਦੇ ਕੀੜਿਆਂ ਤੋਂ ਮੁਕਤੀ ਸਬੰਧੀ ਨੈਸ਼ਨਲ ਡੀ ਵਾਰਮਿੰਗ ਡੇਅ ਮਨਾਇਆ ਜਾਂਦਾ ਹੈ। ਇਸ ਦੀ ਸ਼ੁਰੂਆਤ ਸਿਵਲ ਸਰਜਨ ਡਾ. ਅਰਵਿੰਦ ਪਾਲ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮਾਨਸਾ ਵਿਖੇ ਵਿਦਿਆਰਥਣਾਂ ਨੂੰ ਐਲਬੈਂਡਾਜੋਲ (400 ਐਮ ਜੀ) ਗੋਲੀਆਂ ਖੁਆ ਕੇ ਕੀਤੀ ਗਈ।
           ਇਸ ਮੌਕੇ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਮਾਨਸਾ ਵਿੱਚ 02 ਸਾਲ ਤੋਂ 19 ਸਾਲ ਤੱਕ ਦੇ ਤਕਰੀਬਨ 02 ਲੱਖ 879  ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਨ ਲਈ ਐਲਬੈਂਡਾਜੋਲ ਦੀ ਗੋਲੀ ਖਵਾਉਣ ਦਾ ਟੀਚਾ ਹੈ। ਉਨ੍ਹਾਂ ਦੱਸਿਆ ਕਿ ਜਿਹੜ੍ਹੇ ਬੱਚੇ ਕਿਸੇ ਕਾਰਨ ਗੋਲੀ ਖਾਣ ਤੋਂ ਵਾਂਝੇ ਰਹਿ ਜਾਣਗੇ ਉਨ੍ਹਾਂ ਨੂੰ 14 ਅਗਸਤ 2025 ਨੂੰ ਮੌਪ ਅਪ ਡੇਅ ਵਾਲੇ ਦਿਨ ਇਹ ਗੋਲੀ ਖਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ 02 ਤੋਂ 19 ਸਾਲ ਤੱਕ ਦੇ ਬੱਚੇ ਜੋ ਸਾਰੇ ਸਰਕਾਰੀ, ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਕਾਲਜਾਂ ਆਂਗਣਵਾੜੀ ਸੈਂਟਰਾਂ ਵਿੱਚ ਦਰਜ ਹਨ ਤੋਂ ਇਲਾਵਾ ਸਕੂਲ ਨਾ ਜਾਣ ਵਾਲੇ ਬੱਚਿਆਂ ਨੂੰ ਵੀ ਇਹ ਗੋਲੀ ਖਵਾਈ ਜਾ ਰਹੀ ਹੈ।
            ਉਨ੍ਹਾਂ ਦੱਸਿਆ ਕਿ ਆਂਗਣਵਾੜੀ ਸੈਂਟਰਾਂ ਦੇ ਵਿੱਚ ਰਜਿਸਟਰ ਬੱਚੇ ਜੋ ਇਕ ਤੋਂ ਦੋ ਸਾਲ ਤੱਕ ਦੇ ਹਨ ਉਨਾਂ ਨੂੰ ਅਲਬੈਂਡਾਜੋਲ 200 ਐਮ ਜੀ ਦਾ ਸਿਰਪ ਪਿਲਾਇਆ ਜਾ ਰਿਹਾ ਹੈ। ਇਹ ਗੋਲੀ ਖਾਣਾ ਖਾਣ ਤੋਂ ਬਾਅਦ ਬੱਚਿਆਂ ਨੂੰ ਖਵਾਈ ਜਾਵੇਗੀ। ਉਨ੍ਹਾਂ ਸਮੂਹ ਸਕੂਲਾਂ ਦੇ ਮੁਖੀਆਂ ਤੇ ਆਂਗਣਵਾੜੀ ਵਰਕਰਾਂ ਨੂੰ ਹਦਾਇਤ ਕੀਤੀ ਕਿ ਸਿਹਤ ਵਿਭਾਗ ਦਾ ਐਮਰਜੈਂਸੀ 108 ਨੰਬਰ ਸਕੂਲ ਵਿੱਚ ਵਿਜ਼ਟ ਕਰਨ ਵਾਲੇ ਮੈਡੀਕਲ ਅਫ਼ਸਰਾਂ ਜਾਂ ਨੇੜਲੀ ਡਿਸਪੈਂਸਰੀ ਦੇ ਮੈਡੀਕਲ ਅਫ਼ਸਰਾਂ ਦਾ ਨੰਬਰ ਜ਼ਰੂਰ ਬਲੈਕ ਬੋਰਡ ‘ਤੇ ਲਿਖਿਆ ਜਾਵੇ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਸਿਹਤ ਵਿਭਾਗ ਵੱਲੋਂ ਸਿੱਖਿਆ ਵਿਭਾਗ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦਾ ਸਹਿਯੋਗ ਲਿਆ ਜਾ ਰਿਹਾ ਹੈ।
       ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ, ਵਿਜੇ ਕੁਮਾਰ ਨੇ ਦੱਸਿਆ ਕਿ ਪੇਟ ਦੇ ਕੀੜਿਆਂ ਕਾਰਨ ਬੱਚਿਆਂ ਵਿੱਚ ਕੁਪੋਸ਼ਨ ਅਤੇ ਖੂਨ ਦੀ ਕਮੀ  ਹੋ ਜਾਂਦੀ ਹੈ, ਜਿਸ ਕਾਰਨ ਹਮੇਸ਼ਾ ਥਕਾਟਵ ਰਹਿੰਦੀ ਹੈ ਅਤੇ ਬੱਚੇ ਦਾ ਸੰਪੂਰਨ ਸਰੀਰਕ ਅਤੇ ਮਾਨਸਿਕ ਵਿਕਾਸ ਨਹੀਂ ਹੁੰਦਾ। ਉਨ੍ਹਾਂ ਸਿਹਤ ਵਿਭਾਗ ਦੀਆਂ ਸਮੂਹ ਟੀਮਾਂ, ਆਗਣਵਾੜੀ ਵਰਕਰਾਂ ਅਤੇ ਸਕੂਲ ਮੁਖੀਆਂ ਨੂੰ ਬੇਨਤੀ ਕੀਤੀ ਕਿ ਇਹ ਗੋਲੀ ਬੱਚਿਆਂ ਨੂੰ ਖਾਲੀ ਪੇਟ ਨਾ ਖਵਾਈ ਜਾਵੇ। ਉਨ੍ਹਾਂ ਬੱਚਿਆਂ ਦੇ ਮਾਤਾ ਪਿਤਾ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਗੋਲੀ ਖਵਾਉਣ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਕਰਨ।
  ਇਸ ਮੌਕੇ ਅਵਤਾਰ ਸਿੰਘ ਜ਼ਿਲਾ ਪ੍ਰੋਗਰਾਮ ਮੈਨੇਜਰ,ਇੰਚਾਰਜ ਪ੍ਰਿੰਸੀਪਲ ਗੁਰਸਿਮਰ ਕੌਰ, ਡਾ.ਵਿਨੋਦ ਮਿੱਤਲ, ਡਾ ਬਬਲੂ ਜੇਠੀ ਆਰ ਬੀ ਐਸ ਕੇ, ਕਿਰਨਜੀਤ ਕੌਰ, ਮਨਪ੍ਰੀਤ ਸਿੰਘ ਫਾਰਮਾਸਿਸਟ, ਵੀਰਪਾਲ ਕੌਰ ਸਟਾਫ ਨਰਸ ਤੋਂ ਇਲਾਵਾ ਸਿਹਤ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ

LEAVE A REPLY

Please enter your comment!
Please enter your name here