*ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੈਣੀ ਬਾਘਾ ਵਿਖੇ ਨਸ਼ਿਆਂ ਖਿਲਾਫ਼ ਜਾਗਰੂਕਤਾ ਸੈਮੀਨਾਰ ਆਯੋਜਿਤ*

0
29

ਮਾਨਸਾ, 04 ਅਪ੍ਰੈਲ: (ਸਾਰਾ ਯਹਾਂ/ਮੁੱਖ ਸੰਪਾਦਕ)
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸ਼੍ਰੀਮਤੀ ਭੁਪਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਨੋਡਲ ਅਫ਼ਸਰ ਸ੍ਰ. ਨਿਰਮਲ ਸਿੰਘ ਦੀ ਦੇਖਰੇਖ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਭੈਣੀ ਬਾਘਾ ਵਿਖੇ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ।
ਸੈਮੀਨਾਰ ਵਿਚ ਬਤੌਰ ਕੀਅ ਰਿਸੋਰਸ ਪਰਸਨ ਸ਼ਾਮਿਲ ਹੋਏ ਸ਼੍ਰੀਮਤੀ ਰੀਆ,ਯੰਗ ਪ੍ਰੋਫੈਸ਼ਨਲ, ਰੋਜ਼ਗਾਰ ਦਫ਼ਤਰ ਮਾਨਸਾ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਨਾਲ ਹੀ ਉਨ੍ਹਾਂ ਰੋਜ਼ਗਾਰ ਦਫ਼ਤਰ ਦੇ ਵਿੱਚ ਉਪਲੱਬਧ ਸਕੀਮਾਂ ਅਤੇ ਵੱਖ-ਵੱਖ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਹੈਲਪ ਲਾਈਨ ਨੰਬਰਾਂ ਬਾਰੇ ਵੀ ਜਾਣੂ ਕਰਵਾਇਆ ਜਿਸ ਦੁਆਰਾ ਵਿਦਿਆਰਥੀ ਰੋਜ਼ਗਾਰ ਦਫ਼ਤਰ ਵਿਖੇ ਉਪਲੱਬਧ ਸਕੀਮਾਂ ਦਾ ਲਾਭ ਲੈ ਸਕਦੇ ਹਨ।
ਨੋਡਲ ਅਫਸਰ ਸ. ਨਿਰਮਲ ਸਿੰਘ ਵੱਲੋਂ ਬੱਚਿਆਂ ਨੂੰ ਨਸ਼ਿਆਂ ਦੇ ਸਰੀਰਿਕ ਅਤੇ ਮਾਨਸਿਕ ਮਾੜੇ ਪ੍ਰਭਾਵਾਂ ਬਾਰੇ ਦੱਸਿਆ ਗਿਆ। ਸ੍ਰੀ ਅਨੁਪਮ ਮੈਦਾਨ ਲੈਕਚਰਰ ਫਿਜ਼ਿਕਸ ਨੇ ਵੀ ਵਿਦਿਆਰਥੀਆਂ ਨੂੰ ਨਸ਼ੇ ਛੱਡ ਕੇ ਪੜ੍ਹਾਈ ਅਤੇ ਖੇਡਾਂ ਵੱਲ ਜਾਣ ਲਈ ਪ੍ਰੇਰਿਆ।
ਅਖ਼ੀਰ ਵਿੱਚ ਸਕੂਲ ਇੰਚਾਰਜ ਸ਼੍ਰੀਮਤੀ ਯੋਗੀਤਾ ਜੋਸ਼ੀ ਨੇ ਬਤੌਰ ਪ੍ਰੋਗਰਾਮ ਅਫ਼ਸਰ, ਕੌਮੀ ਸੇਵਾ ਯੋਜਨਾ ਇਕਾਈ ਭੈਣੀ ਬਾਘਾ ਵੱਜੋਂ ਰਿਸੋਰਸ ਪਰਸਨਜ਼ ਦਾ ਧੰਨਵਾਦ ਕਰਦੇ ਹੋਏ ਵਿਦਿਆਰਥੀਆਂ ਨਾਲ ਮਿਲ ਕੇ ਇਹ ਅਹਿਦ ਕੀਤਾ ਕਿ ਸਕੂਲ ਦਾ ਸਟਾਫ਼ ਅਤੇ ਵਿਦਿਆਰਥੀ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਲਗਾਤਾਰ ਵੱਧ ਚੜ੍ਹ ਕੇ ਹਿੱਸਾ ਲੈਂਦੇ ਰਹਿਣਗੇ ਅਤੇ ਨਸ਼ਾ ਮੁਕਤ ਪੰਜਾਬ ਸਿਰਜਣ ਵਿੱਚ ਮੋਢੀ ਰੋਲ ਅਦਾ ਕਰਨਗੇ। ਸੈਮੀਨਾਰ ਦੇ ਅੰਤ ਵਿੱਚ ਵਿਦਿਆਰਥੀਆਂ ਵੱਲੋਂ ਨਸ਼ੇ ਖਿਲਾਫ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਸੌਂਹ ਵੀ ਖਾਧੀ ਗਈ।

LEAVE A REPLY

Please enter your comment!
Please enter your name here