

ਬਰਨਾਲਾ, 29 ਅਕਤੂਬਰ (ਸਾਰਾ ਯਹਾਂ/ਮੁੱਖ ਸੰਪਾਦਕ): ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸੁਨੀਤਇੰਦਰ ਸਿੰਘ ਗਿੱਲ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਦੇ ਦਿਸ਼ਾ–ਨਿਰਦੇਸ਼ਾਂ ਅਨੁਸਾਰ ਸਕੂਲ ਮੁਖੀ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਪੀ.ਐਮ. ਸ੍ਰੀ ਸਰਕਾਰੀ ਸੈਕੰਡਰੀ ਸਕੂਲ ਧਨੌਲਾ (ਮੁੰਡੇ) ਵਿਖੇ ਸਮਾਜਿਕ ਸਿੱਖਿਆ ਅਤੇ ਅੰਗਰੇਜੀ ਵਿਸ਼ੇ ਨਾਲ ਸਬੰਧਤ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੇਲੇ ਵਿੱਚ ਅਧਿਆਪਕ ਹੇਮੰਤ ਸਿੰਘ ਅਤੇ ਅਧਿਆਪਕਾ ਸੀਮਾ ਰਾਣੀ ਦੀ ਦੇਖ–ਰੇਖ ਹੇਠ ਵਿਦਿਅਰਥੀਆਂ ਨੇ ਵੱਖ-ਵੱਖ ਵਰਕਿੰਗ ਮਾਡਲਾਂ ਅਤੇ ਚਾਰਟਾਂ ਰਾਹੀਂ ਸਮਾਜਿਕ ਸਿੱਖਿਆ ਅਤੇ ਅੰਗਰੇਜੀ ਵਿਸ਼ੇ ਦੀ ਜਾਣਕਾਰੀ ਸੌਖੇ ਅਤੇ ਰੌਚਕ ਢੰਗ ਨਾਲ ਸਾਂਝੀ ਕੀਤੀ। ਇਸ ਮੌਕੇ ਡਾਈਟ ਚੀਮਾਂ ਜੋਧਪੁਰ ਤੋਂ ਕਮਲ ਕੁਮਾਰ, ਤੇਜਿੰਦਰ ਸਿੰਘ ਅਤੇ ਹਰਵਿੰਦਰ ਸਿੰਘ ਰੋਮੀ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਕੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕੀਤੀl ਇਸ ਮੌਕੇ ਅਧਿਆਪਕਾ ਈਸ਼ਰਤ ਭਠੱਲ, ਰਮਨ ਭਾਰਤੀ, ਯਸਪ੍ਰੀਤ ਕੌਰ, ਜਸਪ੍ਰੀਤ ਕੌਰ, ਗੁਰਪ੍ਰੀਤ ਸਿੰਘ, ਤਰਸੇਮ ਸਿੰਘ, ਅਨੂਪਾ ਰਾਣੀ ਅਤੇ ਹਰਵਿੰਦਰ ਸਿੰਘ ਸਮੇਤ ਸਮੂਹ ਸਟਾਂਫ ਅਤੇ ਵਿਦਿਆਰਥੀ ਮੌਜੂਦ ਸਨ।























