*ਸਰਕਾਰੀ ਸੈਕੰਡਰੀ ਸਕੂਲ ਅਤਲਾ ਕਲਾਂ ਦੀਆਂ ਜੇਤੂ ਖਿਡਾਰਨਾਂ ਦਾ ਸਨਮਾਨ*

0
23

ਜੋਗਾ, 27 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ): ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਨੀਲਮ ਰਾਣੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਡਾ. ਪਰਮਜੀਤ ਸਿੰਘ ਭੋਗਲ ਦੇ ਦਿਸ਼ਾ–ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਅੰਮ੍ਰਿਤਪਾਲ ਸਿੰਘ ਦੇ ਦੀ ਅਗਵਾਈ ਹੇਠ ਕਰਵਾਈਆਂ ਗਈਆਂ 69ਵੀਆਂ ਜ਼ਿਲ੍ਹਾ ਪੱਧਰੀ ਸਰਦ ਰੁੱਤ (ਅਥਲੈਟਿਕ ਮੀਟ) ਸਕੂਲ ਖੇਡਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤਲਾ ਕਲਾਂ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸਕੂਲ ਪਹੁੰਚਣ ‘ਤੇ ਜੇਤੂ ਖਿਡਾਰਨਾਂ ਦਾ ਮੈਡਲ ਪਾ ਕੇ ਸਨਮਾਨ ਕੀਤਾ ਗਿਆ। ਡੀਪੀਈ ਪਾਲਾ ਸਿੰਘ ਨੇ ਦੱਸਿਆ ਕਿ ਜਿਲ੍ਹਾ ਪੱਧਰੀ ਅਥਲੈਟਿਕ ਮੀਟ ਵਿੱਚ ਜਸ਼ਨਪ੍ਰੀਤ ਕੌਰ ਨੇ 100 ਮੀ. ਹਰਡਲ ਵਿੱਚ ਗੋਲਡ, ਸੰਦੀਪ ਕੌਰ ਨੇ ਉੱਚੀ ਛਾਲ ਵਿੱਚ ਸਿਲਵਰ ਅਤੇ ਕਰਮਜੀਤ ਕੌਰ ਨੇ 1500 ਮੀ. ਵਾਕ ਵਿੱਚ ਬ੍ਰਾਂਜ ਮੈਡਲ ਹਾਸਲ ਕੀਤਾ ਹੈ। ਸਕੂਲ ਮੁਖੀ ਗੁਰਦੇਵ ਸਿੰਘ ਗਿੱਲ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿ ਇਹ ਖਿਡਾਰਨਾਂ ਭਵਿੱਖ ਵਿੱਚ ਵੀ ਵਧੀਆ ਪ੍ਰਦਰਸ਼ਨ ਕਰਕੇ ਇਸ ਸਕੂਲ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕਰਨਗੀਆਂ। ਉਹਨਾਂ ਨੇ ਲੈਕਚਰਾਰ ਸਰੀਰਕ ਸਿੱਖਿਆ ਸਰਬਜੀਤ ਕੌਰ ਅਤੇ ਡੀਪੀਈ ਪਾਲਾ ਸਿੰਘ ਦਾ ਇਹਨਾਂ ਪ੍ਰਾਪਤੀਆਂ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਇਸ ਮੌਕੇ ਜਤਿੰਦਰਪਾਲ ਜੋਤੀ, ਅਮਨਦੀਪ ਕੌਰ, ਹਰਪ੍ਰੀਤ ਰਿਸ਼ੀ, ਖੁਸ਼ਪ੍ਰੀਤ ਕੌਰ, ਮਨਪ੍ਰੀਤ ਕੌਰ, ਹਰਵਿੰਦਰ ਗੋਲਡੀ, ਚਰਨਜੀਤ ਸਿੰਘ, ਹਰਬੰਸ ਸਿੰਘ, ਸਮਿਤ ਕੁਮਾਰ, ਸੁਖਵਿੰਦਰ ਸਿੰਘ, ਬਲਵੀਰ ਸਿੰਘ, ਵਰਿੰਦਰ ਸਿੰਘ, ਤੇਗਪਾਲ ਸਿੰਘ, ਇੰਦਰਜੀਤ ਸਿੰਘ, ਹਰਦੀਪ ਸਿੰਘ ਅਤੇ ਜੱਗਾ ਸਿੰਘ ਨੇ ਵੀ ਜੇਤੂ ਖਿਡਾਰਨਾਂ ਨੂੰ ਵਧਾਈ ਦਿੱਤੀ।

LEAVE A REPLY

Please enter your comment!
Please enter your name here