*ਸਰਕਾਰ ਨੇ ਬੁਢਲਾਡਾ ਵਿਖੇ ਨਵੀਂ ਅਨਾਜ ਮੰਡੀ ਬਣਾਉਣ ਦਾ ਵਾਅਦਾ ਕੀਤਾ ਪੂਰਾ—ਵਿਧਾਇਕ ਬੁੱਧ ਰਾਮ*

0
108

ਬੁਢਲਾਡਾ, 20 ਜੂਨ (ਸਾਰਾ ਯਹਾਂ/ਮੇਹਤਾ ਅਮਨ) : ਮੁੱਖ ਮੰਤਰੀ ਪੰਜਾਬ  ਭਗਵੰਤ ਸਿੰਘ ਮਾਨ ਨੇ ਆਪਣੀ ਬੁਢਲਾਡਾ ਫੇਰੀ ਦੌਰਾਨ ਇੱਥੇ ਨਵੀਂ ਅਨਾਜ ਮੰਡੀ ਬਣਾਉਣ ਦਾ ਕੀਤਾ ਵਾਅਦਾ ਪੂਰਾ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਸ ਕਾਰਜ ਲਈ ਧੰਨਵਾਦ ਕਰਦਿਆਂ ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਹਲਕਾ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ, ਇਸ ਇਤਿਹਾਸਕ ਪ੍ਰਾਪਤੀ ’ਤੇ ਹਲਕਾ ਵਾਸੀਆਂ ਨੂੰ ਵਧਾਈ ਦਿੰਦੇ ਹਨ। ਇਸ ਮੌਕੇ ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਭੀਖੀ ਤੋਂ ਬੁਢਲਾਡਾ ਕੌਮੀ ਮਾਰਗ ’ਤੇ ਸਥਿਤ ਇਹ 51.01 ਏਕੜ ਪੁੱਡਾ ਦੀ ਜਗ੍ਹਾ ਜਿਸ ਦੀ ਕੀਮਤ 33.31 ਕਰੋੜ Wਪਏ ਸੀ, ਹੁਣ ਪੰਜਾਬ ਸਰਕਾਰ ਨੇ ਮੰਡੀਕਰਨ ਬੋਰਡ ਅਧੀਨ ਇਹ ਜ਼ਮੀਨ ਦੀ ਰਜਿਸਟਰੀ ਕਰਵਾ ਲਈ ਹੈ। ਇਸ ਜ਼ਮੀਨ ’ਤੇ ਨਵੀਂ ਅਨਾਜ ਮੰਡੀ ਦੀ ਉਸਾਰੀ ਕੀਤੀ ਜਾਵੇਗੀ। ਵਿਧਾਇਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵਿਕਾਸ ਲਈ ਉਲੀਕੇ ਮਾਡਲ ਵਿਚ ਇਹ ਪ੍ਰਾਪਤੀ ਇਕ ਸੁਨਹਿਰੀ ਮੀਲ ਪੱਥਰ ਸਿੱਧ ਹੋਵੇਗੀ । ਉਨ੍ਹਾਂ ਕਿਹਾ ਕਿ ਨਵੀਂ ਅਨਾਜ ਮੰਡੀ ਦਾ ਕੰਮ ਛੇਤੀ ਸ਼ੁਰੂ ਹੋ ਜਾਵੇਗਾ। ਇਸ ਦੇ ਨਾਲ ਆੜ੍ਹਤੀਆਂ, ਵਪਾਰੀਆਂ ਕਿਸਾਨਾਂ, ਮਜ਼ਦੂਰਾਂ, ਪੱਲੇਦਾਰਾਂ, ਟਰਾਂਸਪੋਰਟ ਯੂਨੀਅਨਾਂ ਆਦਿ ਨੂੰ ਬਹੁਤ ਫਾਇਦਾ ਹੋਵੇਗਾ।ਉਨ੍ਹਾਂ ਕਿਹਾ ਕਿ ਵੱਡੀ ਮਾਤਰਾ ਵਿਚ ਅਨਾਜ ਦੀ ਲੋੜ ਨੂੰ ਮੁੱਖ ਰੱਖਦਿਆਂ ਇਸ ਅਨਾਜ ਮੰਡੀ ਨੂੰ ਵਿਸ਼ਾਲ ਬਣਾਇਆ ਜਾਵੇਗਾ ਅਤੇ ਸ਼ਹਿਰ ਤੋਂ ਬਾਹਰ ਸਥਿਤ ਹੋਣ ਕਰਕੇ ਸ਼ਹਿਰ ਦੇ ਲੋਕਾਂ ਨੂੰ ਟਰੈਫਿਕ ਦੀ ਸਮੱਸਿਆ ਤੋਂ ਵੀ ਨਿਜਾਤ ਮਿਲੇਗੀ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਦੇ ਇਸ ਪ੍ਰੋਜੈਕਟ ਦਾ ਸੁਪਨਾ ਪੂਰਾ ਕਰਨ ਲਈ ਉਹ ਧੰਨਵਾਦ ਕਰਦੇ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਇਸ ਪ੍ਰੋਜੈਕਟ ਲਈ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਪ੍ਰਿੰਸੀਪਲ ਸਕੱਤਰ ਬਸੰਤ ਕੁਮਾਰ ਆਈਏਐਸ, ਸਕੱਤਰ ਮੰਡੀ ਬੋਰਡ ਰਾਮਬੀਰ ਆਈ ਏ ਐਸ, ਚੇਅਰਮੈਨ ਮੰਡੀ ਬੋਰਡ ਹਰਚੰਦ ਬਰਸਟ ਵੱਲੋਂ ਇਸ ਪ੍ਰੋਜੈਕਟ ਲਈ ਲੋੜੀਂਦੀਆਂ ਵਿੱਤ ਅਤੇ ਹੋਰ ਕਿਰਿਆਵਾਂ ਨਿਭਾਉਣ ਤੇ ਵੀ ਧੰਨਵਾਦ ਕੀਤਾ। ਇਸ ਮੌਕੇ ਐਸ ਡੀ ਐਮ ਗਗਨਦੀਪ ਸਿੰਘ, ਨਾਇਬ ਤਹਿਸੀਲਦਾਰ ਹਿਰਦੇਪਾਲ ਸਿੰਘ, ਉਪ ਜਿਲਾ ਮੰਡੀ ਅਫਸਰ ਜੈ ਸਿੰਘ ਸਿੱਧੂ, ਚੇਅਰਮੈਨ ਮਾਰਕੀਟ ਕਮੇਟੀ ਬੁਢਲਾਡਾ ਸਤੀਸ਼ ਸਿੰਗਲਾ, ਚੇਅਰਮੈਨ ਸੋਹਣਾ ਸਿੰਘ ਕਲੀਪੁਰ, ਐਸ.ਡੀ.ਓ. ਚਰਨਜੀਤ ਸਿੰਘ, ਮੰਡੀ ਸੁਪਰਵਾਈਜਰ ਕੁਲਦੀਪ ਸਿੰਘ, ਵਪਾਰੀ ਆਗੂ ਹਰਵਿੰਦਰ ਸਿੰਘ ਸੇਖੋਂ ਬੱਛੂਆਣਾ, ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਰਜਿੰਦਰ ਸਿੰਘ ਕੋਹਲੀ, ਐਡਵੋਕੇਟ ਚੰਦਨ ਗੁਪਤਾ, ਐਡਵੋਕੇਟ ਸੁਸ਼ੀਲ  ਬਾਂਸਲ,ਪ੍ਰਵੀਨ ਕੁਮਾਰ, ਮਹਿੰਦਰ ਪਾਲ, ਸਰਪੰਚ ਰਾਜਵਿੰਦਰ ਸਿੰਘ ਕਲੀਪੁਰ, ਲਲਿਤ ਕੁਮਾਰ ਸ਼ੈਂਟੀ, ਰਾਮ ਸ਼ਰਨ ਗੋਇਲ,  ਨਵਤੇਜ ਨਵੀ ਤੋਂ ਇਲਾਵਾ ਹੋਰ ਮੌਜੂਦ ਸਨ।

LEAVE A REPLY

Please enter your comment!
Please enter your name here