-ਸਰਦਾਰ ਬਲਰਾਜ ਸਿੰਘ ਭੂੰਦੜ ਮੈਮੋਰੀਅਲ ਯੁਨੀਵਰਸਿਟੀ ਕਾਲਜ ਸਰਦੂਲਗੜ੍ਹ ਵਿਖੇ ਕਰਵਾਇਆ ਕਰੀਅਰ ਕਾਊਂਸਲਿੰਗ ਸੈਮੀਨਾਰ

0
7

ਮਾਨਸਾ, 26 ਫਰਵਰੀ ((ਸਾਰਾ ਯਹਾ,ਬਲਜੀਤ ਸ਼ਰਮਾ) : ਵਿਦਿਅਕ ਸੰਸਥਾਵਾਂ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀਆਂ ਸਕੀਮਾਂ ਅਤੇ ਸੇਵਾਵਾਂ ਤੋਂ ਜਾਣੂ ਕਰਵਾਉਣ ਲਈ ਵਿੱਢੀ ਮੁਹਿੰਮ ਤਹਿਤ ਸਰਦਾਰ ਬਲਰਾਜ ਸਿੰਘ ਭੂੰਦੜ ਮੈਮੋਰੀਅਲ ਯੂਨੀਵਰਸਿਟੀ ਕਾਲਜ ਸਰਦੂਲਗੜ੍ਹ ਵਿਖੇ ਕੈਰੀਅਰ ਕਾਊਂਸਲਿੰਗ ਸਬੰਧੀ ਸੈਮੀਨਰ ਆਯੋਜਿਤ ਕੀਤਾ ਗਿਆ। ਜਿਸ ਵਿੱਚ ਗ੍ਰੈਜੂਏਸ਼ਨ ਦੇ ਕਰੀਬ 75 ਵਿਦਿਆਰਥੀ ਸ਼ਾਮਿਲ ਹੋਏ।  ਇਸ ਮੌਕੇ ਕਰੀਅਰ ਕਾਊਂਸਲਰ ਸ਼੍ਰੀ ਬਿਕਰਮਜੀਤ ਸਿੰਘ ਵੱਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਸਬੰਧੀ ਉਪਲੱਬਧ ਸਹੂਲਤਾਂ ਤੋਂ ਜਾਣੂ ਕਰਵਾਇਆ ਗਿਆ। ਇਸ ਦੌਰਾਨ ਉਨ੍ਹਾਂ ਵਿਦਿਆਰਥੀਆਂ ਨੂੰ ਪਲੇਸਮੈਂਟ ਕੈਂਪ, ਰਜਿਸਟ੍ਰੇਸ਼ਨ, ਕਰੀਅਰ ਕਾਊਂਸਲਿੰਗ, ਫਰੀ ਇੰਟਰਨੈੱਟ ਸੁਵਿਧਾ ਬਾਰੇ ਵਿਸਥਾਰ ਨਾਲ ਜਾਣਕਰੀ ਦੇਣ ਤੋਂ ਇਲਾਵਾ ਇੰਨ੍ਹਾਂ ਪ੍ਰਾਰਥੀਆਂ ਨੂੰ ਕਰੀਅਰ ਕਾਊਂਸਲਿੰਗ ਵੀ ਦਿੱਤੀ ਗਈ। ਸੈਮੀਨਾਰ ਦੌਰਾਨ ਟ੍ਰੇਨਰਾਂ ਵੱਲੋਂ ਇੰਨ੍ਹਾਂ ਪ੍ਰਾਰਥੀਆਂ ਦੀ ਰੁਚੀ ਮੁਤਾਬਿਕ ਅਗਲੇਰੀ ਪੜ੍ਹਾਈ, ਵੱਖ-ਵੱਖ ਰੱਖਿਆ ਸੈਨਾਵਾਂ ਵਿੱਚ ਭਰਤੀ, ਮੁਕਾਬਲੇ ਦੀਆਂ ਪ੍ਰੀਖਿਆਵਾਂ, ਯੂ.ਜੀ.ਸੀ., ਨੈਟ, ਜੇ.ਆਰ.ਐਫ., ਵਿਦੇਸ਼ੀ ਰੋਜ਼ਗਾਰ ਅਤੇ ਸਿੱਖਿਆ, ਸਖਸ਼ੀਅਤ ਵਿਕਾਸ, ਆਨਲਾਇਨ ਸਿੱਖਿਆ ਅਤੇ ਸਵੈ-ਰੋਜ਼ਗਾਰ ਦੇ ਮੋਕਿਆਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਗਈ। ਇਸ ਤੋਂ ਇਲਾਵਾ ਮਾਰਚ ਮਹੀਨੇ ਲਗਾਏ ਜਾ ਰਹੇ ਹਾਈ ਐਂਡ ਜਾਬ ਫੇਅਰ ਅਤੇ ਪੰਜਾਬ ਜਾਬ ਹੈਲਪ ਲਾਇਨ 76260-76260 ਬਾਰੇ ਜਾਣੂ ਕਰਵਾਇਆ। ਸੈਮੀਨਾਰ ਦੌਰਾਨ ਇੰਨ੍ਹਾਂ ਪ੍ਰਾਰਥੀਆਂ ਨੂੰ ਹੁਨਰਮੰਦ ਕਰਨ ਲਈ ਪੰਜਾਬ ਸਕਿੱਲ ਡਿਵੈਲਪਮੈਂਟ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਸਕਿੱਲ ਡਿਵੈਲਪਮੈਂਟ ਕੋਰਸਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ।  ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸ਼੍ਰੀ ਰਾਜਵਿੰਦਰ ਸਿੰਘ, ਕਾਲਜ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ। 

LEAVE A REPLY

Please enter your comment!
Please enter your name here