

ਮਾਨਸਾ/ਸਰਦੂਲਗੜ੍ਹ, 27 ਫਰਵਰੀ (ਸਾਰਾ ਯਹਾਂ/ਮੁੱਖ ਸੰਪਾਦਕ): ਜ਼ਿਲ੍ਹਾ ਪੁਲਿਸ ਵੱਲੋਂ ਸਰਦੂਲਗੜ੍ਹ ਦੇ ਇੱਕ ਫਾਰਮ ਹਾਊਸ ਵਿੱਚ ਹੋਏ ਦੋਹਰੇ ਕਤਲ ਦੀ ਗੁੱਥੀ ਸੁਲਝਾਉਣ ਲਈ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਇਸ ਘਟਨਾ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ।
ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਮਿਲੀ ਸੂਚਨਾ ਤੋਂ ਤੁਰੰਤ ਬਾਅਦ ਡੀ.ਐੱਸ.ਪੀ. ਅਤੇ ਐੱਸ.ਐੱਚ.ਓ. ਸਮੇਤ ਉਨ੍ਹਾ ਵੱਲੋ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲਿਆ।

ਸ਼੍ਰੀ ਮੀਨਾ ਨੇ ਦੱਸਿਆ ਕਿ ਘਟਨਾ ਦੀ ਜਾਂਚ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਹ ਟੀਮਾਂ ਸਾਇੰਟਿਫਿਕ ਅਤੇ ਤਕਨੀਕੀ ਤਰੀਕਿਆਂ ਨਾਲ ਸਬੂਤ ਜੁਟਾ ਰਹੀਆਂ ਹਨ।
ਐੱਸ.ਐੱਸ.ਪੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਪਰਿਵਾਰਕ ਮੈਂਬਰਾਂ ਨੇ ਸਪੱਸ਼ਟ ਕੀਤਾ ਹੈ ਕਿ ਉਹਨਾਂ ਦੀ ਕਿਸੇ ਨਾਲ ਵੀ ਕੋਈ ਪੁਰਾਣੀ ਰੰਜਿਸ਼ ਨਹੀਂ ਸੀ। ਐੱਸ.ਐੱਸ.ਪੀ. ਮੀਨਾ ਨੇ ਦੱਸਿਆ ਕਿ ਪੁਲਿਸ ਵੱਲੋਂ ਐਫ.ਆਈ.ਆਰ. ਦਰਜ ਕਰ ਲਈ ਗਈ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪੁਲਿਸ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀ ਹੈ ਅਤੇ ਬਹੁਤ ਜਲਦ ਕਤਲ ਦੇ ਕਾਰਨਾਂ ਨੂੰ ਸਪੱਸ਼ਟ ਕਰਕੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਭੇਜਿਆ ਜਾਵੇਗਾ।























