*ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਨਵੇਂ ਸਾਲ ਤੇ ਦਿੱਲੀ ਸੰਘਰਸ਼ ਵਿੱਚ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਸੌਂਪੇ ਚੈੱਕ*

0
26

ਮਾਨਸਾ 2 ਜਨਵਰੀ (ਸਾਰਾ ਯਹਾਂ/ਗੋਪਾਲ ਅਕਲੀਆ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਪ੍ਰੋ. ਡਾ. ਐਸ.ਪੀ. ਸਿੰਘ ਉਬਰਾਏ ਦੀ ਰਹਿਨੁਮਾਈ ਹੇਠ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਵਿਖੇ ਦਿੱਤੇ ਧਰਨੇ ਦੇ ਸੰਘਰਸ਼ ਦੌਰਾਨ ਸ਼ਹੀਦ ਹੋਏ 3 ਕਿਸਾਨਾਂ ਦੇ ਪਰਿਵਾਰਾਂ ਨੂੰ ਪਹਿਲੀ ਪੈਨਸ਼ਨ 2-2 ਹਜ਼ਾਰ ਰੁਪਏ ਦੇ ਚੈੱਕ ਟਰੱਸਟ ਦੇ ਜਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਘਾਲੀ ਤੇ ਟੀਮ ਵੱਲੋਂ ਪਰਿਵਾਰਾਂ ਨੂੰ ਸੌਂਪੇ ਗਏ। ਟਰੱਸਟ ਦੇ ਜਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਘਾਲੀ ਨੇ ਦੱਸਿਆ ਕਿ ਦਿੱਲੀ ਵਿਖੇ ਸੰਘਰਸ਼ ਦੌਰਾਨ  ਪ੍ਰੋ.ਐਸ.ਪੀ. ਸਿੰਘ ਉਬਰਾਏ ਦੀ ਟੀਮ ਵਲੋਂ ਵੱਡੀ ਮਾਤਰਾ ਵਿੱਚ ਰਾਸ਼ਨ, ਮੈਡੀਕਲ ਸਹੂਲਤਾ ਆਦਿ ਅਨੇਕਾ ਮੁਫ਼ਤ ਉਪਰਾਲੇ ਕੀਤੇ ਗਏ ਹਨ, ਉੱਥੇ ਹੀ ਸੰਘਰਸ਼ ਦੌਰਾਨ ਸ਼ਹੀਦ ਹੋਏ ਪਰਿਵਾਰਾਂ ਨੂੰ ਮਾਲੀ ਮਦਦ ਦੇਣ ਦਾ ਐਲਾਨ ਕੀਤਾ ਗਿਆ ਸੀ, ਜਿਸ ਤਹਿਤ ਉਨ੍ਹਾਂ ਵਲੋਂ ਹੋਰਨਾਂ ਕਿਸਾਨਾਂ ਦੇ ਨਾਲ-ਨਾਲ ਪਿੰਡ ਧਲੇਵਾ, ਕੋਟ ਧਰਮੂ ਤੇ ਗੁੜਦੀ ਸਮੇਤ ਸ਼ਹੀਦ ਹੋਏ ਤਿੰਨ ਪਰਿਵਾਰਾਂ ਨੂੰ 2-2 ਹਜ਼ਾਰ ਰੁਪਏ ਦਾ ਭੇਜੇ ਚੈੱਕ ਜਿਲ੍ਹਾ ਟੀਮ ਵਲੋਂ ਸੌਂਪੇ। ਬਲਜਿੰਦਰ ਸਿੰਘ ਘਾਲੀ ਨੇ ਦੱਸਿਆ ਕਿ ਪਰਿਵਾਰ ਦੀ ਇਹ ਸਹਾਇਤਾ ਹਰ ਮਹੀਨੇ ਜਾਰੀ ਰਹੇਗੀ। ਉਧਰ ਪਰਿਵਾਰਕ ਮੈਂਬਰਾਂ ਨੇ ਮਦਦ ਲਈ ਡਾ. ਐਸ.ਪੀ. ਸਿੰਘ ਉਬਰਾਏ ਤੇ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਖਜ਼ਾਨਚੀ ਮਦਨ ਲਾਲ ਕੁਸ਼ਲਾ, ਮੈਂਬਰ ਗੋਪਾਲ ਅਕਲੀਆ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here