ਸਰਹੱਦੀ ਪਿੰਡਾਂ ਦੇ ਸਕੂਲਾਂ ‘ਚ ਪੜ੍ਹਾਉਣ ਵਾਲੇ ਅਧਿਆਪਕਾਂ ਲਈ ਖੁਸ਼ਖਬਰੀ

0
2

ਮੋਹਾਲੀ  (ਸਾਰਾ ਯਹਾ) : ਸਿੱਖਿਆ ਵਿਭਾਗ ਨੇ ਸਰਹੱਦੀ ਪਿੰਡਾਂ ਦੇ ਸਕੂਲਾਂ ‘ਚ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ ਇਕ ਇੰਕਰੀਮੈਂਟ (ਤਨਖਾਹ’ਚ ਵਾਧਾ) ਵੱਧ ਦੇਣ ਦਾ ਫੈਸਲਾ ਕੀਤਾ ਹੈ ਤਾਂ ਜੋ ਅਧਿਆਪਕਾਂ ਨੂੰ ਸਰਹੱਦੀ ਸਕੂਲਾਂ ‘ਚ ਪੜ੍ਹਾਉਣ ਲਈ ਉਤਸ਼ਾਹਿਤ ਕੀਤਾ ਜਾ ਸਕੇ। ਇਸ ਦਾ ਖੁਲਾਸਾ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਕੀਤਾ। ਉਨ੍ਹਾਂ ਦੱਸਿਆ ਕਿ ਸਰਹੱਦੀ ਪਿੰਡਾਂ ਦੇ ਸਕੂਲਾਂ ਲਈ ਵੱਖਰਾ ਮਾਸਟਰ ਕਾਡਰ ਬਣਾਇਆ ਜਾ ਰਿਹਾ ਹੈ। ਕ੍ਰਿਸ਼ਨ ਕੁਮਾਰ ਨੇ ਇਹ ਵੀ ਮੰਨਿਆ ਕਿ ਸਰਹੱਦੀ ਪਿੰਡਾਂ ਦੇ ਕਈ ਸਕੂਲਾਂ ‘ਚ ਲੋੜ ਮੁਤਾਬਕ ਅਧਿਆਪਕ ਨਾ ਹੋਣ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ‘ਤੇ ਮਾੜਾ ਅਸਰ ਪੈ ਰਿਹਾ ਹੈ, ਜਿਸ ਕਾਰਨ ਸਲਾਨਾ ਪ੍ਰੀਖਿਆ ਦੌਰਾਨ ਵਿਦਿਆਰਥੀ ਪਾਸ ਹੋਣ ਲਈ ਨਕਲ ਦਾ ਸਹਾਰਾ ਲੈਂਦੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਖਿਆ ਮੰਤਰੀ ਓ. ਪੀ. ਸੋਨੀ ਸਕੂਲੀ ਸਿੱਖਿਆ ‘ਚ ਸੁਧਾਰ ਲਈ ਯਤਨਸ਼ੀਲ ਹਨ। ਸਕੂਲਾਂ ‘ਚ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਭਰੀਆਂ ਜਾਣਗੀਆਂ।
29 ਜੂਨ ਨੂੰ ਹੋਵੇਗਾ ਨਿਯੁਕਤੀ ਪੱਤਰ ਵੰਡ ਸਮਾਰੋਹ
ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ 3582 (ਮਾਸਟਰ ਕਾਡਰ) ਨਵੇਂ ਭਰਤੀ ਅਧਿਆਪਕਾਂ ਨੂੰ 29 ਜੂਨ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਖਿਆ ਮੰਤਰੀ ਓ. ਪੀ. ਸੋਨੀ ਵਲੋਂ ਨਿਯੁਕਤੀ ਪੱਤਰ ਵੰਡੇ ਜਾਣਗੇ। ਉਨ੍ਹਾਂ ਦੱਸਿਆ ਕਿ 10 ਸਤੰਬਰ, 2017 ਨੂੰ ਇਸ਼ਤਿਹਾਰ ਦੇ ਕੇ ਨਵੇਂ ਭਰਤੀ ਕੀਤੇ ਚਾਰ ਵਿਸ਼ਿਆਾਂ ਪੰਜਾਬੀ, ਸਮਾਜਿਕ ਸਿੱਖਿਆ, ਸਾਇੰਸ ਅਤੇ ਗਣਿਤ ਦੇ ਸਫਲ ਉਮੀਦਵਾਰਾਂ ਦੀ ਸੂਚੀ 26 ਜੂਨ ਨੂੰ ਸਿੱਖਿਆ ਵਿਭਾਗ ਦੀ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤੀ ਜਾਵੇਗੀ


EDITED BY : SARA YAHA | | Last Updated :22 June 2018

LEAVE A REPLY

Please enter your comment!
Please enter your name here