

ਗੁਰਦਾਸਪੁਰ (ਸਾਰਾ ਯਹਾ,(ਬਲਜੀਤ ਸ਼ਰਮਾ) : ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਡੇਰਾ ਬਾਬਾ ਨਾਨਕ ’ਚ ਹੋਈ। ਇਸ ਮੀਟਿੰਗ ਵਿੱਚ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਨਵੰਬਰ ਵਿੱਚ ਖੁੱਲ੍ਹ ਰਹੇ ਲਾਂਘੇ ਤੇ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਜਾਇਜ਼ਾ ਲਿਆ ਗਿਆ।
ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਨੂੰ ਘੇਰਦਿਆਂ ਲਾਂਘੇ ਨੂੰ ਲੈ ਕੇ 20 ਅਮਰੀਕੀ ਡਾਲਰ ਦੀ ਫੀਸ ਨੂੰ ਜਜ਼ੀਆ ਟੈਕਸ ਕਰਾਰ ਦਿੱਤਾ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਪਾਕਿਸਤਾਨ ਵੱਲੋਂ ਲਾਂਘੇ ‘ਤੇ ਫੀਸ ਲਾਉਣ ਦੀ ਸ਼ਰਤ ਨਾ ਮੰਨੀ ਜਾਵੇ।

Chief Minister @capt_amarinder Singh interacting with media while taking stock of the ongoing work on the Kartarpur corridor project at Dera Baba Nanak in Gurdaspur district3512:52 – 19 Sep 2019Twitter Ads information and privacySee CMO Punjab’s other Tweets
ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਭਾਰਤ ਵਾਲੇ ਪਾਸੇ 31 ਅਕਤੂਬਰ ਤੱਕ ਲਾਂਘੇ ਦਾ ਸਾਰਾ ਕੰਮ ਮੁਕੰਮਲ ਹੋ ਜਾਏਗਾ। ਉਨ੍ਹਾਂ ਕਿਹਾ ਕਿ ਪੰਜ ਹਜ਼ਾਰ ਸ਼ਰਧਾਲੂਆਂ ਲਈ 40 ਏਕੜ ਵਿੱਚ ਟੈਂਟ ਸਿਟੀ ਬਣੇਗਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵੱਲੋਂ ਜੋ ਵੀ ਤਾਰੀਖ ਦਿੱਤੀ ਜਾਵੇਗੀ, ਉਸੇ ਮੁਤਾਬਕ ਭਾਰਤ ਵੱਲੋਂ ਵੀ ਕਰਤਾਰਪੁਰ ਕੌਰੀਡੋਰ ਖੋਲ੍ਹਿਆ ਜਾਵੇਗਾ।
ਯਾਦ ਰਹੇ ਸੁਲਤਾਨਪੁਰ ਲੋਧੀ ਮਗਰੋਂ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਡੇਰਾ ਬਾਬਾ ਨਾਨਕ ’ਚ ਹੋਈ ਹੈ। ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਸਰਕਾਰ ਰਾਜਧਾਨੀ ਚੰਡੀਗੜ੍ਹ ਤੋਂ ਬਾਹਰ ਕੈਬਨਿਟ ਮੀਟਿੰਗਾਂ ਕਰ ਰਹੀ ਹੈ।























