*ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ, ਮੱਚ ਗਿਆ ਚੀਕ-ਚੀਹਾੜਾ, 20 ਲੋਕ ਜ਼ਖ਼ਮੀ*

0
104

ਅੰਮ੍ਰਿਤਸਰ ਤੋਂ ਜਲੰਧਰ ਆ ਰਹੀ ਬੱਸ ਨਾਲ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਹਾਦਸੇ ਵਿੱਚ 20 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ ਅਤੇ ਜਦੋਂ ਇਹ ਹਾਦਸਾ ਵਾਪਰਿਆ ਤਾਂ ਸਾਰੇ ਪਾਸੇ ਚੀਕ ਚੀਹਾੜਾ ਮੱਚ ਗਿਆ

ਦੱਸ ਦਈਏ ਕਿ ਬੱਸ ਵਿੱਚ 35 ਲੋਕ ਸਵਾਰ ਸਨ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਬੱਸ ਅੱਗੇ ਜਾ ਰਹੇ ਇੱਕ ਟਰੱਕ ਅਤੇ ਇੱਕ ਕਾਰ ਨੇ ਅਚਾਨਕ ਬ੍ਰੇਕ ਲਾ ਦਿੱਤੀ। ਜਿਸ ਕਰਕੇ ਡਰਾਈਵਰ ਕੰਟਰੋਲ ਨਹੀਂ ਕਰ ਸਕਿਆ ਅਤੇ ਇਹ ਭਿਆਨਕ ਹਾਦਸਾ ਵਾਪਰ ਗਿਆ।

ਇਸ ਦੌਰਾਨ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਸਥਾਨਕ ਲੋਕਾਂ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਬੱਸ ਨੂੰ ਸੜਕ ‘ਚੋਂ ਹਟਵਾ ਕੇ ਜਾਮ ਹਟਵਾਇਆ।

NO COMMENTS