ਸਵੀਪ ਗਤੀਵਿਧੀ ਤਹਿਤ ਲੋਕਾਂ ਨੂੰ ਕਰਵਾਇਆ ਵੋਟਿੰਗ ਪ੍ਰਕ੍ਰਿਆ ਤੋਂ ਜਾਣੂ

0
9

ਮਾਨਸਾ, 09 ਅਪ੍ਰੈਲ (ਸਾਰਾ ਯਹਾ,(ਬਲਜੀਤ ਸ਼ਰਮਾ) : ਲੋਕ ਸਭਾ ਚੋਣਾਂ-2019 ਤਹਿਤ ਵੋਟਰਾਂ ਨੂੰ ਵੋਟਿੰਗ ਪ੍ਰਕ੍ਰਿਆ ਦੀ ਸਮੁੱਚੀ ਜਾਣਕਾਰੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸਵੀਪ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਵੋਟ ਦੇ ਇਸਤੇਮਾਲ ਅਤੇ ਵੋਟਿੰਗ ਮਸ਼ੀਨਾਂ ਤੋਂ ਜਾਣੂ ਕਰਵਾਇਆ ਜਾ ਸਕੇ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਿਸ ਅਪਨੀਤ ਰਿਆਤ ਨੇ ਦੱਸਿਆ ਕਿ ਵੋਟਰ ਜਾਗਰੂਕਤਾ ਦੀ ਇਸੇ ਲੜੀ ਤਹਿਤ ਅੱਜ ਸਰਦੂਲਗੜ੍ਹ ਸਬ-ਡਵੀਜ਼ਨ ਦੇ ਪਿੰਡ ਮਾਨਖੇੜਾ, ਬੀਰੇਵਾਲਾ ਅਤੇ ਖਿਆਲੀ ਚਹਿਲਾਂਵਾਲੀ ਵਿਖੇ ਲੋਕਾਂ ਨੂੰ ਵੋਟਾਂ ਦੀ ਪ੍ਰਕ੍ਰਿਆ, ਨਵੀਂ ਵੋਟ ਬਣਾਉਣ ਸਬੰਧੀ, ਵੋਟ ਕਟਵਾਉਣ ਸਬੰਧੀ ਅਤੇ ਵੋਟ ਤਬਦੀਲ ਕਰਨ ਸਬੰਧੀ ਕਰਵਾਇਆ ਗਿਆ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਲੋਕਾਂ ਨੂੰ ਵੋਟਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਦੇਣ ਲਈ ਸਵੀਪ ਗਤੀਵਿਧੀ ਪ੍ਰੋਗਰਾਮ ਉਲੀਕੇ ਗਏ ਹਨ, ਤਾਂ ਜੋ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਪਿੰਡਾਂ ਵਿੱਚ ਅੱਜ ਲਗਾਏ ਗਏ ਕੈਂਪਾਂ ਦੌਰਾਨ ਲੋਕਾਂ ਨੂੰ ਦੱਸਿਆ ਗਿਆ 19 ਮਈ 2019 ਨੂੰ ਲੋਕ ਸਭਾ ਦੀਆਂ ਵੋਟਾਂ ਪੁਆਈਆਂ ਜਾਣਗੀਆਂ। ਇਸ ਮੌਕੇ ਜਿੱਥੇ ਵੋਟਰਾਂ ਨੂੰ ਈ.ਵੀ.ਐਮ. ਮਸ਼ੀਨ ਦੀ ਵਰਤੋਂ ਸਬੰਧੀ ਜਾਣਕਾਰੀ ਦਿੱਤੀ ਗਈ, ਉਥੇ ਦੱਸਿਆ ਗਿਆ ਕਿ ਵੀ.ਵੀ.ਪੈਟ ਮਸ਼ੀਨ ਰਾਹੀਂ ਪਤਾ ਲਗਾਇਆ ਜਾ ਸਕਦਾ ਹੈ ਕਿ ਵੋਟਰ ਦੀ ਵੋਟ ਸਹੀ ਉਮੀਦਵਾਰ ਨੂੰ ਪੋਲ ਹੋਈ ਹੈ ਜਾਂ ਨਹੀਂ।  ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੋਟਰਾਂ ਨੂੰ ਭਾਰਤੀ ਚੋਣ ਕਮਿਸ਼ਨਰ ਵੱਲੋਂ ਜਾਰੀ ਕੀਤੇ ਗਏ ਸੀ-ਵੀਜਿਲ ਮੋਬਾਇਲ ਐਪਲੀਕੇਸ਼ਨ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਮੁਹੱਈਆ ਕਰਵਾਈ ਗਈ, ਜਿਸ ਤਹਿਤ ਆਮ ਜਨਤਾ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸੂਚਨਾ ਸਬੰਧਿਤ ਜ਼ਿਲ੍ਹੇ ਦੇ ਜ਼ਿਲ੍ਹਾ ਚੋਣ ਅਫ਼ਸਰ ਨੂੰ ਦੇ ਇਸ ਐਪ ਰਾਹੀਂ ਦੇ ਸਕਦੀ ਹੈ। 

LEAVE A REPLY

Please enter your comment!
Please enter your name here