*ਸਵੈਇੱਛਕ ਖੂਨਦਾਨੀ ਬਲਜੀਤ ਸ਼ਰਮਾਂ ਨੇ ਮਾਤਾ ਦੀ ਪਹਿਲੀ ਬਰਸੀ ਤੇ ਖੂਨਦਾਨ ਕੈਂਪ ਲਗਾਕੇ ਦਿੱਤੀ ਸ਼ਰਧਾਂਜਲੀ*

0
87

ਮਾਨਸਾ, 18 ਜੂਨ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)

ਸਮਾਜਸੇਵੀ ਕੰਮਾਂ ਵਿੱਚ ਮੌਹਰੀ ਰੋਲ ਅਦਾ ਕਰਨ ਵਾਲੇ ਸਵੈਇੱਛਕ ਖੂਨਦਾਨੀ ਬਲਜੀਤ ਸ਼ਰਮਾਂ ਨੇ ਅਪਣੀ ਮਾਤਾ ਸਵਰਗੀ ਬਚਿੰਤ ਕੌਰ ਸ਼ਰਮਾਂ ਦੀ ਪਹਿਲੀ ਬਰਸੀ ਮੌਕੇ ਖੂਨਦਾਨ ਕੈਂਪ ਦਾ ਆਯੋਜਨ ਸਤਿਗੁਰੂ ਸੇਵਾ ਟਰੱਸਟ ਮਾਨਸਾ ਅਤੇ ਅੰਤਰਾਸ਼ਟਰੀ ਵੈਸ਼ਯ ਮਹਾਸਮੇਲਨ ਜ਼ਿਲਾ ਮਾਨਸਾ ਦੇ ਸਹਿਯੋਗ ਨਾਲ ਲਗਾਇਆ।ਇਹ ਜਾਣਕਾਰੀ ਦਿੰਦਿਆਂ ਸਤਿਗੁਰੂ ਸੇਵਾ ਟਰੱਸਟ ਮਾਨਸਾ ਦੇ ਪ੍ਰਧਾਨ ਅਤੇ 80 ਵੀਂ ਵਾਰ ਖੂਨਦਾਨ ਕਰਨ ਵਾਲੇ ਪ੍ਰਵੀਨ ਟੋਨੀ ਸ਼ਰਮਾਂ ਨੇ ਦੱਸਿਆ ਕਿ ਮਾਤਾ ਬਚਿੰਤ ਕੌਰ ਸ਼ਰਮਾਂ ਪਿਛਲੇ ਸਾਲ ਅਕਾਲ ਚਲਾਣਾ ਕਰ ਗਏ ਸਨ ਉਨ੍ਹਾਂ ਦੇ ਪੁੱਤਰ ਖੂਨਦਾਨੀ ਬਲਜੀਤ ਸ਼ਰਮਾਂ ਨੇ ਉਨ੍ਹਾਂ ਨਮਿਤ ਅੰਤਿਮ ਅਰਦਾਸ ਮੌਕੇ ਵੀ ਖੂਨਦਾਨ ਕੈਂਪ ਲਗਾਇਆ ਸੀ ਅਤੇ ਅੱਜ ਪਹਿਲੀ ਬਰਸੀ ਮੌਕੇ ਦੋਸਤਾਂ ਮਿੱਤਰਾਂ ਨਾਲ ਮਾਤਾ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਖੂਨਦਾਨ ਕੈਂਪ ਲਗਾਇਆ ਹੈ।ਇਸ ਮੌਕੇ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਡਾਕਟਰ ਤੇਜਿੰਦਰਪਾਲ ਸਿੰਘ ਰੇਖੀ ਨੇ ਮਾਤਾ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਪਰਿਵਾਰਕ ਮੈਂਬਰ ਮਾਤਾ ਜੀ ਵਲੋਂ ਮਿਲੇ ਚੰਗੇ ਸੰਸਕਾਰਾਂ ਸਦਕਾ ਹੀ ਸਮਾਜਸੇਵੀ ਕੰਮਾਂ ਵਿੱਚ ਯੋਗਦਾਨ ਪਾਉਣ ਲਈ ਹਰ ਸਮੇਂ ਤਿਆਰ ਰਹਿੰਦੇ ਹਨ ਉਨ੍ਹਾਂ ਕਿਹਾ ਕਿ ਕਿਸੇ ਲੋੜਵੰਦ ਵਿਅਕਤੀ ਦੀ ਮੱਦਦ ਕਰਨਾ ਹੀ ਸਭ ਤੋਂ ਉੱਤਮ ਕਰਮ ਹੈ ਇਸ ਮਾਤਾ ਦੇ ਦੋਨੋਂ ਪੁੱਤਰ ਸੁਰਿੰਦਰ ਜੀਤ ਸ਼ਰਮਾਂ ਅਤੇ ਬਲਜੀਤ ਸ਼ਰਮਾਂ ਹਰੇਕ ਲੋੜਵੰਦ ਵਿਅਕਤੀ ਦੀ ਮੱਦਦ ਕਰਨ ਚ ਮੌਹਰੀ ਰੋਲ ਅਦਾ ਕਰਦੇ ਹਨ।

ਇਸ ਮੌਕੇ ਬੋਲਦਿਆਂ ਅੰਤਰਰਾਸ਼ਟਰੀ ਵੈਸ਼ਯ ਮਹਾਸਮੇਲਨ ਦੇ ਜ਼ਿਲ੍ਹਾ ਪ੍ਰਧਾਨ ਅਤੇ 139 ਵਾਰ ਖੂਨਦਾਨ ਕਰਨ ਵਾਲੇ ਸੰਜੀਵ ਪਿੰਕਾ ਨੇ ਦੱਸਿਆ ਕਿ ਹਰੇਕ ਤੰਦਰੁਸਤ ਵਿਅਕਤੀ ਸਾਲ ਵਿੱਚ ਚਾਰ ਵਾਰ ਖੂਨਦਾਨ ਕਰ ਸਕਦਾ ਹੈ ਅਤੇ ਖੂਨਦਾਨ ਕਰਨ ਨਾਲ ਕਿਸੇ ਵੀ ਤਰ੍ਹਾਂ ਦੀ ਸ਼ਰੀਰਕ ਕਮਜ਼ੋਰੀ ਨਹੀਂ ਆਉਂਦੀ ਸਗੋਂ ਕਿਸੇ ਲੋੜਵੰਦ ਮਰੀਜ਼ ਦੀ ਜਾਨ ਬਚਾ ਕੇ ਮਾਨਸਿਕ ਸੰਤੁਸ਼ਟੀ ਮਿਲਦੀ ਹੈ ਗਏ ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਅੰਤਿਮ ਅਰਦਾਸ, ਬਰਸੀ ਆਦਿ ਮੌਕੇ ਖੂਨਦਾਨ ਕੈਂਪ ਲਗਾਉਣ ਨਾਲ ਖੂਨਦਾਨ ਲਹਿਰ ਨੂੰ ਹੁੰਗਾਰਾ ਮਿਲਦਾ ਹੈ ਅਤੇ ਨੌਜਵਾਨ ਪੀੜ੍ਹੀ ਇਸ ਤੋਂ ਪ੍ਰੇਰਿਤ ਹੁੰਦੀ ਹੈ। ਅਗਰਵਾਲ ਸਭਾ ਮਾਨਸਾ ਦੇ ਪ੍ਰਧਾਨ ਪ੍ਰਸ਼ੋਤਮ ਬਾਂਸਲ ਅਤੇ ਨਗਰ ਕੌਂਸਲ ਦੇ ਪ੍ਰਧਾਨ ਸੁਨੀਲ ਕੁਮਾਰ ਨੀਨੂੰ ਨੇ ਬਲਜੀਤ ਸ਼ਰਮਾਂ ਵਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋਕਾਂ ਨੂੰ ਖੂਨਦਾਨ ਕਰਨ ਲਈ ਮਾਨਸਿਕ ਤੌਰ ਤੇ ਜਾਗਰੂਕ ਹੋਣਾ ਚਾਹੀਦਾ ਹੈ ਅਤੇ ਬਲਜੀਤ ਸ਼ਰਮਾਂ, ਸੰਜੀਵ ਪਿੰਕਾ, ਪ੍ਰਵੀਨ ਟੋਨੀ ਸ਼ਰਮਾਂ, ਡਿੰਪਲ ਫਰਮਾਹੀ ਵਰਗੇ ਖੂਨਦਾਨੀਆਂ ਤੋਂ ਸੇਧ ਲੈ ਕੇ ਖੂਨਦਾਨ ਲਹਿਰ ਨਾਲ ਜੁੜਣਾ ਚਾਹੀਦਾ ਹੈ।ਇਸ ਮੌਕੇ ਸੁਰਿੰਦਰ ਜੀਤ ਸ਼ਰਮਾਂ,ਮੁਕੇਸ਼ ਬਾਂਸਲ, ਰਕੇਸ਼ ਬਾਂਸਲ,ਰਜੀਵ ਠੇਕੇਦਾਰ,ਗੋਰੀ ਮੋਬਾਈਲ, ਵਿਸ਼ਾਲ ਜੈਨ ਗੋਲਡੀ, ਚੰਦਰਸ਼ੇਖਰ ਨੰਦੀ, ਵਰੁਣ ਬਿੰਨੂ,ਮੈਡਮ ਸੂਨੈਨਾ, ਭੂਸ਼ਨ ਮੱਤੀ, ਗੁਰਪ੍ਰੀਤ ਸਿੰਘ, ਸੰਦੀਪ ਮਿੱਤਲ,ਅਮਨਦੀਪ ਸਿੰਘ, ਹਿਤੇਸ਼ ਸ਼ਰਮਾ ਸਮੇਤ ਮੈਂਬਰ ਹਾਜ਼ਰ ਸਨ।

LEAVE A REPLY

Please enter your comment!
Please enter your name here