*ਸ਼ਹਿਰ ਵਿੱਚ ਥਾਂ-ਥਾਂ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ — ਪ੍ਰਸ਼ਾਸਨ ਪਿਆ ਸੁੱਤਾ, ਲੋਕ ਪਰੇਸ਼ਾਨ*

0
39

ਬੁਢਲਾਡਾ 30 ਜਨਵਰੀ  (ਸਾਰਾ ਯਹਾਂ/ਮਹਿਤਾ ਅਮਨ): ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਥਾਂ-ਥਾਂ ਲੱਗੇ ਕੂੜੇ ਦੇ ਵੱਡੇ ਢੇਰ ਹੁਣ ਵੱਡੀ ਸਮੱਸਿਆ ਬਣਦੇ ਜਾ ਰਹੇ ਹਨ। ਗੰਦਗੀ ਦੇ ਇਨ੍ਹਾਂ ਅੰਬਾਰਾਂ ਕਾਰਨ ਇਲਾਕੇ ਵਿੱਚ ਭਿਆਨਕ ਬਦਬੂ, ਮੱਛਰ, ਮੱਖੀਆਂ ਅਤੇ ਗੰਦਗੀ ਫੈਲ ਰਹੀ ਹੈ ।ਜਿਸ ਨਾਲ ਲੋਕਾਂ ਨੂੰ ਬਿਮਾਰੀਆਂ ਲੱਗਣ ਦਾ ਡਰ ਸਤਾ ਰਿਹਾ ਹੈ।ਸ਼ਹਿਰ ਦੇ ਬਾਜ਼ਾਰਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਕਈ ਦਿਨਾਂ ਤੋਂ ਕੂੜਾ ਨਾ ਚੁੱਕੇ ਜਾਣ ਕਾਰਨ ਹਾਲਾਤ ਹੋਰ ਵੀ ਗੰਭੀਰ ਬਣਦੇ ਜਾ ਰਹੇ ਹਨ। ਬੱਚੇ, ਬੁਜ਼ੁਰਗ ਅਤੇ ਮਰੀਜ਼ ਲੋਕ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਗੰਦਗੀ ਕਾਰਨ ਡੇਂਗੂ, ਮਲੇਰੀਆ, ਚਮੜੀ ਦੀਆਂ ਬਿਮਾਰੀਆਂ ਅਤੇ ਹੋਰ ਇਨਫੈਕਸ਼ਨ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ।

ਸਥਾਨਕ ਨਿਵਾਸੀਆਂ ਨੇ ਦੋਸ਼ ਲਗਾਇਆ ਹੈ ਕਿ ਪ੍ਰਸ਼ਾਸਨ ਪੂਰੀ ਤਰ੍ਹਾਂ ਸੁੱਤਾ ਪਿਆ ਹੈ ਅਤੇ ਸਫ਼ਾਈ ਪ੍ਰਬੰਧਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਕਈ ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਵੀ ਕੋਈ ਠੋਸ ਕਾਰਵਾਈ ਨਹੀਂ ਹੋਈ।

ਸ਼ਹਿਰ ਵਿੱਚ ਕੂੜੇ-ਕਰਕਟ ਦੇ ਢੇਰ ਬਣਨਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਨਗਰ ਕੌਂਸਲ ਵੱਲੋਂ ਸਫ਼ਾਈ ਕਰਮਚਾਰੀਆਂ ਨੂੰ ਤੁਰੰਤ ਸਫ਼ਾਈ ਅਭਿਆਨ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਬਹੁਤ ਜਲਦੀ ਸ਼ਹਿਰ ਦੇ ਸਾਰੇ ਇਲਾਕਿਆਂ ਵਿੱਚੋਂ ਗੰਦਗੀ ਦੇ ਢੇਰ ਹਟਾਏ ਜਾਣਗੇ। ਲੋਕਾਂ ਨੂੰ ਵੀ ਅਪੀਲ ਹੈ ਕਿ ਕੂੜਾ ਨਿਰਧਾਰਤ ਥਾਵਾਂ ‘ਤੇ ਹੀ ਸੁੱਟਣ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ, ਤਾਂ ਜੋ ਸ਼ਹਿਰ ਨੂੰ ਸਾਫ਼-ਸੁਥਰਾ ਬਣਾਇਆ ਜਾ ਸਕੇ।”

ਸਫ਼ਾਈ ਕਰਮਚਾਰੀਆਂ ਦੀ ਨਿਗਰਾਨੀ ਵਧਾਈ ਜਾਵੇ

ਗੰਦਗੀ ਫੈਲਾਉਣ ਵਾਲੀਆਂ ਥਾਵਾਂ ਦੀ ਤੁਰੰਤ ਸਫ਼ਾਈ ਕੀਤੀ ਜਾਵੇ

ਪ੍ਰਸ਼ਾਸਨ ਜ਼ਮੀਨੀ ਪੱਧਰ ‘ਤੇ ਕਾਰਵਾਈ ਕਰੇ, ਨਾ ਕਿ ਸਿਰਫ਼ ਦਫ਼ਤਰਾਂ ਤੱਕ ਸੀਮਤ ਰਹੇ

ਜੇਕਰ ਸਮੇਂ ‘ਤੇ ਧਿਆਨ ਨਾ ਦਿੱਤਾ ਗਿਆ ਤਾਂ ਇਹ ਸਮੱਸਿਆ ਭਵਿੱਖ ਵਿੱਚ ਵੱਡੀ ਸਿਹਤ ਸੰਕਟ ਬਣ ਸਕਦੀ ਹੈ। ਫੋਟੋ ਰਤਨ ਸ਼ਰਮਾ ਜ਼ਰੂਰ ਲਿਖਿਆ ਜਾਵੇਂ 

NO COMMENTS