

ਮਾਨਸਾ, 21 ਸਤੰਬਰ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) : ਪੰਜਾਬ ਸਰਕਾਰ ਦੁਆਰਾ ਮਾਨਸਾ ਦੇ ਨਹਿਰੂ ਮੈਮੋਰੀਅਲ ਕਾਲਜ ਵਿਖੇ ਸ਼੍ਰੀ ਗੁਰੂ ਤੇਗ਼ ਬਹਾਦੁਰ “ਹਿੰਦ ਦੀ ਚਾਦਰ” ਜੀ ਦੇ 350 ਸਾਲਾ ਸ਼ਹੀਦੀ ਪੂਰਬ ਨੂੰ ਲੈਕੇ ਹੋਏ ਇਤਿਹਾਸਿਕ ਲਾਈਟ ਐਂਡ ਸ਼ੋਅ ਕਰਵਾਇਆ ਗਿਆ। ਜਿਸ ਵਿੱਚ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵਿਸ਼ੇਸ਼ ਤੌਰ ਆਪਣੀ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪਹੁੰਚੇ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਇਸ ਉਪਰਾਲੇ ਨੂੰ ਸ਼ਲਾਘਾਯੋਗ ਦਸਦਿਆਂ ਕਿਹਾ ਕਿ 9ਵੀਂ ਪਾਤਸ਼ਾਹੀ ਸ਼੍ਰੀ ਗੁਰੂ ਤੇਗ ਬਹਾਦਰ ਜੀ ਸ਼ਾਂਤੀ, ਤਿਆਗ ਅਤੇ ਧਰਮ ਦੀ ਰੱਖਿਆ ਲਈ ਅਮਰ ਬਲੀਦਾਨ ਦਾ ਪ੍ਰਤੀਕ ਹਨ। ਜਿਨ੍ਹਾਂ ਦਾ ਜੀਵਨ ਸੰਦੇਸ਼ ਅੱਜ ਵੀ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ 350 ਸਾਲਾ ਸ਼ਤਾਬਦੀ ਨੂੰ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਜਿਸ ਦੀ ਲੜੀ ਤਹਿਤ ਅੱਜ ਬਹੁਮੰਤਵੀ ਖੇਡ ਸਟੇਡੀਅਮ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ, ਮਾਨਸਾ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਗਿਆ ਹੈ। ਸਾਡੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਜੀ ਹਮੇਸ਼ਾ ਹੀ ਪੰਜਾਬ ਦੀ ਜਵਾਨੀ, ਕਿਸਾਨੀ ਅਤੇ ਪੰਜਾਬ ਦੇ ਵਿਰਸੇ ਨੂੰ ਸੰਭਾਲਣ ਲਈ ਅਜਿਹੇ ਕਾਰਜ ਪਹਿਲ ਦੇ ਆਧਾਰ ਕਰਦੇ ਰਹਿਣਗੇ।
ਇਸ ਮੌਕੇ ਤੇ ਹਲਕਾ ਵਿਧਾਇਕ ਡਾਕਟਰ ਵਿਜੈ ਸਿੰਗਲਾ ਨੇ ਨਸਮਤਕ ਹੁੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਮੁੱਖ ਰੱਖਦਿਆਂ ਲਾਈਟ ਐਂਡ ਸਾਊਂਡ ਸ਼ੋਅ ਸਾਰੇ ਪੰਜਾਬ ਵਿੱਚ ਕਰਵਾਇਆ ਗਿਆ ਹੈ ਤਾਂ ਜ਼ੋ ਸਾਡੀ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਮਹਾਨ ਸ਼ਹੀਦਾਂ ਦੇ ਜੀਵਨ ਅਤੇ ਬਲੀਦਾਨ ਬਾਰੇ ਪਤਾ ਹੋਵੇ। ਮੈਂ ਸਮੂਹ ਸੰਗਤਾਂ ਨੂੰ ਅਪੀਲ ਕਰਦਾ ਹਾਂ ਕਿ 23 ਤੋਂ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਜ਼ਰੂਰ ਨਤਮਸਤਕ ਹੋਣ । ਹਲਕਾ ਬੁਢਲਾਡਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਨੂੰ ਇਨ੍ਹਾਂ ਮਹਾਨ ਸ਼ਹੀਦਾਂ ਦੇ ਜੀਵਨ ਅਤੇ ਸ਼ਹਾਦਤ ਦੇ ਬਾਰੇ ਜਰੂਰ ਦੱਸਣਾ ਚਾਹੀਦਾ ਹੈ ਤਾਂ ਜ਼ੋ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਮਹਾਨ ਸ਼ਹੀਦਾਂ ਅਤੇ ਗੁਰੂਆਂ ਦੇ ਜੀਵਨ ਦਾ ਪਤਾ ਲੱਗੇ। ਇਸ ਮੌਕੇ ਤੇ ਕਥਾਵਾਚਕਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਬਾਰੇ ਕਵਿਤਾ ਅਤੇ ਢਾਡੀ ਵਾਰਾਂ ਨਾਲ ਨਿਹਾਲ ਕੀਤਾ। ਇਸ ਮੌਕੇ ਤੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਚਰ ਨੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਪਹੁੰਚਣ ਤੇ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਇਸ ਸਮਾਗਮ ਵਿੱਚ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਸਭ ਨੇ ਗੁਰੂ ਸਾਹਿਬ ਜੀ ਦੀ ਕੁਰਬਾਨੀ ਨੂੰ ਯਾਦ ਕਰ ਇਹ ਮਾਣ ਮਹਿਸੂਸ ਕਰ ਰਹੇ ਹਨ ਕਿ ਅਸੀਂ ਇਨ੍ਹਾਂ ਮਹਾਨ ਸ਼ਹੀਦਾਂ ਦੇ ਵਾਰਿਸ ਹਾਂ। ਸਾਡੇ ਪੁਰਖਿਆ ਦੀਆਂ ਕੁਰਬਾਨੀਆਂ ਤੋਂ ਮਿਲੀ ਸਾਡੀ ਕੌਮ ਨੂੰ ਅਣਮੁੱਲੀ ਦਾਤ “ਸਿੱਖੀ” ਜੋ ਸਾਡੇ ਹਿੱਸੇ ਆਈ ਹੈ। ਅੰਤ ਵਿੱਚ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪੰਜਾਬ ਸਰਕਾਰ ਦਾ ਅਤੇ ਸਾਰੀ ਇੱਥੇ ਪਹੁੰਚੀ ਸੰਗਤ ਦਾ ਦਿੱਲੋਂ ਧੰਨਵਾਦ ਕੀਤਾ। ਇਸ ਮੌਕੇ ਤੇ ਜ਼ਿਲ੍ਹਾ ਜਨਰਲ ਸਕੱਤਰ ਕ੍ਰਿਸ਼ਨ ਸਿੰਘ ਧਾਲੀਵਾਲ, ਜ਼ਿਲ੍ਹਾ ਮਹਿਲਾ ਵਿੰਗ ਦੀ ਪ੍ਰਧਾਨ ਸ਼ਰਨਜੀਤ ਕੌਰ ਰਾਮਗੜ੍ਹੀਆ, ਸੀਨੀਅਰ ਆਗੂ ਪੁਸ਼ਪਿੰਦਰ ਸਿੰਘ ਚਹਿਲ, ਜ਼ਿਲ੍ਹਾ ਸੋਸ਼ਲ ਮੀਡੀਆ ਗੁਰਪ੍ਰੀਤ ਸਿੰਘ ਜਟਾਣਾਂ, ਹਰਜੀਤ ਸਿੰਘ ਦੰਦੀਵਾਲ ਸੂਬਾ ਸਕੱਤਰ ਟ੍ਰੇਡ ਵਿੰਗ ਪੰਜਾਬ, ਕਿਰਤਪਾਲ ਸਿੰਘ ਕਿਰਤੀ ਜ਼ਿਲ੍ਹਾ ਇੰਚਾਰਜ ਐਸ ਸੀ ਵਿੰਗ, ਹਰਦੇਵ ਸਿੰਘ ਉਲਕ ਹਲਕਾ ਸੰਗਠਨ ਇੰਚਾਰਜ ਸਰਦੂਲਗੜ੍ਹ ਅਤੇ ਮੈਂਬਰ ਜ਼ਿਲ੍ਹਾ ਯੋਜਨਾ ਬੋਰਡ ਮਾਨਸਾ, ਕੁਲਦੀਪ ਸਿੰਘ ਟੀਟੂ ਹਲਕਾ ਸੰਗਠਨ ਇੰਚਾਰਜ ਅਤੇ ਮੈਂਬਰ ਜ਼ਿਲ੍ਹਾ ਯੋਜਨਾ ਬੋਰਡ ਮਾਨਸਾ ਅਤੇ ਬਲਾਕ ਪ੍ਰਧਾਨ ਗੁਰਸਾਹਿਬ ਸਿੰਘ ਸਾਭਾ ਅਤੇ ਸੀਨੀਅਰ ਆਗੂ ਹਾਜ਼ਰ ਸਨ।























