*ਸ਼੍ਰੀ ਨਰਾਇਣ ਸਰਵਹਿੱਤਕਾਰੀ ਵਿੱਦਿਆ ਮੰਦਰ, ਮਾਨਸਾ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਵਿੱਚੋਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਕੀਤਾ ਗਿਆ ਸਨਮਾਨਿਤ*

0
101

 ਮਾਨਸਾ (ਸਾਰਾ ਯਹਾਂ/ਜੋਨੀ ਜਿੰਦਲ): ਸ਼੍ਰੀ ਨਰਾਇਣ ਸਰਵਹਿੱਤਕਾਰੀ ਵਿੱਦਿਆ ਮੰਦਰ,ਮਾਨਸਾ ਵਿੱਚ ਦਸਵੀਂ ਅਤੇ ਬਾਰ੍ਹਵੀਂ ਜਮਾਤ ਵਿੱਚੋਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ-ਪਿਤਾ ਨੂੰ ਸਕੂਲ ਵਿੱਚ ਬੁਲਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਸ੍ਰੀ ਰਾਜੇਸ਼ ਠਾਕੁਰ ਜੀ ਨੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਇਆ ਤੇ ਉਹਨਾਂ ਨੂੰ ਸਨਮਾਨਿਤ ਕੀਤਾ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਹੀ ਲਗਨ ਅਤੇ ਇਕਾਗਰਤਾ ਨਾਲ ਸਖ਼ਤ ਮਿਹਨਤ ਕਰਕੇ ਸਫ਼ਲਤਾ ਦੀਆਂ ਉਚਾਈਆਂ ਨੂੰ ਛੂਹਣ ਦਾ ਆਸ਼ੀਰਵਾਦ ਦਿੱਤਾ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ.ਪ੍ਰਮੋਦ ਕੁਮਾਰ ਤੇ ਮੈਨੇਜਰ ਜਤਿੰਦਰਵੀਰ ਗੁਪਤਾ ਜੀ ਵੱਲੋਂ ਵੀ ਬੱਚਿਆਂ ਤੇ ਉਹਨਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਗਈ ਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

LEAVE A REPLY

Please enter your comment!
Please enter your name here