

ਮਾਨਸਾ 15,ਅਕਤੂਬਰ (ਸਾਰਾ ਯਹਾਂ/ਬੀਰਬਲ ਧਾਲੀਵਾਲ ) ਸਥਾਨਕ ਸ਼ਹਿਰ ਵਿਖੇ ਚੱਲ ਰਹੀਆਂ ਰਾਮਲੀਲਾਵਾਂ ਦਾ ਮੰਚਨ ਸਫਲਤਾ ਪੂਰਵਕ ਨੇਪਰੇ ਚੜ ਗਿਆ ਹੈ। ਜਿਸ ਦੇ ਚੱਲਦਿਆਂ ਅੱਜ ਰਾਜ ਤਿਲਕ ਦੀ ਰਸਮ ਅਦਾ ਕੀਤੀ ਜਾਵੇਗੀ। ਸ਼ਹਿਰ ਦੀ ਸ਼੍ਰੀ ਰਾਮ ਨਾਟਕ ਕਲੱਬ ਅਤੇ ਸੁਭਾਸ਼ ਡਰਾਮਾਟਿਕ ਕਲੱਬ ਦੀ ਸਟੇਜ ਤੇ ਲਕਸ਼ਮਣ ਸ਼ਕਤੀ ਦਾ ਦ੍ਰਿਸ਼ ਬਾਖੂਬੀ ਪੇਸ਼ ਕੀਤਾ ਗਿਆ। ਇਸ ਤੋਂ ਪਹਿਲਾਂ ਸ਼੍ਰੀ ਰਾਮ ਨਾਟਕ ਕਲੱਬ ਦੀ ਸਟੇਜ ਤੇ ਕਲੱਬ ਦੇ ਪ੍ਰਧਾਨ ਐਡਵੋਕੇਟ ਪ੍ਰੇਮ ਨਾਥ ਸਿੰਗਲਾ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਨਾਇਟ ਦੀ ਸ਼ੁਰੂਆਤ ਕੀਤੀ ਗਈ। ਜਿਸ ਦੇ ਪਹਿਲੇ ਸੀਨ ਵਿੱਚ ਕੁੰਭਕਰਨ ਨੂੰ ਨੀਂਦ ਚੋਂ ਉਠਾਉਣਾ, ਕੁਮਾਰ ਅੰਗਦ ਨੂੰ ਰਾਵਣ ਨੂੰ ਸਮਝਾਉਣ ਲਈ ਲੰਕਾ ਵਿੱਚ ਭੇਜਣਾ। ਅਗਲੇ ਸੀਨ ਵਿੱਚ ਮੇਘਨਾਥ ਵੱਲੋਂ ਲਕਸ਼ਮਣ ਮੂਰਛਾ ਦੌਰਾਨ ਵੈਦਰਾਜ ਵੱਲੋਂ ਸੰਜਵਨੀ ਬੂਟੀ ਲਿਆਉਣ ਲਈ ਹਨੂੰਮਾਨ ਨੂੰ ਗਿਰੀ ਮੁੱਖ ਪਰਬਤ ਤੇ ਭੇਜਣਾ। ਇਸ ਸੀਨ ਦੌਰਾਨ ਹਨੂੰਮਾਨ ਦਾ ਉਡਾਨ ਭਰਨ ਦਾ ਸੀਨ ਬਾਖੂਬੀ ਪੇਸ਼ ਕੀਤਾ ਗਿਆ, ਜੋ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਰਿਹਾ। ਇਸ ਦੌਰਾਨ ਸ਼੍ਰੀ ਰਾਮ ਚੰਦਰ ਵੱਲੋਂ ਗਾਏ ਗਏ ਗੀਤ ਪੰਡਾਲ ਵਿੱਚ ਬੈਠੇ ਦਰਸ਼ਕਾਂ ਨੂੰ ਭਾਵੁਕ ਕਰ ਗਏ।

ਅੰਤ ਵਾਲੇ ਸੀਨ ਵਿੱਚ ਲਕਸ਼ਮਣ ਵੱਲੋਂ ਮੇਘਨਾਥ ਦਾ ਸਿਰ ਕੱਟਣ ਦਾ ਸੀਨ ਬਾਖੂਬੀ ਪੇਸ਼ ਕੀਤਾ ਗਿਆ, ਜੋ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਬਣਿਆ। ਇਸ ਦੌਰਾਨ ਕਲੱਬ ਵੱਲੋਂ ਸੰਨ 1984 ਦੌਰਾਨ ਸ਼੍ਰੀ ਰਾਮ ਨਾਟਕ ਕਲੱਬ ਦੀ ਸਟੇਜ ਤੇ ਵਾਪਰੀ ਘਟਨਾ ਦਾ ਜਿਕਰ ਕਰਦਿਆਂ ਅੱਤਵਾਦੀਆਂ ਵੱਲੋਂ ਸੁੱਟੇ ਬੰਬ ਦੌਰਾਨ ਮਾਰੇ ਗਏ ਕਲਾਕਾਰਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਇਸ ਦੌਰਾਨ ਉਸ ਸਮੇਂ ਕਲੱਬ ਦੇ ਮਾਰੇ ਗਏ ਕਲਾਕਾਰ ਰਾਜਿੰਦਰ ਪਹਾੜੀ, ਵਿਸ਼ਾਲ ਅਤੇ ਅਸ਼ੋਕ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਦੌਰਾਨ ਕਲੱਬ ਦੇ ਕਲਾਕਾਰ ਰੋਹਿਤ ਭਾਰਤੀ, ਅਜੇ ਟੀਟੂ, ਪ੍ਰਵੀਨ ਪੀਪੀ, ਲੱਕੀ ਧੀਰ, ਨਵੀ ਜਿੰਦਲ, ਛੋਟਾ ਬੱਚਾ ਕਿੰਸ਼ੂ, ਰਿਆਨ, ਨੂਰਿਤ, ਅਸਥਾਨੀ ਧੀਰ, ਸਾਹਿਲ ਧੀਰ, ਜੀਵਨ ਮੀਰਪੁਰੀਆ, ਅਮਰ ਪੀਪੀ, ਗਜਿੰਦਰ ਨਿਆਰਿਆ, ਨਵੀ ਨਿਆਰਿਆ, ਕ੍ਰਿਸ਼ਨ ਪੱਪੀ, ਬਿੱਟੂ ਸ਼ਰਮਾ, ਤਰਸੇਮ ਕੱਦੂ, ਜੋਗਿੰਦਰ ਅੱਗਰਵਾਲ, ਸੁਭਾਸ਼ ਕਾਕੜਾ, ਕਾਮਰੇਡ ਰਿਸ਼ੀ, ਮਾ. ਰਾਜੇਸ਼, ਸਤੀਸ਼ ਧੀਰ, ਗੋਗੀ, ਦੀਪਕ, ਭੋਲਾ ਸ਼ਰਮਾ, ਅਮਿੰਤ, ਸੰਜੀਵ ਬਬਲਾ, ਦੀਪਕ ਮੋਬਾਇਲ ਆਦਿ ਨੇ ਆਪਣੀ ਆਪਣੀ ਭੂਮਿਕਾ ਬਾਖੂਬੀ ਨਿਭਾਈ। ਇਸ ਤੋਂ ਇਲਾਵਾ ਕਲੱਬ ਦੇ ਡਾਇਰੈਕਟਰ ਜਨਕ ਰਾਜ, ਜਗਦੀਸ਼ ਜੋਗਾ, ਦਿਵਾਨ ਭਾਰਤੀ, ਕਲੱਬ ਦੇ ਪ੍ਰਧਾਨ ਪ੍ਰੇਮ ਨਾਥ ਸਿੰਗਲਾ, ਉਪ ਪ੍ਰਧਾਨ ਸੁਰਿੰਦਰ ਲਾਲੀ, ਸਰਪ੍ਰਸਤ ਡਾ. ਆਰ. ਸੀ ਸਿੰਗਲਾਜਰਨਲ ਸਕੱਤਰ ਵਿਜੇ ਧੀਰ, ਸਕੱਤਰ ਨਵੀ ਜਿੰਦਲ, ਮੇਕਅੱਪ ਡਾਇਰਕੈਟਰ ਲੋਕ ਰਾਜ, ਪਵਨ ਧੀਰ, ਭੋਲਾ ਸ਼ਰਮਾ ਤੋਂ ਇਲਾਵਾ ਮਿਊਜਿਕ ਪਲੇ ਵਿਨੋਦ ਗਰਗ ਬਠਿੰਡਾ ਅਤੇ ਢੋਲਕ ਮਾਸਟਰ ਧੂਪ ਸਿੰਘ ਆਪਣੀ ਆਪਣੀ ਡਿਊਟੀ ਬਾਖੂਬੀ ਨਿਭਾ ਰਹੇ ਹਨ। ਕਲੱਬ ਦੇ ਪ੍ਰਧਾਨ ਪ੍ਰੇਮ ਨਾਥ ਸਿੰਗਲਾ, ਉਪ ਪ੍ਰਧਾਨ ਸੁਰਿੰਦਰ ਲਾਲੀ, ਜਰਨਲ ਸਕੱਤਰ ਵਿਜੇ ਧੀਰ, ਸਕੱਤਰ ਨਵੀ ਜਿੰਦਲ, ਖਜਾਨਚੀ ਸਤੀਸ਼ ਧੀਰ ਨੇ ਦੱਸਿਆ ਕਿ ਰਾਮਲੀਲਾ ਦਾ ਸਿੱਧਾ ਪ੍ਰਸ਼ਾਰਨ ਐਮ.ਐਮ ਨਿਊਜ ਮਾਨਸਾ ਤੇ ਰਾਤੀ 9 ਵਜੇ ਦਿਖਾਇਆ ਜਾਂਦਾ ਹੈ। ਇਸ ਦੇ ਨਾਲ ਮੰਚ ਸੰਚਾਲਣ ਦੀ ਭੂਮਿਕਾ ਰਮੇਸ਼ ਟੋਨੀ ਅਤੇ ਅਮਰਨਾਥ ਗਰਗ ਨਿਭਾ ਰਹੇ ਹਨ























