*ਸ਼੍ਰੋਮਣੀ ਅਕਾਲੀ ਦਲ ਦੀ ਪਲੇਠੀ ਮੀਟਿੰਗ ‘ਚ ਹੋਏ ਇਤਿਹਾਸਿਕ ਫੈਸਲੇ, ਪੰਜਾਬ ਅਤੇ ਪੰਥ ਪ੍ਰਸਤ ਲੋਕਾਂ ਨੂੰ ਕੀਤੀ ਆਹ ਅਪੀਲ*

0
10

14 ਅਗਸਤ (ਸਾਰਾ ਯਹਾਂ/ਬਿਊਰੋ ਨਿਊਜ਼) ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਪਲੇਠੀ ਮੀਟਿੰਗ ਚੰਡੀਗੜ੍ਹ ਸਥਿਤ ਬਣੇ ਨਵੇਂ ਪਾਰਟੀ ਦਫਤਰ ਵਿਖੇ ਹੋਈ। ਇਸ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ।

ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਪਲੇਠੀ ਮੀਟਿੰਗ ਚੰਡੀਗੜ੍ਹ ਸਥਿਤ ਬਣੇ ਨਵੇਂ ਪਾਰਟੀ ਦਫਤਰ ਵਿਖੇ ਹੋਈ। ਅੱਜ ਸਵੇਰੇ ਸਭ ਤੋਂ ਪਹਿਲਾਂ ਗੁਰੂ ਸਾਹਿਬ ਜੀ ਦਾ ਓਟ ਆਸਰੇ ਲੈਕੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਦੇ ਨਾਲ ਹੀ ਅੱਜ ਪਾਰਟੀ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਜੱਥੇਦਾਰ ਇਕਬਾਲ ਸਿੰਘ ਝੂੰਦਾਂ ਦੀ ਅਗਵਾਈ ਹੇਠ ਅਗਲੇ ਇੱਕ ਮਹੀਨੇ ਅੰਦਰ ਵਿਜ਼ਨ ਡਾਕੂਮੈਂਟ ਤਿਆਰ ਕਰਨ ਲਈ ਕਮੇਟੀ ਗਠਿਤ ਕਰਨ ਨੂੰ ਮਨਜ਼ੂਰੀ ਦਿੱਤੀ ਗਈ। ਪੰਜਾਬ ਅਤੇ ਪੰਥ ਨਾਲ ਜੁੜੇ ਮੁੱਦਿਆਂ ਅਤੇ ਉਹਨਾਂ ਦੇ ਹੱਲ ਕਿਸ ਤਰਾਂ ਹੋਣ, ਇਸ ਸਬੰਧਿਤ ਵਿਜ਼ਨ ਡਾਕੂਮੈਂਟ ਤਿਆਰ ਕੀਤਾ ਜਾਵੇਗਾ। ਇਸ ਲਈ ਕਮੇਟੀ ਪੰਜਾਬ ਦੇ ਸਾਰੇ ਖਿੱਤਿਆਂ ਅਤੇ ਖੇਤਰਾਂ ਤੱਕ ਪਹੁੰਚ ਕਰੇਗੀ।

ਇਸ ਦੇ ਨਾਲ ਹੀ ਅੱਜ ਦੀ ਪਲੇਠੀ ਮੀਟਿੰਗ ਵਿੱਚ ਅਗਾਮੀ ਐਸਜੀਪੀਸੀ ਚੋਣਾਂ ਅਤੇ ਪਾਰਟੀ ਨਾਲ ਜੁੜੇ ਹੋਰ ਕਾਨੂੰਨੀ ਅੜਚਨਾਂ ਲਈ ਜਸਟਿਸ ਨਿਰਮਲ ਸਿੰਘ ਦੀ ਡਿਊਟੀ ਲਗਾਈ ਗਈ ਹੈ। ਜਸਟਿਸ ਨਿਰਮਲ ਸਿੰਘ ਆਪਣੀ ਲੀਗਲ ਟੀਮ ਨਾਲ ਜੁੜ ਕੇ ਐਸਜੀਪੀਸੀ ਚੋਣਾਂ ਲਈ ਜਾਰੀ ਅਦਾਲਤੀ ਪ੍ਰਕਿਰਿਆ ਨੂੰ ਵੇਖਣਗੇ। ਇਸ ਦੇ ਨਾਲ ਪਾਰਟੀ ਨਾਲ ਸਬੰਧਿਤ ਹੋਰ ਕਾਨੂੰਨੀ ਅੜਚਨਾਂ ਲਈ ਵੀ ਲੀਗਲ ਸੈੱਲ ਨੂੰ ਵੇਖਣਗੇ।

ਅੱਜ ਦੀ ਮੀਟਿੰਗ ਵਿੱਚ ਪਾਰਟੀ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਨੇ ਪੰਜਾਬ ਦੀ ਤਰੱਕੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਬਣਾਏ ਰੱਖਣ ਲਈ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਦੀ ਅਪੀਲ ਕੀਤੀ। ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਦਿੰਦੇ ਹੋਏ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਅੱਜ ਓਹ ਆਪਣੀ ਮਾਂ ਪਾਰਟੀ ਲਈ ਕੰਮ ਕਰਨ ਲਈ ਅੱਗੇ ਆਉਣ।

20 ਅਗਸਤ ਨੂੰ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਜੀ ਦੀ ਬਰਸੀ ਦੀਆਂ ਤਿਆਰੀਆਂ ਦਾ ਜਾਇਜਾ ਲਿਆ। ਮੀਡੀਆ ਵੱਲੋਂ ਪੁੱਛੇ ਸਵਾਲਾਂ ਤੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਜਵਾਬ ਵਿੱਚ ਕਿਹਾ ਕਿ, ਵੱਖਰਾ ਚੁੱਲ੍ਹਾ ਅਸੀਂ ਨਹੀਂ ਬਲਕਿ ਭਗੌੜਾ ਦਲ ਨੇ ਹੁਕਮਨਾਮਾ ਨਾਲ ਮੰਨ ਕੇ ਜਾਰੀ ਰੱਖਿਆ,ਭਗੌੜਾ ਦਲ ਨੇ ਭਰਤੀ ਕਮੇਟੀ ਨੂੰ ਮਾਨਤਾ ਨਾ ਦੇਕੇ ਆਪਣੇ ਚੁੱਲ੍ਹੇ ਤੇ ਸਿਆਸੀ ਰੋਟੀਆਂ ਸੇਕਣੀਆਂ।

ਅੱਜ ਦੀ ਮੀਟਿੰਗ ਵਿੱਚ ਜੱਥੇਦਾਰ ਇਕਬਾਲ ਸਿੰਘ ਝੂੰਦਾਂ,ਜੱਥੇਦਾਰ ਸੰਤਾ ਸਿੰਘ ਉਮੈਦਪੁਰੀ,ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ,ਭਾਈ ਗੋਬਿੰਦ ਸਿੰਘ ਲੌਂਗੋਵਾਲ,ਬੀਬੀ ਜਗੀਰ ਕੌਰ, ਸੁੱਚਾ ਸਿੰਘ ਛੋਟੇਪੁਰ,ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ,ਸੁਰਜੀਤ ਸਿੰਘ ਰੱਖੜਾ,ਸਰਵਨ ਸਿੰਘ ਫਿਲੌਰ,ਪਰਮਿੰਦਰ ਸਿੰਘ ਢੀਂਡਸਾ,ਬਾਬੂ ਪ੍ਰਕਾਸ਼ ਚੰਦ ਗਰਗ, ਜੱਥੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ,ਜਸਟਿਸ ਨਿਰਮਲ ਸਿੰਘ,ਦਰਸ਼ਨ ਸਿੰਘ ਸ਼ਿਵਾਲਿਕ,ਰਣਜੀਤ ਸਿੰਘ ਛੱਜਲਵੰਡੀ,ਸੁਖਵਿੰਦਰ ਸਿੰਘ ਔਲਖ, ਅਜੇਪਾਲ ਸਿੰਘ ਮੀਰਾਂਕੋਟ,ਚਰਨਜੀਤ ਸਿੰਘ ਬਰਾੜ,ਬਰਜਿੰਦਰ ਸਿੰਘ ਬਰਾੜ, ਕਰਨ ਸਿੰਘ ਡੀਟੀਓ,ਅਜੇਪਾਲ ਸਿੰਘ ਬਰਾੜ,ਕਰਨੈਲ ਸਿੰਘ ਪੀਮੁਹੰਮਦ,ਤੇਜਿੰਦਰ ਸਿੰਘ ਪੰਨੂ,ਤੇਜਿੰਦਰ ਪਾਲ ਸਿੰਘ ਸੰਧੂ, ਰਣਧੀਰ ਸਿੰਘ ਰੱਖੜਾ ਅਤੇ ਗੁਰਜੀਤ ਸਿੰਘ ਤਲਵੰਡੀ ਹਾਜ਼ਰ ਸਨ।

NO COMMENTS