

ਮਾਨਸਾ 21 ਜੂਨ (ਸਾਰਾ ਯਹਾਂ/ਮੁੱਖ ਸੰਪਾਦਕ) ਸਾਇਕਲ ਗਰੁੱਪ ਦੇ ਮੈਂਬਰਾਂ ਨੇ ਸੀਨੀਅਰ ਮੈਂਬਰ ਅਸ਼ੋਕ ਗਰਗ ਭੰਮਾਂ ਦਾ ਜਨਮਦਿਨ ਪੌਦੇ ਲਗਾਕੇ ਮਣਾਇਆ।ਇਹ ਜਾਣਕਾਰੀ ਦਿੰਦਿਆਂ ਗਰੁੱਪ ਦੇ ਮੈਂਬਰ ਸੰਜੀਵ ਪਿੰਕਾ ਨੇ ਦੱਸਿਆ ਕਿ ਅਸ਼ੋਕ ਭੰਮਾਂ ਨੇ ਰਿਟਾਇਰਮੈਂਟ ਤੋਂ ਬਾਅਦ ਮਾਨਸਾ ਸਾਇਕਲ ਗਰੁੱਪ ਦੇ ਨਾਲ ਜੁੜ ਕੇ ਸਾਇਕਲਿੰਗ ਸ਼ੁਰੂ ਕੀਤੀ ਅਤੇ ਉਹ ਅੱਜ ਰਿਟਾਇਰਮੈਂਟ ਤੋਂ ਨੌਂ ਸਾਲ ਬਾਅਦ ਤੱਕ ਹਰ ਰੋਜ਼ ਘੱਟੋ ਘੱਟ 35 ਕਿਲੋਮੀਟਰ ਸਾਇਕਲ ਚਲਾਉਂਦੇ ਹਨ ਅਤੇ ਪੁਰੀ ਤਰ੍ਹਾਂ ਨਾਲ ਤੰਦਰੁਸਤ ਹਨ।ਇਸ ਮੌਕੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਡਾਕਟਰ ਤੇਜਿੰਦਰਪਾਲ ਸਿੰਘ ਰੇਖੀ ਨੇ ਕਿਹਾ ਕਿ ਸ਼ਰੀਰ ਨੂੰ ਤੰਦਰੁਸਤ ਰੱਖਣ ਲਈ ਨਿਯਮਿਤ ਭੋਜਨ ਅਤੇ ਰੈਗੂਲਰ ਕਸਰਤ ਦੀ ਜ਼ਰੂਰਤ ਹੈ ਮਾਨਸਾ ਸਾਇਕਲ ਗਰੁੱਪ ਦੇ ਮੈਂਬਰ ਹਰ ਰੋਜ਼ ਸਾਇਕਲਿੰਗ ਕਰਦੇ ਹਨ ਅਤੇ ਲੋਕਾਂ ਨੂੰ ਸਾਇਕਲ ਚਲਾਉਣ ਲਈ ਪ੍ਰੇਰਿਤ ਕਰਦੇ ਹਨ ਇਹ ਇੱਕ ਵਧੀਆ ਉਪਰਾਲਾ ਹੈ ਉਨ੍ਹਾਂ ਦੱਸਿਆ ਕਿ ਸਾਇਕਲਿੰਗ ਕਰਨ ਨਾਲ ਸ਼ੂਗਰ ਅਤੇ ਬਲੱਡ ਪੈ੍ਸ਼ਰ ਵਰਗੀਆਂ ਬੀਮਾਰੀਆਂ ਤੋਂ ਬਚਾਅ ਹੁੰਦਾ ਹੈ ਇਸ ਮੌਕੇ ਡਾਕਟਰ ਜਨਕ ਰਾਜ ਸਿੰਗਲਾ ਨੇ ਪੌਦੇ ਲਗਾਕੇ ਜਨਮਦਿਨ ਮਨਾਉਣ ਤੇ ਵਧਾਈ ਦਿੰਦਿਆਂ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਦੀ ਲੋੜ ਹੈ ਕਿਉਂਕਿ ਮਾਲਵੇ ਖੇਤਰ ਵਿੱਚ ਵਧ ਰਹੇ ਕੈਂਸਰ ਦਾ ਮੁੱਖ ਕਾਰਨ ਕੀਟਨਾਸ਼ਕਾਂ ਦੀ ਲੋੜ ਤੋਂ ਵੱਧ ਵਰਤੋਂ ਅਤੇ ਦੂਸ਼ਿਤ ਹੋ ਰਿਹਾ ਵਾਤਾਵਰਣ ਹੈ ਅਤੇ ਵਾਤਾਵਰਣ ਨੂੰ ਬਚਾਉਣ ਲਈ ਰੁੱਖਾਂ ਦਾ ਲਗਾਏ ਜਾਣਾ ਅਤੇ ਉਨ੍ਹਾਂ ਦੀ ਸੰਭਾਲ ਕਰਨਾ ਬਹੁਤ ਜ਼ਰੂਰੀ ਹੈ ਅਸ਼ੋਕ ਭੰਮਾਂ ਵਰਗੇ ਵਿਅਕਤੀ ਤੋਂ ਲੋਕਾਂ ਨੂੰ ਪ੍ਰੇਰਿਤ ਹੋਣ ਦੀ ਲੋੜ ਹੈ ਤਾਂ ਕਿ ਵਾਤਾਵਰਣ ਨੂੰ ਬਚਾਇਆ ਜਾ ਸਕੇ ਉਨ੍ਹਾਂ ਕਿਹਾ ਕਿ ਹਰੇਕ ਖੁਸ਼ੀ ਗਮੀ ਸਾਂਝੀ ਕਰਨ ਲਈ ਪੌਦੇ ਲਗਾਏ ਜਾਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਮਾਨਸਾ ਸਾਇਕਲ ਗਰੁੱਪ ਦੇ ਮੈਂਬਰ ਲੰਬੇ ਸਮੇਂ ਤੋਂ ਲੋਕਾਂ ਨੂੰ ਸਾਇਕਲ ਚਲਾਉਣ ਅਤੇ ਵਾਤਾਵਰਣ ਦੀ ਸੰਭਾਲ ਲਈ ਰੁੱਖਾਂ ਦੀ ਸੰਭਾਲ ਲਈ ਪ੍ਰੇਰਿਤ ਕਰ ਰਹੇ ਹਨ ਅਤੇ ਇਨ੍ਹਾਂ ਤੋਂ ਪ੍ਰੇਰਿਤ ਹੋ ਕੇ ਲੋਕ ਇਸ ਮੁਹਿੰਮ ਨਾਲ ਜੁੜ ਰਹੇ ਹਨ।
ਇਸ ਮੌਕੇ ਗਰੁੱਪ ਦੇ ਸੀਨੀਅਰ ਮੈਂਬਰ ਸੁਰਿੰਦਰ ਬਾਂਸਲ,ਵਾਤਾਵਰਣ ਪ੍ਰੇਮੀ ਬਲਵੀਰ ਅਗਰੋਈਆ, ਨਰਿੰਦਰ ਗੁਪਤਾ, ਪ੍ਰਵੀਨ ਟੋਨੀ ਸ਼ਰਮਾਂ, ਆਲਮ ਸਿੰਘ, ਲੋਕ ਰਾਮ, ਅਨਿਲ ਸੇਠੀ, ਰਾਧੇ ਸ਼ਿਆਮ,ਕਿ੍ਸ਼ਨ ਮਿੱਤਲ, ਸੰਜੀਵ ਕੁਮਾਰ,ਸੋਹਣ ਲਾਲ, ਰਮੇਸ਼ ਜਿੰਦਲ ਸਮੇਤ ਮੈਂਬਰ ਹਾਜ਼ਰ ਸਨ।























