*ਸਾਇਕਲ ਚਲਾਓ ਵਾਤਾਵਰਣ ਬਚਾਓ ਦਾ ਦਿੱਤਾ ਸੁਨੇਹਾ*

0
97

ਮਾਨਸਾ, 27ਅਪ੍ਰੈਲ 2025 (ਸਾਰਾ ਯਹਾਂ/ਮੁੱਖ ਸੰਪਾਦਕ) :ਲੋਕਾਂ ਨੂੰ ਲੰਬੇ ਸਮੇਂ ਤੋਂ ਸਾਇਕਲ ਚਲਾਉਣ ਲਈ ਪ੍ਰੇਰਿਤ ਕਰਨ ਵਾਲੇ ਮਾਨਸਾ ਸਾਇਕਲ ਗਰੁੱਪ ਦੇ ਮੈਂਬਰਾਂ ਨੇ ਅੱਜ ਮਾਨਸਾ ਤੋਂ ਗੁਰਦੁਆਰਾ ਸਾਹਿਬ ਭਾਈ ਬਹਿਲੋ ਜੀ ਫੱਫੜੇ ਭਾਈਕੇ ਤੱਕ ਸਾਇਕਲਿੰਗ ਕਰਦਿਆਂ ਲੋਕਾਂ ਨੂੰ ਵਾਤਾਵਰਣ ਬਚਾਉਣ ਲਈ ਪ੍ਰੇਰਿਤ ਕੀਤਾ। ਇਹ ਜਾਣਕਾਰੀ ਦਿੰਦਿਆਂ ਗਰੁੱਪ ਦੇ ਚੇਅਰਮੈਨ ਸੁਰਿੰਦਰ ਬਾਂਸਲ ਨੇ ਦੱਸਿਆ ਕਿ ਕਣਕ ਦੀ ਕਟਾਈ ਤੋਂ ਬਾਅਦ ਕਿਸਾਨਾਂ ਵੱਲੋਂ ਖੇਤਾਂ ਵਿੱਚ ਅੱਗ ਲਗਾਕੇ ਵਾਤਾਵਰਣ ਨੂੰ ਦੂਸ਼ਿਤ ਕੀਤਾ ਜਾਂਦਾ ਹੈ ਅਤੇ ਇਸ ਲਗਾਈ ਗਈ ਅੱਗ ਨਾਲ ਕਈ ਵਾਰ ਵੱਡੇ ਹਾਦਸੇ ਵੀ ਹੋ ਜਾਂਦੇ ਹਨ ਇਸ ਲਈ ਸਾਇਕਲ ਗਰੁੱਪ ਦੇ ਮੈਂਬਰ ਵਾਤਾਵਰਣ ਨੂੰ ਬਚਾਉਣ ਲਈ ਜਾਗਰੂਕਤਾ ਮੁਹਿੰਮ ਅਧੀਨ ਅੱਜ ਸਾਇਕਲਿੰਗ ਕਰਦਿਆਂ ਗੁਰੂਦਵਾਰਾ ਸਾਹਿਬ ਫਫੜੇ ਭਾਈਕੇ ਗਏ ਅਤੇ ਜੁੜੀ ਸੰਗਤ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਬੋਲਦਿਆਂ ਗਰੁੱਪ ਦੇ ਮੈਂਬਰ ਸੰਜੀਵ ਪਿੰਕਾ ਨੇ ਕਿਹਾ ਕਿ ਅੱਗ ਲਗਾਉਣ ਕਾਰਨ ਧੂੰਆਂ ਇਨ੍ਹਾਂ ਜ਼ਿਆਦਾ ਹੋ ਜਾਂਦਾ ਹੈ ਕਿ ਸ਼ਾਮ ਵੇਲੇ ਸੜਕਾਂ ਤੇ ਕੁਝ ਵੀ ਦਿਖਾਈ ਨਹੀਂ ਦਿੰਦਾ ਜਿਸ ਕਾਰਨ ਹਾਦਸੇ ਵਾਪਰ ਜਾਂਦੇ ਹਨ ਅਤੇ ਧੁੰਏ ਕਾਰਨ ਸਾਂਹ ਅਤੇ ਦਮੇਂ ਦੇ ਮਰੀਜ਼ਾਂ ਨੂੰ ਵੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਦੂਸ਼ਿਤ ਵਾਤਾਵਰਣ ਕਾਰਨ ਕੈਂਸਰ ਵਰਗੀਆਂ ਬੀਮਾਰੀਆਂ ਫੈਲਦੀਆਂ ਹਨ ਇਸ ਲਈ ਕਿਸਾਨਾਂ ਨੂੰ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਮਾਹਰਾਂ ਦੀ ਸਲਾਹ ਨਾਲ ਅੱਗ ਨਾ ਲਗਾਕੇ ਬਦਲਵੇਂ ਪ੍ਰਬੰਧ ਕਰਨੇ ਚਾਹੀਦੇ ਹਨ।
ਇਸ ਰਾਈਡ ਚ ਪ੍ਰਵੀਨ ਟੋਨੀ ਸ਼ਰਮਾਂ, ਅਸ਼ੋਕ ਭੰਮਾਂ,ਸੋਹਣ ਲਾਲ ਅਰੋੜਾ, ਰਾਧੇ ਸ਼ਿਆਮ, ਸੰਜੀਵ ਪਿੰਕਾ, ਸੁਰਿੰਦਰ ਬਾਂਸਲ ਸ਼ਾਮਲ ਹੋਏ।

LEAVE A REPLY

Please enter your comment!
Please enter your name here