*ਸਾਬਕਾ ਕਾਂਗਰਸੀ ਮੰਤਰੀ ਜੋਗਿੰਦਰ ਸਿੰਘ ਮਾਨ ਨੇ ਫੜਿਆ ‘ਆਪ’ ਦਾ ਪੱਲਾ*

0
40

ਚੰਡੀਗੜ੍ਹ  15,ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ਵਿਧਾਨ ਸਭ ਚੋਣਾਂ ਦੌਰਾਨ ਕਾਂਗਰਸ ਨੂੰ ਵੱਡਾ ਝਟਕਾ ਦੇਣ ਵਾਲੇ ਜੋਗਿੰਦਰ ਮਾਨ ਅੱਜ ਨੇ ‘ਆਪ’ ਦਾ ਪੱਲਾ ਫੜ ਲਿਆ ਹੈ। ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਤੇ ਤਿੰਨ ਵਾਰ MLA ਰਹੇ ਜੋਗਿੰਦਰ ਸਿੰਘ ਮਾਨ ਨੇ ਕਲ੍ਹ ਕਾਂਗਰਸ ‘ਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਆਹੁਦੇ ਤੋਂ ਅਸਤੀਫਾ ਦਿੱਤਾ ਸੀ। ਜਿਸ ਤੋਂ ਬਾਅਦ ਅੱਜ ਸਵੇਰੇ ਉਹ ਆਪ ‘ਚ ਸ਼ਾਮਲ ਹੋ ਗਏ ਹਨ। 

ਇਸ ਦੀ ਜਾਣਕਾਰੀ ਰਾਘਵ ਚੱਢਾ ਨੇ ਆਪਣੇ ਟਵਿੱਟਰ ਹੈਂਡਲ ‘ਤੇ ਪੋਸਟ ਕੇ ਦਿੱਤੀ ਹੈ। ਜਿਸ ‘ਚ ਕੇਜਰੀਵਾਲ ਤੇ ਰਾਘਵ ਚੱਢਾ ਜੋਗਿੰਦਰ ਸਿੰਘ ਮਾਨ ਨਾਲ ਦਿਖਾਈ ਦੇ ਰਹੇ ਹਨ। ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਤੋਂ ਬਾਅਦ ਕਿਆਸ ਲਾਏ ਜਾ ਰਹੇ ਹਨ ਕਿ ਜੋਗਿੰਦਰ ਮਾਨ ਦੋਆਬਾ ਖੇਤਰ ਦੇ ਕਿਸੇ ਹਲਕੇ ਤੋਂ ਚੋਣ ਲੜ ਸਕਦੇ ਹਨ। ਜ਼ਿਕਰਯੋਗ ਹੈ ਕਿ ਮਾਨ ਫਗਵਾੜਾ ਤੋਂ ਚੋਣ ਲੜਦੇ ਰਹੇ ਹਨ ਤੇ ਬੇਅੰਤ ਸਿੰਘ ਦੀ ਸਰਕਾਰ ‘ਚ ਮੰਤਰੀ ਰਹੇ ਸਨ। ਇਸ ਦੇ ਨਾਲ ਹੀ ਮਾਨ ਬੂਟਾ ਸਿੰਘ ਦੇ ਰਿਸ਼ਤੇਦਾਰ ਵੀ ਹਨ।

ਇਸ ਤੋਂ ਪਹਿਲਾਂ ਮੀਡੀਆ ਨੂੰ ਦਿੱਤੀ ਜਾਣਕਾਰੀ ਵਿਚ ਕਿਹਾ ਗਿਆ ਹੈ ਕਿ ਡਾ. ਬੀਆਰ ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ਦੇ ਦੋਸ਼ੀਆਂ ਦੀ ਪੁਸ਼ਤਪਨਾਹੀ ਤੇ ਫਗਵਾੜਾ ਨੂੰ ਜ਼ਿਲ੍ਹਾ ਨਾ ਬਣਾਉਣ ਤੋਂ ਨਾਰਾਜ਼ ਕਾਂਗਰਸ ਦੇ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਮਰਹੂਮ ਬੂਟਾ ਸਿੰਘ ਦੇ ਭਾਣਜੇ ਜੋਗਿੰਦਰ ਸਿੰਘ ਕੱਲ੍ਹ ਪਾਰਟੀ ਤੇ ਕੈਬਨਿਟ ਰੈਂਕ ਵਾਲੀ ਚੇਅਰਮੈਨੀ ਨੂੰ ਛੱਡ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ (ਐਸ.ਸੀ.) ਦੇ ਵਿਦਿਆਰਥੀਆਂ ਦੇ ਵਜ਼ੀਫ਼ੇ ਦੇ ਪੈਸੇ ਦੀ ਦੁਰਵਰਤੋਂ ਕਰਨ ਵਾਲੇ ਵਿਦਿਅਕ ਅਦਾਰਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਬਜਾਏ, ਉਨ੍ਹਾਂ ਨੂੰ ਪੁਲਿਸ ਕੇਸ ਤੋਂ ਮੁਕਤ ਕਰ ਦਿੱਤਾ  ਹੈ।

NO COMMENTS