ਮਾਨਸਾ 20 ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼) : ਸਰਦੂਲਗੜ੍ਹ ਦੇ ਸਾਬਕਾ ਕਾਂਗਰਸੀ ਵਿਧਾਇਕ ਤੇ ਕਾਂਗਰਸ ਦੇ ਸਾਬਕਾ ਜਿਲਾ ਪ੍ਰਧਾਨ ਅਜੀਤ ਇੰਦਰ ਸਿੰਘ ਮੋਫਰ ਦੇ ਭਾਣਜੇ ਵਿਨੈ ਪ੍ਰਤਾਪ ਸਿੰਘ ਤੇ ਉਨਾਂ ਦੇ ਪੁੱਤਰ ਸੂਰਜ ਪ੍ਰਤਾਪ ਸਿੰਘ ਦਾ ਸ਼ਨੀਵਾਰ ਦੀ ਸ਼ਾਮ ਜਿਲਾ ਮੁਕਤਸਰ ਦੇ ਪਿੰਡ ਅੱਬਲ ਖੁਰਾਣਾ ਵਿਖੇ ਕੁਝ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਹਮਲਾਵਰ ਨੇ ਪਿੳ ਪੁੱਤਰ ਤੇ ਉਦੋਂ ਗੋਲੀਆਂ ਚਲਾਈਆਂ, ਜਦੋਂ ਉਹ ਇਕੱਠੇ ਸਨ। ਪੁਲਿਸ ਨੇ ਆਪਣੀ ਕਾਰਵਾਈ ਸ਼ੁਰੂ ਕਰ,ਦਿੱਤੀ ਹੈ। ਇਸ ਕਤਲ ਦਾ ਕਾਰਨ ਕੋਈ ਜਮੀਨੀ ਝਗੜਾ ਦੱਸਿਆ ਜਾ ਰਿਹਾ ਹੈ।ਹਮਲਾਵਰ ਫਰਾਰ ਹਨ।