ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਪੱਚੀ ਪਿੰਡਾਂ ਦੇ ਸੈਕੜੇ ਵਿਅਕਤੀਆਂ ਨਾਲ ਕੀਤੀ ਭਰਵੀਂ ਮੀਟਿੰਗ

0
51

ਮਾਨਸਾ  12 ਸਤੰਬਰ ((ਸਾਰਾ ਯਹਾ,ਬਪਸ):ਪੰਥਕ ਅਕਾਲੀ ਲਹਿਰ ਵੱਲੋਂ ਅਕਾਲੀ ਦਲ ਬਾਦਲ ਦੇ ਗੜ੍ਹ ਵਿਚ ਸੰਨ੍ਹ ਲਾਉਂਦਿਆ ਇੱਕ ਵਿਸ਼ਾਲ ਮੀਟਿੰਗ ਗੁਰੂ ਘਰ ਝੁਨੀਰ ਵਿਖੇ ਕੀਤੀ ਗਈ।ਇਸ ਮੀਟਿੰਗ ਦੌਰਾਨ ਨੇੜਲੇ ਲਗਭਗ 25 ਪਿੰਡਾਂ ਦੇ ਲਗਭਗ 300 ਵਿਅਕਤੀ ਪਹੁੰਚੇ।  ਮੀਟਿੰਗ ਨੂੰ ਪੰਥਕ ਅਕਾਲੀ ਲਹਿਰ ਦੇ ਆਗੂ ਸਾਬਕਾ ਜੱਥੇਦਾਰ ਭਾਈ ਰਣਜੀਤ ਸਿੰਘ ਨੇ ਸੰਬੋਧਨ ਕਰਦਿਆਂ ਗੁਰੂ ਧਾਮਾਂ ਨੂੰ ਬਾਦਲ ਪਰਿਵਾਰ ਦੇ ਕਬਜ਼ੇ ਚੋਂ ਛੁਡਵਾਉਣ ਲਈ 2 ਅਕਤੂਬਰ ਨੂੰ ਫਤਿਹਗੜ੍ਹ ਸਾਹਿਬ ਵਿਖੇ ਰੱਖੇ ਇੱਕ ਵਿਸ਼ਾਲ ਪੰਥਕ ਕਾਨਫਰੰਸ ਚ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਸਿੱਖ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਖਤਮ ਕਰਕੇ ਆਪਣਾ ਪਰਿਵਾਰ ਬਣਾਇਆ ਹੈ। ਬਾਦਲ ਨੇ ਸ਼੍ਰੋਮਣੀ ਕਮੇਟੀ ਤੇ ਕਬਜ਼ਾ ਕਰਕੇ ਗੁਰੂ ਘਰਾਂ ਅਤੇ ਗੋਲਕਾਂ ਨੂੰ ਬੁਰੀ ਤਰ੍ਹਾਂ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਪੰਥ ਦਾ ਅਤੇ ਪੰਜਾਬ ਦਾ ਮੁਗਲਾਂ ਅਤੇ ਅੰਗਰੇਜ਼ਾਂ ਨੇ ਉਨ੍ਹਾਂ ਨੁਕਸਾਨ ਨਹੀਂ ਕੀਤਾ ਜਿੰਨਾ ਨੁਕਸਾਨ ਅਕਾਲੀ ਦਲ ਬਾਦਲ ਨੇ ਪਿਛਲੇ ਦਸ ਸਾਲਾਂ ਵਿਚ ਕਰ ਦਿੱਤਾ। ਬਾਦਲ ਸਰਕਾਰ ਨੇ ਰਾਮ ਰਹੀਮ ਅੱਗੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨੀਵਾਂ ਕੀਤਾ ਹੈ। ਸ੍ਰੀ ਤਖ਼ਤ ਸਾਹਿਬ ਦੇ ਜਥੇਦਾਰਾਂ ਨੂੰ ਆਪਣਾ ਗੁਲਾਮ ਬਣਾਇਆ ਹੈ। ਬਰਗਾੜੀ ਵਿੱਚ ਸਿੱਖ ਨੌਜਵਾਨਾਂ ਨੂੰ ਸ਼ਹੀਦ ਕਰਨਾ ਅਤੇ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਨੂੰ ਸਜ਼ਾ ਨਾ ਦੇਣਾ ਬਾਦਲ ਪਰਿਵਾਰ ਦਾ ਪੰਥਕ ਵਿਰੋਧੀ ਹੋਣਾ ਵੱਡਾ ਸਬੂਤ ਹੈ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਅਤੇ ਬਾਬਾ ਦੀਪ ਸਿੰਘ ਗੁਰਦੁਆਰੇ ਸ੍ਰੀ ਅੰਮ੍ਰਿਤਸਰ ਨੂੰ ਇੱਕ ਦਿਨ ਦੀ ਪੰਜ ਕਰੋੜ ਰੁਪਏ ਤੋ ਵੀ ਜਿਆਦਾ ਅਾਮਦਨ ਹੈ ਜਦਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ 80 ਗੁਰਦੁਆਰੇ ਆਉਂਦੇ ਹਨ ਪਰ ਫਿਰ ਵੀ ਸ਼੍ਰੋਮਣੀ ਕਮੇਟੀ ਕੋਈ ਵੀ ਮੁਫਤ ਸਿੱਖਿਆ ਕੇੰਦਰ ਅਤੇ ਮੁਫ਼ਤ ਸਿਹਤ ਸਹੂਲਤਾਂ ਆਦਿ ਦਾ ਪ੍ਰਬੰਧ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਅੱਜ ਮੀਟਿੰਗ ਵਿੱਚ ਹੋਏ ਭਾਰੀ ਕੱਠ ਤੋਂ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਵਾਸੀ ਹੁਣ ਬਾਦਲ ਦੀਆਂ ਨੀਤੀਆਂ ਤੋਂ ਅੱਕ ਚੁੱਕੇ ਹਨ ਤੇ ਆਉਣ ਵਾਲੀਆਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਕਰਾਰੀ ਹਾਰ ਦੇਣਗੇ ਅਤੇ ਪੰਥਕ ਲਹਿਰ ਦੇ ਮੈਂਬਰਾਂ ਨੂੰ ਜਿਤਾ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲ ਪਰਿਵਾਰ ਦੇ ਕਬਜ਼ੇ ਚੋਂ ਛੁਡਾਉਣਗੇ ਉਨ੍ਹਾਂ ਸਮੂਹ ਸਿੱਖ ਸੰਗਤ ਨੂੰ ਦੋ ਅਕਤੂਬਰ ਨੂੰ ਫਤਿਹਗੜ੍ਹ ਫ਼ਤਹਿਗੜ੍ਹ ਸਾਹਿਬ ਵਿਖੇ ਹੋਣ ਵਾਲੀ ਵਿਸ਼ਾਲ ਪੰਥਕ ਕਾਨਫਰੰਸ ਦੇ ਸ਼ਾਮਲ ਹੋਣ ਦੀ ਅਪੀਲ ਕੀਤੀ।ਇਸ ਮੌਕੇ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਸ਼੍ਰੋਮਣੀ ਕਮੇਟੀ ਮੈਂਬਰ ਹਲਕਾ ਫਤਿਹਗੜ੍ਹ ਸਾਹਿਬ, ਸਰਦਾਰ ਜੋਗਾ ਸਿੰਘ ਚੱਪੜ, ਗਿਆਨੀ ਸੁਖਵਿੰਦਰ ਸਿੰਘ ਆਦਿ ਨੇ ਵੀ ਸਿੱਖ ਸੰਗਤ ਨੂੰ ਸੰਬੋਧਨ ਕੀਤਾ। ਇਸ ਮੌਕੇ ਕੁਸਵਿੰਦਰ ਸਿੰਘ ਰਾਏ, ਸੁਖਵਿੰਦਰ ਸਿੰਘ, ਟੇਕ ਸਿੰਘ ਭੰਮਾ, ਮਲਕੀਤ ਸਿੰਘ, ਹਰਜਿੰਦਰ ਸਿੰਘ, ਸੁਰਿੰਦਰ ਸਿੰਘ, ਸਾਧਾ ਸਿੰਘ, ਰੁਪਿੰਦਰ ਸਿੰਘ, ਚਰਨਜੀਤ ਸਿੰਘ, ਹਰਬੰਸ ਸਿੰਘ, ਸਾਗਰ ਸਿੰਘ, ਭੁਪਿੰਦਰ ਸਿੰਘ ਆਦਿ ਹਾਜ਼ਰ ਸਨ। ਕੈਪਸ਼ਨ: ਗੁਰੂਘਰ ਝੁਨੀਰ ਵਿਖੇ ਮੀਟਿੰਗ ਦੌਰਾਨ ਪੰਥਕ ਅਕਾਲੀ ਲਹਿਰ ਦੇ ਆਗੂ ਸਮੂਹ ਸਿੱਖ ਸੰਗਤ ਨਾਲ। 

LEAVE A REPLY

Please enter your comment!
Please enter your name here