ਸਾਲੇ ਦੇ ਲੜਕੇ ਦਾ ਕਤਲ 

0
4

ਸਰਦੂਲਗੜ੍ਹ 23 ਜੂਨ (ਸਾਰਾ ਯਹਾ) ਆਪਣੇ ਹੀ ਸਾਲੇ ਦੇ ਲੜਕੇ ਦਾ ਕਤਲ ਕਰਨ ਦੇ ਦੋਸ਼ ‘ਚ ਥਾਣਾ ਸਰਦੂਲਗੜ੍ਹ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਨਾਮਜ਼ਦ ਕਰਨ ਤੋਂ ਇਲਾਵਾ ਤਿੰਨ ਹੋਰ ਨਾ–ਮਾਲੂਮ ਵਿਅਕਤੀਆਂ ਵਿਰੁੱਧ ਕਾਰਵਾਈ ਅਮਲ ‘ਚ ਲਿਆਂਦੀ ਹੈ। ਜਾਣਕਾਰੀ ਅਨੁਸਾਰ ਜਗਤਾਰ ਸਿੰਘ ਪੁੱਤਰ ਬਿੱਲੂ ਸਿੰਘ ਵਾਸੀ ਪਿੰਡ ਰੋੜੀ ਨੇ ਕਰੀਬ 20–25 ਦਿਨ ਪਹਿਲਾਂ ਆਪਣੀ ਹੀ ਧੀ ਨਾਲ ਬਲਾਤਕਾਰ ਕਰ ਦਿੱਤਾ ਸੀ, ਜਿਸ ਸਬੰਧੀ ਪੀੜ੍ਹਤਾ ਦੇ ਨਾਨਕੇ ਪਰਿਵਾਰ ਨੇ ਜਗਤਾਰ ਸਿੰਘ ਖਿਲਾਫ਼ ਥਾਣਾ ਰੋੜੀ ਵਿਖੇ ਮਾਮਲਾ ਦਰਜ ਕਰਵਾਇਆ ਸੀ। ਇਸ ਰੰਜਿਸ਼ ਨੂੰ ਲੈ ਕੇ ਬੀਤੇ ਦਿਨੀਂ ਜਗਤਾਰ ਸਿੰਘ ਨੇ ਆਪਣੇ ਕੁਝ ਸਾਥੀਆਂ ਨੂੰ ਨਾਲ ਲੈ ਕੇ ਆਪਣੇ ਸਾਲੇ ਰਾਜ ਸਿੰਘ ਵਾਸੀ ਪਿੰਡ ਪਿਲਛੀਆਂ ਦੇ ਲੜਕੇ ਲਵਪ੍ਰੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਸਬੰਧੀ ਰਾਜ ਸਿੰਘ ਨੇ ਥਾਣਾ ਸਰਦੂਲਗੜ੍ਹ ਦੀ ਪੁਲਿਸ ਨੂੰ ਸ਼ਿਕਾਇਤ ਕੀਤੀ, ਜਿਸ ‘ਤੇ ਆਧਾਰ ‘ਤੇ ਪੁਲਿਸ ਨੇ ਜਗਤਾਰ ਸਿੰਘ ਅਤੇ ਉਸ ਦੇ ਤਿੰਨ ਨਾ–ਮਾਲੂਮ ਸਾਥੀਆਂ ਖਿਲਾਫ਼ ਧਾਰਾ 302,34ਆਈ.ਪੀ.ਸੀ. ਅਤੇ ਅਸਲਾ ਐਕਟ ਅਧੀਨ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਤਲਾਸ਼ ਜਾਰੀ ਕਰ ਦਿੱਤੀ ਹੈ।

LEAVE A REPLY

Please enter your comment!
Please enter your name here