

ਮਾਨਸਾ, 24 ਜੁਲਾਈ (ਸਾਰਾ ਯਹਾ,(ਬਲਜੀਤ ਸ਼ਰਮਾ) : ਡਾਇਰੈਕਟਰ ਪਸ਼ੂ ਪਾਲਣ ਡਾ. ਇੰਦਰਜੀਤ ਸਿੰਘ ਦੇ ਦਿਸ਼ਾ—ਨਿਰਦੇਸਾਂ ਤਹਿਤ ਡਾ. ਗੁਰਪਾਲ ਸਿੰਘ ਵਾਲੀਆ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਮਾਨਸਾ ਦੀ ਅਗਵਾਈ ਹੇਠ ਸਿਵਲ ਪਸ਼ੂ ਹਸਪਤਾਲ ਬੁਰਜ ਰਾਠੀ ਵਿਖੇ ਬਲਾਕ ਪੱਧਰੀ ਪਸ਼ੂ ਭਲਾਈ ਤੇ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਵੈਟਰਨਰੀ ਅਫ਼ਸਰ ਡਾ. ਰਵੀ ਗਾਬਾ ਨੇ ਦੱਸਿਆ ਕਿ ਇਸ ਕੈਂਪ ਵਿੱਚ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀਆਂ ਵੱਖ—ਵੱਖ ਬਿਮਾਰੀਆਂ ਤੇ ਉਨਾਂ ਦੇ ਇਲਾਜ ਬਾਰੇ ਦੱਸਿਆ ਗਿਆ ਅਤੇ ਪਸ਼ੂ ਪਾਲਣ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ—ਵੱਖ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਗਈ। ਵਿਭਾਗ ਵੱਲੋਂ ਇਸ ਕੈਂਪ ਲਈ 5000 ਰੁਪਏ ਦਿੱਤੇ ਗਏ ਜਿੰਨਾਂ ਵਿੱਚ ਪਸ਼ੂ ਪਾਲਕਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਉਨਾਂ ਦੱਸਿਆ ਕਿ ਇਸ ਕੈਂਪ ਵਿੱਚ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਵਿਭਾਗ ਵੱਲੋਂ ਕੀਤੀਆਂ ਜਾਂਦੀਆਂ ਵੈਕਸੀਨ ਜਿਵੇਂ ਗਲਘੋਟੂ ਅਤੇ ਮੂੰਹ ਖੁਰ ਬਿਮਾਰੀਆਂ ਦੀ ਰੋਕਥਾਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਪਸ਼ੂ ਪਾਲਕਾਂ ਨੂੰ ਪਸ਼ੂਆਂ ਤੋਂ ਲੱਗਣ ਵਾਲੀਆਂ ਬਿਮਾਰੀਆਂ ਬਾਰੇ ਵੀ ਜਾਗਰੂਕ ਕੀਤਾ ਗਿਆ।
ਇਸ ਮੌਕੇ ਡਾ. ਬਲਵਿੰਦਰ ਸਿੰਘ, ਡਾ. ਉਜ਼ਵਲ ਗੁਪਤਾ, ਡਾ. ਦੁਸ਼ੰਤਪ੍ਰੀਤ ਦੁਆਰਾ ਵੀ ਪਸ਼ੂ ਪਾਲਕਾਂ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਵਿਭਾਗ ਦੇ ਵੈਟਰਨਰੀ ਇੰਸਪੈਕਟਰ ਸੁਵੇਗ ਸਿੰਘ, ਅਮਨਦੀਪ ਸਿੰਘ, ਵੈਟਰਨਰੀ ਫਰਮਾਸਿਸਟ ਸੁਖਦੀਪ ਸਿੰਘ ਤੋਂ ਇਲਾਵਾ ਪਿੰਡ ਬੁਰਜ ਰਾਠੀ ਦੀ ਮੌਜੂਦਾ ਪੰਚਾਇਤ ਵੀ ਹਾਜ਼ਰ ਸੀ।
–























