

ਮਾਨਸਾ 5 ਜਨਵਰੀ (ਸਾਰਾ ਯਹਾਂ/ਮੁੱਖ ਸੰਪਾਦਕ ) : ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਓਮੀਕ੍ਰੌਨ ਅਤੇ ਕਰੋਨਾ ਦੀ ਤੀਜੀ ਲਹਿਰ ਦੇ ਮੱਦੇਨਜਰ ਸਿਵਲ ਸਰਜਨ ਮਾਨਸਾ ਡਾ. ਹਰਜਿੰਦਰ ਸਿੰਘ ਨੇ ਸਰਦੂਲਗੜ ਅਤੇ ਝੁਨੀਰ ਦੇ ਹਸਪਤਾਲਾਂ ਦਾ ਦੌਰਾ ਕਰਦਿਆਂ ਵੈਕਸੀਨੇਸ਼ਨ ਕੈਂਪਾਂ ਦਾ ਨਿਰੀਖਣ ਕੀਤਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਦੇ ਨਵੇਂ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ 15 ਤੋਂ 18 ਸਾਲ ਦੇ ਬੱਚਿਆਂ ਦਾ ਟੀਕਾਕਰਨ ਕਰਾਉਣ ਲਈ ਲੋਕ ਵੱਧ ਤੋਂ ਵੱਧ ਬੇਝਿਜਕ ਹੋ ਕੇ ਅੱਗੇ ਆਉਣ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 18 ਸਾਲ ਤੋਂ ਵੱਧ ਉਮਰ ਦੇ ਜਿਸ ਵੀ ਵਿਅਕਤੀ ਨੂੰ ਕੋਰੋਨਾ ਦੀ ਪਹਿਲੀ ਜਾਂ ਦੂਜੀ ਖੁਰਾਕ ਨਹੀਂ ਲੱਗੀ ਉਸ ਨੂੰ ਸਮੇਂ ਸਿਰ ਆਪਣੀ ਵੈਕਸੀਨੇਸ਼ਨ ਕਰਵਾਓ ਦੀ ਅਪੀਲ ਕੀਤੀ ਅਤੇ ਨਾਲ ਹੀ ਕੋਰੋਨਾ ਤੋਂ ਬਚਾਅ ਲਈ ਗਈਆਂ ਕੋਰੋਨਾ ਦੀਆਂ ਸਾਵਧਾਨੀਆਂ ਜਿਵੇਂ ਕਿ ਮੂੰਹ ’ਤੇ ਮਾਸਕ ਲਗਾ ਕੇ ਰੱਖਣਾ ਹੱਥਾਂ ਨੂੰ ਵਾਰ ਵਾਰ ਧੋਣਾ ਜਾਂ ਸੈਨੀਟਾਈਜ਼ਰ ਦੀ ਵਰਤੋਂ ਕਰਨੀ, ਸਮਾਜਿਕ ਦੂਰੀ ਬਣਾ ਕੇ ਰੱਖਣਾ ਅਤੇ ਭੀੜ ਭੜੱਕੇ ਵਾਲੀਆਂ ਥਾਵਾਂ ’ਤੇ ਜਾਣ ਤੋਂ ਗੁਰੇਜ਼ ਕਰਨਾ ਯਕੀਨੀ ਬਣਾੳਣ। ਇਸ ਮੌਕੇ ਡਾ. ਸੋਹਣ ਲਾਲ ਸੀਨੀਅਰ ਮੈਡੀਕਲ ਅਫ਼ਸਰ ਸਰਦੂਲਗੜ੍ਹ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।























