*ਸਿਹਤ ਪ੍ਰੋਗਰਾਮਾਂ ਸਬੰਧੀ ਲੋਕਾਂ ਨੂੰ ਕੀਤਾ ਜਾਵੇ ਜਾਗਰੂਕ  – ਸਿਵਲ ਸਰਜਨ ਮਾਨਸਾ*

0
30

 ਮਾਨਸਾ, 22 ਜਨਵਰੀ (ਸਾਰਾ ਯਹਾਂ/ਮੁੱਖ ਸੰਪਾਦਕ):

            ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਦੇ ਦਿਸ਼ਾ ਨਿਰਦੇਸ਼ਾ ‘ਤੇ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਵੱਲੋਂ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨਾਲ ਜ਼ਿਲ੍ਹੇ ਦੀਆਂ ਸਮੂਹ ਸਿਹਤ ਸੰਸਥਾਵਾਂ, ਆਮ ਆਦਮੀ ਕਲੀਨਿਕ, ਨਸ਼ਾ ਛਡਾਊ ਕੇਂਦਰ ਅਤੇ ਓਟ ਸੈਂਟਰਾਂ ਨੂੰ ਸਚਾਰੂ ਢੰਗ ਨਾਲ ਚਲਾਉਣ ਬਾਰੇ ਇੱਕ ਸਮੀਖਿਆ ਮੀਟਿੰਗ ਕੀਤੀ ਗਈ l

            ਇਸ ਮੌਕੇ ਸਿਵਲ ਸਰਜਨ ਨੇ ਸਾਰੇ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਪ੍ਰੋਗਰਾਮ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਮਿਥੇ ਗਏ ਸਿਹਤ ਟੀਚਿਆਂ ਨੂੰ 100 ਫ਼ੀਸਦੀ ਪੂਰਾ ਕੀਤਾ ਜਾਵੇ। ਉਨ੍ਹਾਂ ਵੱਲੋਂ ਸਿਹਤ ਪ੍ਰੋਗਰਾਮਾਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਕੇ ਵਧੀਆ ਸਿਹਤ ਸੇਵਾਵਾਂ ਲੋਕਾਂ ਨੂੰ ਮੁਹੱਈਆ ਕਰਵਾਉਣ ‘ਤੇ ਜੋਰ ਦਿੱਤਾ ਗਿਆ।

            ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਮੂਹ ਸਿਹਤ ਸੰਸਥਾਵਾਂ ਵਿਖੇ ਦਵਾਈਆਂ, ਲੈਬ ਟੈਸਟ, ਐਕਸਰੇ,ਈ.ਸੀ.ਜੀ.ਅਤੇ ਮਰੀਜ਼ਾਂ ਲਈ ਪੀਣ ਵਾਲੇ ਪਾਣੀ, ਬਿਜਲੀ  ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ, ਜੇਕਰ ਹਸਪਤਾਲ ਦੇ ਅੰਦਰ ਕੋਈ ਵੀ ਸਾਜੋ ਸਮਾਨ ਜਾਂ ਇਲੈਕਟਰੋਨਿਕ ਚੀਜ਼ ਖਰਾਬ ਹੁੰਦੀ ਹੈ ਤਾਂ ਉਸ ਨੂੰ ਤੁਰੰਤ ਠੀਕ ਕਰਵਾਇਆ ਜਾਵੇ ਤਾਂ ਜੋ ਸਿਹਤ ਸੰਸਥਾਵਾਂ ਵਿਖੇ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਨਾਲ ਆਉਣ ਵਾਲੇ ਵਾਰਸਾਂ ਨੂੰ ਕਿਸੇ ਵੀ ਕਿਸਮ ਦੀ ਔਕੜ ਦਾ ਸਾਹਮਣਾ ਨਾ ਕਰਨਾ ਪਵੇ।

             ਮੀਟਿੰਗ ਦੌਰਾਨ ਸਮੁੱਚੇ ਸਿਹਤ ਪ੍ਰੋਗਰਾਮਾਂ ਦੀ ਕਾਰਗੁਜ਼ਾਰੀ ਜਿਵੇਂ ਕਿ ਜਨਨੀ ਸੁਰੱਖਿਆ ਯੋਜਨਾ, ਜਨਨੀ ਸ਼ਿਸ਼ੂ ਸੁਰੱਖਿਆ ਕਾਰਿਆਕਰਮ, ਮੁੱਖ ਮੰਤਰੀ ਕੈਸਰ ਰਾਹਤ ਕੋਸ਼, ਨੈਸ਼ਨਲ ਵੈਕਟਰ ਬੋਰਨ ਡਿਜੀਜ ਕੰਟਰੋਲ ਪ੍ਰੋਗਰਾਮ, ਨੈਸ਼ਨਲ ਤਪਦਿਕ ਇਲੈਮੀਨੇਸ਼ਨ ਪ੍ਰੋਗਰਾਮ, ਪ੍ਰਧਾਨ ਮੰਤਰੀ  ਸੁਰੱਖਿਅਤ ਮਾਤਰੀਤਵ ਅਭਿਆਨ, ਪੰਜਾਬ ਨਸ਼ਾ ਮੁਕਤ ਅਭਿਆਨ, ਨੈਸ਼ਨਲ ਬਲਾਇਂਡਨੈਸ ਕੰਟਰੋਲ ਪ੍ਰੋਗਰਾਮ, ਰੈਬਿਜ, ਹੈਪੈਟਾਈਟਸ ਕੰਟਰੋਲ ਪ੍ਰੋਗਰਾਮ ਆਦਿ ਦੀ ਸਮੀਖਿਆ ਕੀਤੀ ਗਈ। ਡਾ.ਰਣਜੀਤ ਸਿੰਘ ਸਿੰਘ ਰਾਏ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਲੋਕਾਂ ਨੂੰ ਜਾਗਰੂਕ ਕਰਕੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ l

            ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਬਲਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਮਯੰਕਜੋਤ ਸਿੰਘ, ਜ਼ਿਲ੍ਹਾ ਟੀ.ਬੀ.ਅਫ਼ਸਰ ਡਾ.ਨਿਸ਼ੀ ਸੂਦ, ਸੀਨੀਅਰ ਮੈਡੀਕਲ ਅਫ਼ਸਰ ਮਾਨਸਾ ਡਾ. ਗੁਰਮੇਲ ਸਿੰਘ,ਸੀਨੀਅਰ ਮੈਡੀਕਲ ਅਫਸਰ ਖਿਆਲਾ ਕਲਾਂ ਡਾ. ਰਵਿੰਦਰ ਸਿੰਗਲਾ, ਸੀਨੀਅਰ ਮੈਡੀਕਲ ਅਫ਼ਸਰ ਬੁਢਲਾਡਾ ਡਾ. ਸਰਬਜੀਤ ਸਿੰਘ, ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਸਰਦੂਲਗੜ੍ਹ ਡਾ. ਵੇਦ ਪ੍ਰਕਾਸ਼ ਸੰਧੂ,ਜਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਵਿਜੈ ਕੁਮਾਰ ਜੈਨ, ਸੁਪਰਡੈਂਟ ਪ੍ਰਤਾਪ ਸਿੰਘ, ਸੀਨੀਅਰ ਸਹਾਇਕ ਸੰਦੀਪ ਸਿੰਘ  ਡੀ.ਪੀ.ਐਮ. ਅਵਤਾਰ ਸਿੰਘ, ਡਿਪਟੀ ਮਾਸ ਮੀਡੀਆ ਅਤੇ ਸੂਚਨਾ ਅਫ਼ਸਰ ਦਰਸ਼ਨ ਸਿੰਘ, ਤਿਰਲੋਕ ਸਿੰਘ, ਜ਼ਿਲ੍ਹਾ ਐਪੀਡਮਾਲੋਜਿਸਟ ਸੰਤੋਸ਼ ਭਾਰਤੀ, ਜ਼ਿਲ੍ਹਾ ਅਕਾਊਂਟ ਅਫ਼ਸਰ ਲਵਲੀ ਗੋਇਲ ਸਟੈਨੋ ਜਸਪ੍ਰੀਤ ਕੌਰ, ਰੇਣੁ ਹਾਜ਼ਰ ਸਨ ।

LEAVE A REPLY

Please enter your comment!
Please enter your name here