*ਸਿਹਤ ਵਿਭਾਗ ਨੇ ਮੁਲਾਜ਼ਮਾਂ ਦੀਆਂ ਛੁੱਟੀਆਂ ਕੀਤੀ ਰੱਦ, ਨਵੇਂ ਹੁਕਮ ਕੀਤੇ ਜਾਰੀ*

0
94

Punjab News  (ਸਾਰਾ ਯਹਾਂ/ਬਿਊਰੋ ਨਿਊਜ਼): ਪਹਿਲਗਾਮ ਹਮਲੇ ਤੋਂ ਬਾਅਦ ਪਾਕਿਸਤਾਨ ਅਤੇ ਭਾਰਤ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਉੱਥੇ ਹੀ ਬੀਤੇ ਦਿਨੀਂ ਸਰਕਾਰ ਨੇ ਸਾਰੇ ਸੂਬਿਆਂ ਵਿੱਚ ਮੌਕ ਡਰਿੱਲ ਕਰਨ ਦੇ ਹੁਕਮ ਦਿੱਤੇ ਹਨ ਅਤੇ ਇਸ ਦੇ ਨਾਲ ਹੀ ਭਾਰਤ ਵੱਲੋਂ ਕੱਲ੍ਹ ਰਾਤ ਪਾਕਿਸਤਾਨ ਵਿੱਚ ਅੱਤਵਾਦੀ ਕੈਂਪਾਂ ‘ਤੇ ਕੀਤੇ ਗਏ ਹਵਾਈ ਹਮਲੇ ਤੋਂ ਬਾਅਦ ਸੁਰੱਖਿਆ ਉਪਾਅ ਸਖ਼ਤ ਕਰ ਦਿੱਤੇ ਗਏ ਹਨ।ਦੂਜੇ ਪਾਸੇ ਚੰਡੀਗੜ੍ਹ ਪ੍ਰਸ਼ਾਸ਼ਨ ਨੇ ਸਿਹਤ ਵਿਭਾਗ ਦੇ ਸਾਰੇ ਕਰਮਚਾਰੀਆਂ ਦੀ ਛੁੱਟੀਆ ਰੱਦ ਕਰ ਦਿੱਤੀ ਹੈ। ਹੁਕਮਾਂ ਵਿੱਚ 24 ਘੰਟੇ ਅਲਰਟ ਰਹਿਣ ਲਈ ਕਿਹਾ ਗਿਆ ਹੈ। ਵਿਭਾਗ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਇਹ ਛੁੱਟੀ ਰੱਦ ਕੀਤੀ ਹੈ।

ਸਿਹਤ ਵਿਭਾਗ ਨੇ ਮੁਲਾਜ਼ਮਾਂ ਦੀਆਂ ਛੁੱਟੀਆਂ ਕੀਤੀ ਰੱਦ, ਨਵੇਂ ਹੁਕਮ ਕੀਤੇ ਜਾਰੀ

LEAVE A REPLY

Please enter your comment!
Please enter your name here