*ਸਿਹਤ ਵਿਭਾਗ ਮਾਨਸਾ ਵਿਖੇ 28 ਨਵੇਂ ਮੈਡੀਕਲ ਅਫ਼ਸਰਾਂ ਦੀ ਭਰਤੀ*

0
150

ਮਾਨਸਾ 08 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ) : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਨਵੇਂ ਮੈਡੀਕਲ ਅਫ਼ਸਰਾਂ ਦੀ ਭਰਤੀ ਕੀਤੀ ਗਈ ਹੈ, ਜਿਸ ਤਹਿਤ ਸਿਹਤ ਵਿਭਾਗ ਮਾਨਸਾ ਨੂੰ 28 ਨਵੇਂ ਮੈਡੀਕਲ ਅਫ਼ਸਰਾਂ ਮਿਲੇ ਹਨ।

ਇੰਨ੍ਹਾਂ ਨਵਨਿਯੁਕਤ ਮੈਡੀਕਲ ਅਫ਼ਸਰਾਂ ਨਾਲ ਮੀਟਿੰਗ ਕਰਦਿਆਂ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਕਿਹਾ ਕਿ ਉਹ ਸਮੇਂ ਦੇ ਪਾਬੰਦ ਹੋ ਕੇ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਅਹਿਮ ਰੋਲ ਅਦਾ ਕਰਨ ਤਾਂ ਜੋ ਮਰੀਜ਼ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕਿਸੇ ਪ੍ਰਕਾਰ ਦੀ ਨਿਰਾਸ਼ਾ ਦਾ ਸਾਹਮਣਾ ਨਾ ਕਰਨਾ ਪਵੇ।

ਸਿਵਲ ਸਰਜਨ ਨੇ ਕਿਹਾ ਕਿ ਇੰਨ੍ਹੀ ਦਿਨੀਂ ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ ਜਿਸ ਕਾਰਨ ਜ਼ਿਲ੍ਹਾ ਮਾਨਸਾ ਵਿਚ ਵੀ ਕਾਫੀ ਇਲਾਕੇ ਬਰਸਾਤ ਦੇ ਪਾਣੀ ਤੋਂ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਸਥਿਤੀ ਵਿਚ ਸਾਨੂੰ ਸਾਰਿਆਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਨਵਨਿਯੁਕਤ ਮੈਡੀਕਲ ਅਫ਼ਸਰਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸੇਵਾ ਕਰਨ ਲਈ ਡਿਊਟੀ ਲਗਾਈ।

ਇਸ ਮੌਕੇ ਉਨ੍ਹਾਂ ਸਮੂਹ ਮੈਡੀਕਲ ਅਫ਼ਸਰਾਂ ਨੂੰ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਅਤੇ ਨੈਸ਼ਨਲ ਪ੍ਰੋਗਰਾਮ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਤੰਬਰ ਮਹੀਨਾ ਹਰ ਸਾਲ ਪੋਸ਼ਣ ਮਾਂਹ ਦੇ ਤੌਰ ‘ਤੇ ਮਨਾਇਆ ਜਾ ਰਿਹਾ ਹੈ, ਇਸ ਮਹੀਨੇ ਵਿੱਚ ਗਰਭਵਤੀ ਮਾਵਾਂ, ਦੁੱਧ ਚੁੰਗਾਊਦੀਆਂ ਮਾਵਾਂ ਅਤੇ ਛੋਟੇ ਬੱਚਿਆਂ ਲਈ ਸੰਤੁਲਿਤ ਖੁਰਾਕ ਸਬੰਧੀ ਵਿਸ਼ੇਸ਼ ਤੌਰ ‘ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਪਿੰਡ ਪੱਧਰ ‘ਤੇ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਦੇ ਨਾਲ ਹੀ 12 ਅਕਤੂਬਰ ਤੋਂ 14 ਅਕਤੂਬਰ ਤੱਕ ਪੋਲੀਓ ਦੀ ਮੁਹਿੰਮ ਚਲਾਈ ਜਾਵੇਗੀ।

      ਇਸ ਮੌਕੇ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਵਿਜੈ ਕੁਮਾਰ, ਪ੍ਰਤਾਪ ਸਿੰਘ ਅਤੇ ਸੰਦੀਪ ਸਿੰਘ ਸੁਪਰਡੰਟ, ਚੰਦਰ ਸ਼ੇਖਰ ਹਾਜ਼ਰ ਸਨ।

LEAVE A REPLY

Please enter your comment!
Please enter your name here