ਸਿਹਤ ਵਿਭਾਗ ਵੱਲੋਂ ਲਗਾਇਆ ਜ਼ਿਲ੍ਹਾ ਸੁਧਾਰ ਘਰ ਵਿਖੇ ਜਾਗਰੂਕਤਾ ਕੈਂਪ

0
9

ਮਾਨਸਾ, 05 ਫਰਵਰੀ (ਸਾਰਾ ਯਹਾ,(ਬਲਜੀਤ ਸ਼ਰਮਾ)  : ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਸੁਧਾਰ ਘਰ ਤਾਮਕੋਟ ਵਿਖੇ ਸਿਵਲ ਸਰਜਨ ਡਾ. ਲਾਲ ਚੰਦ ਠੁਕਰਾਲ ਦੀ ਅਗਵਾਈ ਹੇਠ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸਿਵਲ ਸਰਜਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਕਈ ਲੋਕ ਮਾੜੀ ਸੰਗਤ ਕਾਰਨ ਬਚਪਨ ਵਿੱਚ ਹੀ ਨਸ਼ਿਆਂ ਦੇ ਆਦੀ ਹੋ ਜਾਂਦੇ ਹਨ ਅਤੇ ਗੰਭੀਰ ਬਿਮਾਰੀਆਂ ਦੀ ਚਪੇਟ ਵਿੱਚ ਆ ਕੇ ਦੁੱਖ ਭੋਗਦੇ ਹਨ ਜਾਂ ਇਸ ਸੰਸਾਰ ਨੂੰ ਅਲਵਿਦਾ ਕਹਿ ਜਾਂਦੇ ਹਨ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਹਰ ਤਰਾਂ ਦੇ ਨਸ਼ਿਆਂ ਦਾ ਤਿਆਗ ਕਰਕੇ ਸਾਦਾ ਜੀਵਨ ਬਤੀਤ ਕਰਨਾ ਚਾਹੀਦਾ ਹੈ।

ਇਸ ਮੌਕੇ ਜ਼ਿਲ੍ਹਾ ਸੁਪਰਡੈਂਟ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਿਹਤ ਵਿਭਾਗ ਵੱਲੋਂ ਦੱਸੇ ਨੁਕਤਿਆਂ ਦਾ ਵਿਸ਼ੇਸ਼ ਖ਼ਿਆਲ ਰੱਖਣਾ ਚਾਹੀਦਾ ਹੈ ਅਤੇ ਨਸ਼ਾ ਮੁਕਤ ਸਾਦਾ ਜੀਵਨ ਬਤੀਤ ਕਰਨਾ ਚਾਹੀਦਾ ਹੈ। ਉਨ੍ਹਾਂ ਨਾਲ ਹੀ ਆਪਣੇ ਆਸ-ਪਾਸ ਸਾਫ-ਸਫਾਈ ਰੱਖਣ ਦੀ ਸਲਾਹ ਦਿੱਤੀ।
ਜ਼ਿਲ੍ਹਾ ਐਪੀਡਿਮਾਲੋਜਿਸਟ ਸ਼੍ਰੀ ਸੰਤੋਸ਼ ਭਾਰਤੀ ਨੇ ਜੇਲ੍ਹ ਵਿੱਚ ਇਕੱਤਰ ਕੈਦੀਆਂ ਨੂੰ ਸਵਾਈਨ ਫਲੂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿੱਚ ਇਸਦੀ ਰੋਕਥਾਮ ਲਈ ਦਵਾਈਆਂ ਉਪਲੱਬਧ ਹਨ। ਉਨ੍ਹਾਂ ਦੱਸਿਆ ਕਿ ਬੁਖਾਰ ਖਾਂਸੀ, ਗਲਾ ਦਰਦ, ਡਾਇਰੀਆਂ, ਉਲਟੀਆਂ, ਸਾਹ ਆਉਣ ਵਿੱਚ ਤਕਲੀਫ ਦੇ ਲੱਛਣ ਤੁਹਾਨੂੰ ਖੁਦ ਜਾਂ ਪਰਿਵਾਰ ਦੇ ਕਿਸੇ ਜੀਅ ਵਿੱਚ ਆਉਣ ਤਾਂ ਤੁਰੰਤ ਨਜਦੀਕੀ ਹਸਪਤਾਲ ਨਾਲ ਸੰਪਰਕ ਕਰਨਾ ਚਾਹੀਦਾ ਹੈ। ਊਨ੍ਹਾਂ ਕਿਹਾ ਕਿ ਖੰਘਦੇ ਅਤੇ ਛਿੱਕਦੇ ਹੋਏ ਆਪਣੇ ਮੂੰਹ ਤੇ ਰੁਮਾਲ ਰੱਖਣਾ ਚਾਹੀਦਾ ਹੈ ਅਤੇ ਖੰਘ ਜੁਕਾਮ ਵਿੱਚ ਮਾਸਕ ਦੀ ਵਰਤੋਂ ਕਰਨਾ ਵੀ ਕਾਫੀ ਲਾਭਦਾਇਕ ਹੈ।
ਉਨ੍ਹਾਂ ਕਿਹਾ ਕਿ ਖੰਘ, ਜੁਕਾਮ ਅਤੇ ਛਿੱਕਾਂ ਵਾਲੇ ਵਿਅਕਤੀ ਤੋਂ ਘੱਟੋਂ-ਘੱਟ ਇੱਕ ਮੀਟਰ ਦੀ ਦੂਰੀ ਬਣਾਕੇ ਰੱਖਣੀ ਚਾਹੀਦੀ ਹੈ ਅਤੇ ਇਸ ਨਾਲ ਪੀੜਤ ਵਿਅਕਤੀ ਨਾਲ ਹੱਥ ਮਿਲਾਉਣ ਜਾਂ ਗਲੇ ਮਿਲਣ ਜਾਂ ਕਿਸੇ ਤਰਾਂ ਦਾ ਸੰਪਰਕ ਕਰਨ ਤੋਂ ਵੀ ਪਰਹੇਜ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲੱਛਣਾਂ ਵਿੱਚ ਸਾਨੂੰ ਕਿਸੇ ਮਾਹਿਰ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਜੇਲ੍ਹ ਵਿੱਚ ਤਾਇਨਾਤ ਮੈਡੀਕਲ ਅਫ਼ਸਰ ਡਾ. ਵਿਕਰਮਜੀਤ ਸਿੰਘ ਨੇ ਕੈਦੀਆਂ ਨੂੰ ਹੱਥ ਧੋਣ ਦੀ ਪ੍ਰਕਿਰਿਆ ਬਾਰੇ ਜਾਣੂ ਕਰਵਾਇਆ ਕਿ ਖਾਣਾ ਖਾਣ ਤੋਂ ਪਹਿਲਾਂ ਸਾਨੂੰ ਚੰਗੀ ਤਰ੍ਹਾਂ ਨਾਲ ਹੱਥ ਧੋਣੇ ਚਾਹੀਦੇ ਹਨ, ਤਾਂ ਕਿ ਸਾਡਾ ਜੀਵਨ ਬਿਮਾਰੀ ਤੋਂ ਰਹਿਤ ਹੋ ਸਕੇ। 
    ਇਸ ਮੌਕੇ ਡੀ.ਐਸ.ਪੀ. ਜੇਲ੍ਹ ਸ਼੍ਰੀ ਇੰਦਰਜੀਤ ਸਿੰਘ ਕਾਹਲੋ, ਸਹਾਇਕ ਯੂਨਿਟ ਅਫ਼ਸਰ ਮਲੇਰੀਆ ਸ਼੍ਰੀ ਦਰਸ਼ਨ ਸਿੰਘ ਭੰਮੇ ਅਤੇ ਹੈਲਥ ਇੰਸਪੈਕਟਰ ਸ਼੍ਰੀ ਰਾਮ ਕੁਮਾਰ ਤੋਂ ਇਲਾਵਾ ਜੇਲ੍ਹ ਬੰਦੀ ਮੌਜੂਦ ਸਨ।


EDITED BY : SARA YAHA | | Last Updated : 8:25 pm 5 ਫ਼ਰਵਰੀ 2019

LEAVE A REPLY

Please enter your comment!
Please enter your name here