*ਸਿਹਤ ਵਿਭਾਗ ਵੱਲੋਂ ਸਕੂਲਾਂ ਦੇ ਨੇੜੇ ਐਨਰਜੀ ਡਰਿੰਕਸ ਵੇਚਣ ’ਤੇ ਮਨਾਹੀ*

0
4

ਮਾਨਸਾ, 08 ਮਈ (ਸਾਰਾ ਯਹਾਂ/ਮੁੱਖ ਸੰਪਾਦਕ) :
ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕਮਿਸ਼ਨਰ ਫੂਡ ਅਤੇ ਡਰੱਗ ਐਡਮਨਿਸਟ੍ਰੇਸ਼ਨ ਪੰਜਾਬ ਅਤੇ ਡਿਪਟੀ ਕਮਿਸ਼ਨਰ ਮਾਨਸਾ ਸ੍ਰ. ਕੁਲਵੰਤ ਸਿੰਘ ਆਈ.ਏ.ਐਸ. ਦੇ ਹੁਕਮਾਂ ਅਨੁਸਾਰ ਸਕੂਲਾਂ ਦੇ ਨੇੜੇ ਐਨਰਜੀ ਡਰਿੰਕਸ ਵੇਚਣ ’ਤੇ ਰੋਕ ਲਗਾਈ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਅਰਵਿੰਦ ਪਾਲ ਸਿੰਘ ਨੇ ਦੱਸਿਆ ਕਿ ਪੇਂਡੂ ਖੇਤਰ ਦੇ ਸਕੂਲਾਂ ਦੇ 100 ਮੀਟਰ ਘੇਰੇ ਵਿੱਚ ਅਤੇ ਸ਼ਹਿਰੀ ਖੇਤਰ ਦੇ ਸਕੂਲਾਂ ਚ 50 ਮੀਟਰ ਦੇ ਘੇਰੇ ’ਚ ਅਤੇ ਸਕੂਲਾਂ ’ਚ ਕੰਟੀਨਾਂ ਤੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਐਨਰਜੀ ਡਰਿੰਕਸ ਵੇਚਣ ਦੀ ਮਨਾਹੀ ਕੀਤੀ ਗਈ ਹੈ। ਐਨਰਜੀ ਡਰਿੰਕਸ ਬੱਚਿਆਂ ਦੀ ਸਿਹਤ ’ਤੇ ਮਾੜਾ ਅਸਰ ਪਾਉਂਦੇ ਹਨ। ਇਨ੍ਹਾਂ ’ਚ ਪਾਏ ਜਾਣ ਵਾਲੇ ਰਸਾਇਣਕ ਪਦਾਰਥਾਂ ਤੋਂ ਬੱਚਿਆਂ ਨੂੰ ਬਚਾਉਣ ਲਈ ਸਕੂਲਾਂ ਦੇ ਅੰਦਰ ਅਤੇ ਬਾਹਰ ਦੁਕਾਨਾਂ/ ਕੰਟੀਨਾਂ ਚਲਾ ਰਹੇ ਦੁਕਾਨਦਾਰਾਂ ਨੂੰ ਸਿਹਤ ਵਿਭਾਗ ਨੂੰ ਸਹਿਯੋਗ ਦੇਣਾ ਚਾਹੀਦਾ ਹੈ ਅਤੇ ਆਪਣੀਆਂ ਦੁਕਾਨਾਂ ਅੱਗੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਮਨਾਹੀ ਵਾਲੇ ਬੈਨਰ/ ਬੋਰਡ ਵੀ ਲਗਾਉਣੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਦੁਕਾਨਦਾਰ ਉਲੰਘਣਾ ਕਰਦਾ ਹੈ ਤਾਂ ਕਮਿਸ਼ਨਰ ਫੂਡ ਅਤੇ ਡਰੱਗ ਐਡਮਨਿਸਟ੍ਰੇਸ਼ਨ ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ  ਸਿਹਤ ਵਿਭਾਗ ਮਾਨਸਾ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here