*ਸਿੱਖਿਆ ਦੀ ਬੁਨਿਆਦ ਮਜ਼ਬੂਤ ਕਰਨ ਲਈ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਜ਼ਰੂਰੀ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ*

0
16

ਬੁਢਲਾਡਾ/ਮਾਨਸਾ, 16 ਮਈ  (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) : ਸਿੱਖਿਆ ਦੀ ਬੁਨਿਆਦ ਮਜ਼ਬੂਤ ਕਰਨ ਲਈ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਬਹੁਤ ਜ਼ਰੂਰੀ ਹੈ, ਇਸੇ ਲਈ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਮੁਹੱਈਆ ਕਰਵਾਉਣ ਲਈ ਆਧੁਨਿਕ ਸਾਇੰਸ ਲੈਬ, ਆਧੁਨਿਕ ਲਾਇਬ੍ਰੇਰੀਆਂ ਅਤੇ ਹੋਰ ਵੀ ਕਈ ਸਹੂਲਤਾਂ ਸਕੂਲਾਂ ਵਿੱਚ ਮੁਹੱਈਆ ਕਰਵਾ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਪ੍ਰਿੰਸੀਪਲ ਸ਼੍ਰੀ ਬੁੱਧ ਰਾਮ ਨੇ ਬੁਢਲਾਡਾ ਹਲਕੇ ਦੇ ਪਿੰਡਾਂ ਉਡਤ ਸੈਦੇਵਾਲਾ ਅਤੇ ਮਲਕਪੁਰ ਭੀਮੜਾ ਵਿਖੇ ਸਕੂਲਾਂ ਦੇ ਮੁਕੰਮਲ ਹੋਏ ਵੱਖ-ਵੱਖ ਕੰਮਾਂ ਦੇ ਉਦਘਾਟਨ ਕਰਦਿਆਂ ਕੀਤਾ।

          ਵਿਧਾਇਕ ਨੇ ਕਿਹਾ ਕਿ ਵਿੱਦਿਆ ਮਨੁੱਖ ਦਾ ਤੀਜਾ ਨੇਤਰ ਹੁੰਦਾ ਹੈ ਜੋ ਇਨਸਾਨ ਨੂੰ ਰੋਸ਼ਣੀ ਦਾ ਰਸਤਾ ਦਿਖਾਉਂਦਾ ਹੈ ਅਤੇ ਚੰਗੇਰੀ ਵਿੱਦਿਆ ਹਾਸਲ ਕਰਕੇ ਵਿਅਕਤੀ ਆਪਣੇ ਮੁਕਾਮ ਨੂੰ ਹਾਸਿਲ ਕਰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਵਿਦਿਆਰਥੀ ਨੂੰ ਇੱਕ ਵਿੱਦਿਆ ਗ੍ਰਹਿਣ ਕਰਨ ਲਈ ਚੰਗਾ ਮਾਹੌਲ ਮਿਲੇਗਾ ਤਾਂ ਉਹ ਬਹੁਤ ਹੀ ਹੋਰ ਵੀ ਲਗਨ ਨਾਲ ਆਪਣੇ ਟੀਚੇ ਨੂੰ ਪ੍ਰਾਪਤ ਕਰਨ ਲਈ ਮਿਹਨਤ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹੀ ਮੰਤਵ ਹੈ ਕਿ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਅਤੇ ਗੁਣਵੱਤਾ ਭਰਪੂਰ ਸਿੱਖਿਆ ਮੁਹੱਈਆ ਕਰਵਾਈ ਜਾਵੇ ਤਾਂ ਜੋ ਉਹ ਕਿਸੇ ਵੀ ਖੇਤਰ ਵਿੱਚ ਆਪਣਾ ਨਾਮਣਾ ਖੱਟ ਸਕਣ।

          ਅੱਜ ਦੇ ਉਦਘਾਟਨ ਸਮਾਰੋਹਾਂ ਦੌਰਾਨ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ਼੍ਰੀ ਬੁੱਧਰਾਮ ਵੱਲੋਂ ਸਰਕਾਰੀ ਸਕੂਲਾਂ ਵਿੱਚ ਕੁੱਲ 31 ਲੱਖ 47 ਹਜ਼ਾਰ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ, ਜਿਸ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਉੱਡਤ ਸੈਦੇਵਾਲਾ ਵਿਖੇ 4 ਲੱਖ 27 ਹਜ਼ਾਰ, ਸਰਕਾਰੀ ਮਿਡਲ ਸਕੂਲ ਉਡਤ ਸੈਦੇਵਾਲਾ ਵਿਖੇ 18 ਲੱਖ 31 ਹਜ਼ਾਰ ਅਤੇ ਸਰਕਾਰੀ ਮਿਡਲ ਸਕੂਲ ਮਲਕਪੁਰ ਭੀਮੜਾ ਵਿਖੇ 8 ਲੱਖ 89 ਹਜ਼ਾਰ ਦੀ ਲਾਗਤ ਨਾਲ ਵੱਖ-ਵੱਖ ਕਾਰਜਾਂ ਦੇ ਉਦਘਾਟਨ ਕੀਤੇ।

          ਇਸ ਮੌਕੇ ਹਲਕਾ ਕੋਆਰਡੀਨੇਟਰ ਸੁਭਾਸ਼ ਨਾਗਪਾਲ, ਪ੍ਰਧਾਨ ਪੰਚਾਇਤ ਯੁਨੀਅਨ ਰਜਿੰਦਰ ਸਿੰਘ, ਚੇਅਰਮੈਨ ਸਪਸ ਉਡਤ ਸੈਦੇਵਾਲਾ ਜਗਸੀਰ ਸਿੰਘ, ਸਕੂਲ ਮੁਖੀ ਗੁਰਜੀਤ ਸਿੰਘ, ਚੇਅਰਮੈਨ ਸਮਿਸ ਸੈਦੇਵਾਲਾ ਸਰਬਜੀਤ ਸਿੰਘ, ਸਕੂਲ ਮੁਖੀ ਧਰਮਿੰਦਰ ਸਿੰਘ ਅਤੇ ਚੇਅਰਮੈਨ ਸਮਿਸ ਮਲਕਪੁਰ ਭੀਮੜਾ ਮਨਜੀਤ ਕੌਰ, ਮੀਡੀਆ ਕੋਆਰਡੀਨੇਟਰ ਸ਼੍ਰੀ ਪਿਆਰਾ ਸਿੰਘ ਅਤੇ ਸਕੂਲ ਮੁਖੀ ਗੁਰਵਿੰਦਰ ਸਿੰਘ, ਸਰਪੰਚ ਮੱਖਣ ਸਿੰਘ, ਕਲੱਬ ਪ੍ਰਧਾਨ ਹਰਵਿੰਦਰ ਸਿੰਘ, ਪਰਮਜੀਤ ਸਿੰਘ ਪੰਮਾ, ਮਲਵਿੰਦਰ ਸਿੰਘ ਗਿੱਲ, ਪ੍ਰਿੰਸੀਪਲ ਹਰਿੰਦਰ ਭੁੱਲਰ ਅਤੇ ਪ੍ਰਿੰਸੀਪਲ ਮੇਘਾ ਸਿੰਘ ਤੋਂ ਇਲਾਵਾ ਪਿੰਡ ਦੇ ਮੋਹਤਵਰ ਵਿਅਕਤੀ, ਸਕੂਲ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।

NO COMMENTS