

ਕਪੂਰਥਲਾ (ਸਾਰਾ ਯਹਾ)— ਪੰਜਾਬ ਦੇ ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਅੱਜ 72ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲਾ ਕਪੂਰਥਲਾ ‘ਚ ਕਰਵਾਏ ਗਏ ਇਕ ਸਮਾਰੋਹ ਦੌਰਾਨ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਇਥੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਤੋਂ ਸਲਾਮੀ ਲਈ। ਓ. ਪੀ. ਸੋਨੀ ਨੇ ਆਜ਼ਾਦੀ ਦਿਹਾੜੇ ਦੀ ਮਹੱਤਤਾ ਨੂੰ ਦੱਸਦੇ ਹੋਏ ਕਿਹਾ ਕਿ ਪ੍ਰਦੇਸ਼ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ।

ਸਮਾਰੋਹ ਦੌਰਾਨ ਵੱਖ-ਵੱਖ ਤਰ੍ਹਾਂ ਦੀਆਂ ਝਾਂਕੀਆਂ, ਸਕੂਲੀ ਬੱਚਿਆਂ ਦੇ ਸੰਸਕ੍ਰਿਤੀ ਪ੍ਰੋਗਰਾਮ ਕਰਵਾਉਣ ਤੋਂ ਇਲਾਵਾ ਲੋੜਵੰਦ ਲੋਕਾਂ ਨੂੰ ਸਿਲਾਈ ਅਤੇ ਅਪਾਹਿਜਾਂ ਨੂੰ ਟ੍ਰਾਈ ਸਾਈਕਲ ਵੀ ਵੰਡੇ।
EDITED BY : SARA YAHA | | Last Updated :1:20 pm 15 august 2018























