

ਚੰਡੀਗੜ੍ਹ (ਸਾਰਾ ਯਹਾ): ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਿੱਖ ਔਰਤਾਂ ਲਈ ਹੈਲਮੇਟ ਜ਼ਰੂਰੀ ਕਰਨ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਗਵਰਨਰ ਕੋਲ ਮੰਗ ਰੱਖੀ ਹੈ ਕਿ ਇਸ ਫ਼ੈਸਲੇ ‘ਤੇ ਸਲਾਹ ਮਸ਼ਵਰਾ ਕੀਤਾ ਜਾਵੇ ਕਿਉਂਕਿ ਇਹ ਸਿੱਖਾਂ ਦੀ ਮਾਣ-ਮਰਿਆਦਾ ਨਾਲ ਜੁੜਿਆ ਹੈ।
ਸੁਖਬੀਰ ਬਾਦਲ ਨੇ ਬੀਬੀ ਜਗੀਰ ਕੌਰ ਦੀ ਹਮਾਇਤ ਕਰਦੇ ਹੋਏ ਕਿਹਾ ਕਿ ਸਿੱਖਾਂ ਵਿੱਚ ਹੈਲਮਟ ਪਾਉਣਾ ਜਾਇਜ਼ ਨਹੀਂ। ਜਿਨ੍ਹਾਂ ਦੇ ਨਾਂ ਪਿੱਛੇ ਕੌਰ ਲੱਗਦਾ ਹੈ ਉਨ੍ਹਾਂ ਬੀਬੀਆਂ ਨੂੰ ਹੈਲਮਟ ਪਾਉਣ ਤੋਂ ਰਾਹਤ ਦਿੱਤੀ ਜਾਣੀ ਚਾਹੀਦੀ ਹੈ।
ਯਾਦ ਰਹੇ ਚੰਡੀਗੜ੍ਹ ਪ੍ਰਸ਼ਾਸਨ ਨੇ ਸੁਰੱਖਿਆ ਦੇ ਲਿਹਾਜ਼ ਨਾਲ ਸੜਕ ‘ਤੇ ਸਾਰੀਆਂ ਔਰਤਾਂ ਲਈ ਹੈਲਮੇਟ ਪਾਉਣਾ ਜ਼ਰੂਰੀ ਕਰ ਦਿੱਤਾ ਹੈ। ਪਹਿਲਾਂ ਸਿੱਖ ਔਰਤਾਂ ਨੂੰ ਇਸ ਤੋਂ ਛੋਟ ਸੀ। ਅਕਾਲੀ ਦਲ ਦਾ ਇਸਤਰੀ ਵਿੰਗ ਪਹਿਲਾਂ ਹੀ ਇਸ ਦਾ ਵਿਰੋਧ ਕਰਦਾ ਆ ਰਿਹਾ ਹੈ।
EDITED BY : SARA YAHA | | Last Updated :6:30 Pm 9 august 2018























