*ਸੀਵਰੇਜ਼ ਦੇ ਗੰਦੇ ਪਾਣੀ ਤੋਂ ਅੱਕੇ ਪ੍ਰੀਤ ਨਗਰ ਵਾਸੀਆਂ ਵੱਲੋਂ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ,,,, ਪੈਟਰੋਲ ਪੰਪ ਸਾਹਮਣੇ ਲਿੰਕ ਰੋਡ ‘ਤੇ ਰੋਸ ਧਰਨਾ ਭਲਕੇ,,,*

0
56
Oplus_131072

ਮਾਨਸਾ, 30 ਅਗਸਤ:-  (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਮਾਨਸਾ ਸ਼ਹਿਰ ‘ਚ ਪਿੱਛਲੇ ਲੰਬੇ ਸਮੇਂ ਤੋਂ ਸੀਵਰੇਜ਼ ਦੀ ਚੱਲ ਰਹੀ ਸਮੱਸਿਆ ਸੁਲਝਣ ਦੀ ਬਜਾਏ ਦਿਨੋਂ ਦਿਨ ਉਲਝਦੀ ਜਾ ਰਹੀ ਹੈ। ਪਿਛਲੇ ਦਿਨਾਂ ਦੌਰਾਨ ਲਗਾਤਾਰ ਹੋ ਰਹੀ ਭਾਰੀ ਬਾਰਸ਼ ਦੇ ਚੱਲਦਿਆਂ ਹਾਲਾਤ ਹੋਰ ਵੀ ਬਦਤਰ ਹੋ ਗਏ ਹਨ। ਮੁਹੱਲਾ ਨਿਵਾਸੀਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ, ਨਗਰ ਕੌਂਸਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਵਾਰ ਵਾਰ ਬੇਨਤੀਆਂ ਕਰਨ ਅਤੇ ਮਿਲਣ ਤੋਂ ਇਲਾਵਾ ਨਗਰ ਕੌਂਸਲ ਦੇ ਪ੍ਰਧਾਨ ਤੋਂ ਇਲਾਵਾ ਸੀਵਰੇਜ਼ ਬੋਰਡ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਵੀ ਕੀਤੀਆਂ ਗਈਆਂ, ਪ੍ਰੰਤੂ ਲਾਰਿਆਂ ਤੋਂ ਇਲਾਵਾ ਸਾਡੇ ਪੱਲੇ ਕੁੱਝ ਵੀ ਪੈਦਾ ਨਜ਼ਰੀਂ ਆ ਰਿਹਾ। ਉਹਨਾਂ ਇਸ ਸਮੱਸਿਆ ਨਾਲ ਸਬੰਧਤ ਜ਼ਿੰਮੇਵਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਚਿਤਾਵਨੀ ਭਰੇ ਲਹਿਜੇ ‘ਚ ਕਿਹਾ ਕਿ ਜੇਕਰ ਇਸ ਗੰਭੀਰ ਮਸਲੇ ਦਾ ਕੋਈ ਢੁਕਵਾਂ ਹੱਲ ਨਹੀਂ ਕੀਤਾ ਜਾਂਦਾ ਤਾਂ ਸੋਮਵਾਰ ਤੋਂ ਪੈਟਰੋਲ ਪੰਪ ਕੋਲ ਲਿੰਕ ਰੋਡ (ਤਿਕੋਣੀ ਵਾਲੀ) ‘ਤੇ ਵਾਰਡ ਨੰਬਰ 2,3ਅਤੇ 4 ਦੇ ਨਿਵਾਸੀਆਂ ਵੱਲੋਂ ਪ੍ਰਸ਼ਾਸਨ ਅਤੇ ਨਗਰ ਕੌਂਸਲ ਮਾਨਸਾ ਖ਼ਿਲਾਫ਼ ਰੋਸ ਧਰਨਾ ਦਿੱਤਾ ਜਾਵੇਗਾ। ਇਸ ਸਮੇਂ ਮੁਹੱਲਾ ਨਿਵਾਸੀਆਂ ਵੱਲੋਂ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਜਸਵੰਤ ਸਿੰਘ ਮਾਨਸਾ ਸੂਬਾਈ ਮੀਤ ਪ੍ਰਧਾਨ ਬਹੁਜਨ ਮੁਕਤੀ ਪਾਰਟੀ ਪੰਜਾਬ, ਦਲਵਿੰਦਰ ਸਿੰਘ ਆਗੂ ਬਾਮਸੇਫ, ਨਰਿੰਦਰ ਸਿੰਘ ਮੋਹਰ, ਆਤਮਾ ਸਿੰਘ ਪਮਾਰ, ਦੋਧੀ ਯੂਨੀਅਨ ਦੇ ਸੱਤਪਾਲ ਸਿੰਘ ਅਤੇ ਸ਼ਿਵਮ ਸਿੰਘ, ਬੂਟਾ ਸਿੰਘ, ਕੁਲਵੰਤ ਸਿੰਘ , ਮਾਸਟਰ ਧਰਮਿੰਦਰ ਸਿੰਘ, ਬਲਜੀਤ ਸਿੰਘ, ਰਾਜਿੰਦਰ ਸਿੰਘ,ਰਾਜ ਸਿੰਘ ਗੋਗਾ, ਇੰਦਰਜੀਤ ਸਿੰਘ ਅਤੇ ਜਗਰਾਜ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ‘ਚ ਮਰਦ ਅਤੇ ਔਰਤਾਂ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here