

ਮਾਨਸਾ 7 ਫਰਵਰੀ (ਸਾਰਾ ਯਹਾ,(ਹੀਰਾ ਮਿੱਤਲ): ਸੂਬੇ ਕਮੇਟੀ ਸੀ.ਪੀ.ਐਫ. ਯੂਨੀਅਨ ਪੰਜਾਬ ਦੇ ਸੱਦੇ ਤੇ ਅੱਜ ਸਮੁੱਚੇ ਪੰਜਾਬ ਵਿੱਚ ਸੂਬਾ ਸਰਕਾਰ ਦੀ ਅਰਥੀ ਫੂਕੀ ਗਈ। ਇਸ ਤਹਿਤ ਸੀ.ਪੀ.ਐਫ. ਯੂਨੀਅਨ ਇਕਾਈ ਮਾਨਸਾ ਵੱਲੋਂ ਮਾਨਸਾ ਕਾਂਗਰਸ ਦੇ ਜਿਲ੍ਹਾ ਪ੍ਰਧਾਨ ਸ਼੍ਰੀਮਤੀ ਮਨੋਜ ਬਾਲਾ ਦੇ ਘਰ ਨਜਦੀਕ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ।
ਇਸ ਮੌਕੇ ਬੋਲਦਿਆਂ ਜਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਹੀਰੇਵਾਲਾ ਅਤੇ ਰਵਿੰਦਰਪਾਲ ਸਿੰਘ ਔਲਖ ਨੇ ਕਿਹਾ ਕਿ 01.01.2004 ਤੋਂ ਬਾਅਦ ਜੋ ਵੀ ਕਰਮਚਾਰੀ ਸਰਕਾਰੀ ਸੇਵਾ ਵਿੱਚ ਆਏ ਹਨ ਉਹਨਾਂ ਸਾਰੇ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਤੋਂ ਵਾਂਝਾ ਕਰ ਦਿੱਤਾ ਹੈ। ਸਮੇਂ ਸਮੇਂ ਦੀਆਂ ਸਰਕਾਰਾਂ ਨੇ ਸਰਕਾਰੀ ਕਰਮਚਾਰੀ ਨਾਲ ਹਮੇਸ਼ਾ ਧੱਕਾਸ਼ਾਹੀ ਕੀਤੀ ਹੈ। ਰਾਜਨੀਤਿਕ ਲੋਕਾਂ ਨੇ ਆਪਣੀਆਂ ਤਨਖਾਹਾਂ ਅਤੇ ਪੈਨਸ਼ਨਾਂ ਵਿੱਚ ਬਹੁਤ ਜਿਆਦਾ ਵਾਧਾ ਕੀਤਾ ਹੈ। ਇਸ ਮੌਕੇ ਬੋਲਦਿਆਂ ਬੁਲਾਰਿਆਂ ਨੇ ਕਿਹਾ ਕਿ ਅੱਜ ਦਾ ਇਹ ਅਰਥੀ ਫੂਕ ਮੁਜਾਹਰਾ ਪੰਜਾਬ ਸਰਕਾਰ ਨੂੰ ਚਿਤਾਵਨੀ ਹੈ, ਅਗਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕੀਤੀ ਤਾਂ ਸੂਬੇ ਕਮੇਟੀ ਦੇ ਫੈਸਲੇ ਅਨੁਸਾਰ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪਰਵਾਜਪਾਲ ਸਿੰਘ , ਭੁਪਿੰਦਰ ਸਿੰਘ ਤੱਗੜ, ਜਗਸੀਰ ਸਿੰਘ, ਪ੍ਰਵੀਨ ਸ਼ਰਮਾ, ਅਮਰਦੀਪ ਕੌਰ, ਵਿਜੈ ਕੁਮਾਰ ਪ੍ਰਧਾਨ ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ, ਗੁਰਮੇਲ ਸਿੰਘ, ਲਕਸ਼ਵੀਰ ਸਿੰਘ, ਸੰਦੀਪ ਸਿੰਘ, ਜਗਤਾਰ ਸਿੰਘ ਭੀਖੀ, ਸੰਦਲਜੀਤ ਸਿੰਘ ਬੱਗਾ, ਜਸਦੀਪ ਸਿੰਘ, ਰਮਨਦੀਪ ਸਿੰਘ, ਇੰਦਰਜੀਤ ਸਿੰਘ, ਸਮਸ਼ੇਰ ਸਿੰਘ, ਅਮਰਿੰਦਰ ਸਿੰਘ, ਗੁਰਪ੍ਰੀਤ ਸਿੰਘ ਭੁੱਚਰ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਮਾਨਸਾ ਆਦਿ ਹਾਜਰ ਸਨ।
EDITED BY : SARA YAHA | | Last Updated : 7:11 pm 7 ਫ਼ਰਵਰੀ 2019























