*ਸੁਖਪਾਲ ਸਿੰਘ ਨੇ ਸਾਜਿਸ਼ ਤਹਿਤ ਹੀ ਉਨ੍ਹਾਂ ’ਤੇ ਇਹ ਮਨਘੜ੍ਹਤ ਅਤੇ ਬੇਬੁਨਿਆਦ ਦੋਸ਼ ਲਗਾਏ ਜਾ ਰਹੇ ਹਨ, ਜਿਸ ਦੀ ਪੁਖ਼ਤਾ ਜਾਂਚ ਕਰਵਾਈ ਜਾਵੇਗੀ- ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਰਾਜੂ ਕਲਿਹਰੀ*

0
78

ਮਾਨਸਾ, 14 ਮਈ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)  : ਨਗਰ ਕੌਂਸਲ ਬੁਢਲਾਡਾ ਦੇ ਪ੍ਰਧਾਨ ਸੁਖਪਾਲ ਸਿੰਘ ਵੱਲੋਂ ਪਿਛਲੇ ਦਿਨੀਂ ਚੰਡੀਗੜ੍ਹ ਵਿਖੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਸ੍ਰ. ਬੁੱਧ ਰਾਮ ਅਤੇ ਚੇਅਰਮੈਨ ਮਾਰਿਕਟ ਕਮੇਟੀ ਬੁਢਲਾਡਾ ਤੋਂ ਪੈਸਿਆਂ ਦੀ ਮੰਗ ਕਰਨ ਅਤੇ ਤੰਗ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਗਏ ਸਨ। ਜੋ ਕਿ ਬੇ- ਬੁਨਿਆਦ ਹਨ। ਇਸ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਐਸ ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਰਾਜੂ ਕਲਿਹਰੀ ਨੇ ਕਿਹਾ ਕਿ ਨਗਰ ਕੌਂਸਲ ਬੁਢਲਾਡਾ ਦੇ ਪ੍ਰਧਾਨ ਸੁਖਪਾਲ ਸਿੰਘ ਜੋ ਭਾਰਤੀ ਜਨਤਾ ਪਾਰਟੀ ਦੀ ਸ਼ਹਿ ਤੇ ਆਮ ਆਦਮੀ ਪਾਰਟੀ ਅਤੇ ਹਲਕਾ ਵਿਧਾਇਕ ਬੁੱਧ ਰਾਮ ਪ੍ਰਿੰਸੀਪਲ ਤੇ ਝੂਠੇ ਕੇਸ ਵਿੱਚ ਫਸਾਉਣ ਦਾ ਯਤਨ ਕਰ ਰਿਹਾ ਹੈ।

ਹਲਕਾ ਵਿਧਾਇਕ ਬੁੱਧ ਰਾਮ ਪ੍ਰਿੰਸੀਪਲ ਜੀ ਇੱਕ ਇਮਾਨਦਾਰ, ਮਿਹਨਤੀ ਅਤੇ ਹਰ ਇੱਕ ਦੇ ਦੁੱਖ ਸੁੱਖ ਵਿੱਚ ਖੜ੍ਹਨ ਵਾਲੇ ਇਨਸਾਨ ਹਨ। 

ਸੁਖਪਾਲ ਸਿੰਘ ਨੇ ਸਾਜਿਸ਼ ਤਹਿਤ ਹੀ ਉਨ੍ਹਾਂ ’ਤੇ ਇਹ ਮਨਘੜ੍ਹਤ ਅਤੇ ਬੇਬੁਨਿਆਦ ਦੋਸ਼ ਲਗਾਏ ਜਾ ਰਹੇ ਹਨ, ਜਿਸ ਦੀ ਪੁਖ਼ਤਾ ਜਾਂਚ ਕਰਵਾਈ ਜਾਵੇਗੀ ਅਤੇ ਗਲਤ ਮਨਸੂਬੇ ਘੜਨ ਵਾਲਿਆਂ ਨੂੰ ਜਲਦੀ ਹੀ ਬੇਪਰਦਾ ਕੀਤਾ ਜਾਵੇਗਾ। 

 ਭਾਰਤੀ ਜਨਤਾ ਪਾਰਟੀ ਦੀ ਸ਼ਹਿ ਤੇ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਕੇ ਆਪਣੇ ਲਾਪਤਾ ਹੋਣ ਦੀ ਅਫ਼ਵਾਹ ਫੈਲਾਅ ਕੇ ਪੁਲਿਸ ਪ੍ਰਸਾਸ਼ਨ ਨੂੰ ਗੁੰਮਰਾਹ ਕਰ ਰਿਹਾ ਹੈ। ਜਦੋਂ ਕਿ ਅਸਲਿਅਤ ਵਿੱਚ ਇਨ੍ਹਾਂ ਦੋਸ਼ਾਂ ਵਿੱਚ ਕੋਈ ਸੱਚਾਈ ਨਹੀਂ ਹੈ। ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਕੇ ਪਾਰਟੀ ਦਾ ਅਕਸ ਖ਼ਰਾਬ ਕੀਤਾ ਜਾ ਰਿਹਾ ਹੈ ਜੋ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

NO COMMENTS