ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਪ੍ਰਧਾਨ ਲਗਾਉਣ ਤੇ ਦਲਿਤ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਸਿੰਦਰਪਾਲ ਸਿੰਘ ਚਕੇਰੀਆਂ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦਾ ਪ੍ਰਧਾਨ ਲਗਾਉਣ ਤੇ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਸ਼ਿੰਦਰਪਾਲ ਸਿੰਘ ਚਕੇਰੀਆਂ ਨੇ ਕੀਤਾ ਪਾਰਟੀ ਦਾ ਧੰਨਵਾਦ। ਮਾਨਸਾ ਤੋ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿੰਦਰਪਾਲ ਸਿੰਘ ਚਕੇਰੀਆਂ ਨੇ ਕਿਹਾ ਕਿ ਬੀਤੇ ਦਿਨੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਬੀਰ ਬਾਦਲ ਨੂੰ ਪਾਰਟੀ ਦੇ ਪ੍ਰਧਾਨ ਵੱਲੋਂ ਨਿਵਾਜਿਆ ਹੈ ਜਿਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਵਿੱਚ ਵੱਡੇ ਪੱਧਰ ਤੇ ਖੁਸ਼ੀ ਦੀ ਲਹਿਰ ਹੈ ਉਹਨਾਂ ਕਿਹਾ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਪਹਿਲਾਂ ਤੋਂ ਹੀ ਪਾਰਟੀ ਦੀ ਸੁਚੱਜੇ ਢੰਗ ਨਾਲ ਅਗਵਾਈ ਕੀਤੀ ਜਾ ਰਹੀ ਹੈ ਪਰ ਕੁਝ ਤਾਕਤਾਂ ਜੋ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਸੀ ਉਹਨਾਂ ਵੱਲੋਂ ਹਰ ਇੱਕ ਸੰਭਵ ਕੋਸ਼ਿਸ਼ ਕੀਤੀ ਗਈ ਹੈ ਕਿ ਅਕਾਲੀ ਦਲ ਨੂੰ ਖਤਮ ਕੀਤਾ ਜਾ ਸਕੇ ਉੱਥੇ ਉਹਨਾਂ ਕਿਹਾ ਕਿ ਪਰ ਅਕਾਲੀ ਦਲ ਦੇ ਵਰਕਰਾਂ ਨੇ ਹੀ ਚੋਣ ਕੀਤੀ ਕਿ ਸੁਖਬੀਰ ਬਾਦਲ ਹੀ ਇੱਕ ਅਜਿਹੇ ਆਗੂ ਹਨ ਜੋ ਕਿ ਅਕਾਲੀ ਦਲ ਪਾਰਟੀ ਦੀ ਸੁਚੱਜੀ ਅਗਵਾਈ ਕਰ ਸਕਦੇ ਹਨ ਉਹਨਾਂ ਕਿਹਾ ਕਿ ਆਉਣ ਵਾਲੀ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਲੋਕ ਹਿੱਤ ਕੰਮ ਕਰਕੇ ਆਪਣੇ ਦਮ ਤੇ ਸਰਕਾਰ ਬਣਾਵੇਗੀ ਉੱਥੇ ਉਹਨਾਂ ਕਿਹਾ ਕਿ ਵਿਰੋਧੀ ਪਾਰਟੀਆਂ ਜਿਵੇਂ ਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਦੀਆਂ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਕਿਸੇ ਵੀ ਤਰ੍ਹਾਂ ਦੀਆਂ ਸਾਜਿਸ਼ਾਂ ਚੱਲਣ ਨਹੀਂ ਦਿੱਤੀਆਂ ਜਾਣਗੀਆਂ ਉਹਨਾਂ ਕਿਹਾ ਕਿ ਅਕਾਲੀ ਦਲ ਦੇ ਵਰਕਰਾਂ ਵਿੱਚ ਕਿਸੇ ਪ੍ਰਕਾਰ ਦੀ ਕੋਈ ਫੁੱਟ ਨਹੀਂ ਹੈ ਉੱਥੇ ਉਹਨਾਂ ਕਿਹਾ ਕਿ ਆਉਣ ਵਾਲੀ 2027 ਵਿੱਚ ਵਿਰੋਧੀ ਪਾਰਟੀ ਆ ਨੂੰ ਪਤਾ ਲੱਗ ਜਾਵੇਗਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕ ਅਜਿਹੀ ਪੰਥਕ ਪਾਰਟੀ ਹੈ ਜੋ ਲੋਕਾਂ ਦੇ ਹਿੱਤਾਂ ਲਈ ਹਮੇਸ਼ਾ ਵੱਧ ਚੜ ਕੇ ਕੰਮ ਕਰਦੀ ਹੈ ਉੱਥੇ ਹੀ ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਮੇਸ਼ਾ ਹੀ ਦਲਿਤ ਭਾਈਚਾਰੇ ਨੂੰ ਉੱਚਾ ਚੁੱਕਣ ਲਈ ਮੋਢੇ ਨਾਲ ਮੋਢਾ ਲਾ ਕੇ ਹਮਾਇਤ ਕੀਤੀ ਹੈ ਅਤੇ ਦਲਿਤਾਂ ਦੇ ਹੱਕਾਂ ਲਈ ਹਮੇਸ਼ਾਂ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਯੋਗਦਾਨ ਪਾਇਆ ਹੈ ਜਿਵੇਂ ਕਿ ਸ਼੍ਰੋਮਣੀ ਅਕਾਲੀ ਦਲ ਸਰਕਾਰ ਵੱਲੋਂ ਗਰੀਬਾਂ ਦੀ ਆਟਾ ਦਾਲ ਸਕੀਮ, ਸ਼ਗਨ ਸਕੀਮ, ਸਕੂਲੀ ਬੱਚਿਆਂ ਨੂੰ ਸਾਈਕਲ ਮੁਹਈਆ ਕਰਵਾਏ ਅਤੇ ਹੋਰ ਵੱਖ ਵੱਖ ਸਹੂਲਤਾਂ ਗਰੀਬਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਵਿੱਚ ਮਿਲੀਆਂ ਹਨ ਉਹਨਾਂ ਕਿਹਾ ਕਿ ਦਲਿਤਾਂ ਨੂੰ ਆਸ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਉਹਨਾਂ ਨੂੰ ਪਹਿਲਾਂ ਦੀ ਤਰ੍ਹਾਂ ਇਹ ਬਹੁਤ ਸਾਰੀਆਂ ਸਹੂਲਤਾਂ ਦਾ ਲਾਭ ਮਿਲੇਗਾ ਜਿਸ ਕਾਰਨ ਅੱਜ ਸਰਦਾਰ ਸੁਖਬੀਰ ਸਿੰਘ ਬਾਦਲ ਜੀ ਦੇ ਪ੍ਰਧਾਨ ਬਣਨ ਤੇ ਦਲਿਤ ਭਾਈਚਾਰੇ ਵਿੱਚ ਵੱਡੇ ਪੱਧਰ ਤੇ ਖੁਸ਼ੀ ਦੀ ਲਹਿਰ ਹੈ ਉਹਨਾਂ ਪਾਰਟੀ ਦਾ ਧੰਨਵਾਦ ਕੀਤਾਇਸ ਮੌਕੇ ਉਹਨਾਂ ਨਾਲ ਜਗਸੀਰ ਸਿੰਘ ਖੀਵਾ, ਜਨਕ ਸਿੰਘ ਭੀਖੀ ,ਮੀਤਾ ਸਿੰਘ ਭੀਖੀ ਐਮਸੀ, ਮਹਿੰਦਰ ਸਿੰਘ ਸਾਬਕਾ ਸਰਪੰਚ ਦਲੇਲ ਸਿੰਘ ਵਾਲਾ ਚੇਤ ਸਿੰਘ ਡੇਲੂਆਣਾ , ਅਵਤਾਰ ਸਿੰਘ ਸਹਾਰਨਾ , ਤਰਸੇਮ ਸਿੰਘ ਡੇਲੂਆਣਾ, ਜਗਸੀਰ ਸਿੰਘ ,ਕੁਲਹੈਰੀ ਸੁਖਦੇਵ ਸਿੰਘ ,ਨਿਰਮਲ ਸਿੰਘ ਮੰਡੇਰ ,ਜੱਗਾ ਸਿੰਘ ਸਦੀਕੇ ,ਦਰਸ਼ਨ ਸਿੰਘ ਬਹਾਦਰਪੁਰ ਆਦਿ ਸ਼ਾਮਿਲ ਰਹੇ