*ਸੁਤੰਤਰਤਾ ਦਿਵਸ ਦੇ ਮੱਦੇ ਨਜਰ ਪੁਲਿਸ ਨੇ ਸ਼ਹਿਰ ਚ ਕੱਢਿਆ ਫਲੈਗ ਮਾਰਚ*

0
88

ਬੁਢਲਾਡਾ 14 ਅਗਸਤ (ਸਾਰਾ ਯਹਾਂ/ਮੇਹਤਾ ਅਮਨ) ਸ਼ਹਿਰ ਬੁਢਲਾਡਾ ਅੰਦਰ 15 ਅਗਸਤ ਸਵਤੰਤਰਤਾ ਦਿਵਸ ਦੇ ਸਮਾਰੋਹ ਦੌਰਾਨ ਲੋਕਾਂ ਦੀ ਸੁਰੱਖਿਆ ਅਤੇ ਅਮਨ ਸ਼ਾਂਤੀ ਨੂੰ ਬਣਾਏ ਰੱਖਣ ਲਈ ਜਿਲਾ ਪੁਲਿਸ ਮਾਨਸਾ ਵੱਲੋਂ ਸ਼ਹਿਰ ਅਤੇ ਆਸ ਪਾਸ ਦੇ ਖੇਤਰਾਂ ਵਿੱਚ ਐਸਪੀ ਮਨਮੋਹਨ ਸਿੰਘ ਔਲਖ ਦੀ ਅਗਵਾਈ ਹੇਠ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਐਸ.ਪੀ. ਮਨਮੋਹਨ ਸਿੰਘ ਔਲਖ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਸ਼ਹਿਰ ਅਤੇ ਆਸ ਪਾਸ ਦੇ ਖੇਤਰਾਂ ਵਿੱਚ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਜ਼ਿਸ ਦੀ ਲੜੀ ਤਹਿਤ ਅੱਜ ਫਲੈਗ ਮਾਰਚ ਕੱਢਿਆ ਗਿਆ ਅਤੇ ਸ਼ਹਿਰ ਦੇ ਮੁੱਖ ਚੌਂਕਾਂ ਵਿੱਚ ਸ਼ੱਕੀ ਵਹੀਕਲਾਂ ਦੀ ਜਾਂਚ ਵੀ ਕੀਤੀ ਗਈ। ਤਾਂ ਜੋ ਸ਼ਰਾਰਤੀ ਅਨਸਰਾਂ ਕਿਸੇ ਅਣਸੁਖਾਵੀ ਘਟਨਾ ਨੂੰ ਅੰਜਾਮ ਨਾ ਦੇ ਸਕਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸ਼ੱਕੀ ਵਸਤੂ, ਅਣਪਛਾਤੇ ਸ਼ੱਕੀ ਲੋਕਾਂ ਦੀ ਇਤਲਾਹ ਤੁਰੰਤ ਪੁਲਿਸ ਨੂੰ ਦੇਣ ਅਤੇ ਅਜ਼ਾਦੀ ਦਿਵਸ ਦੇ ਸਮਾਰੋਹ ਵਿੱਚ ਪਹੁੰਚ ਕੇ ਅਜਾਦੀ ਦਿਹਾੜੇ ਦਾ ਆਨੰਦ ਮਾਨਣ।  ਇਸ ਫਲੈਗ ਮਾਰਚ ਦੌਰਾਨ ਡੀਐਸਪੀ ਬੁਢਲਾਡਾ ਸਿਕੰਦਰ ਸਿੰਘ ਚੀਮਾ, ਡੀਐਸਪੀ ਜਸਵਿੰਦਰ ਕੌਰ ਤੋਂ ਇਲਾਵਾ ਐਸਐਚ ਓ ਸਿਟੀ ਭੁਪਿੰਦਰਜੀਤ ਸਿੰਘ, ਐਸ ਐਚ ਓ ਸਦਰ ਕੌਰ ਸਿੰਘ, ਐਸ.ਐਚ.ਓ. ਬੋਹਾ ਮੇਲਾ ਸਿੰਘ, ਐਸ ਐਚ ਓ ਬਰੇਟਾ ਬਲਦੇਵ ਸਿੰਘ ਥਾਣੇਦਾਰ ਰਜਿੰਦਰ ਸਿੰਘ ਥਾਣੇਦਾਰ ਦਰਸ਼ਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੁਲਿਸ ਕਰਮੀ ਮੌਜੂਦ ਸਨ।

LEAVE A REPLY

Please enter your comment!
Please enter your name here