

ਮਾਨਸਾ ,16 ਅਗਸਤ(ਬਪਸ): ਪਿੰਡ ਹੀਰਕੇ ਵਿਖੇ ਸੁਤੰਤਰਤਾ ਦਿਵਸ ਮੌਕੇ ਨਸ਼ਾ ਵਿਰੋਧੀ ਰੈਲੀ ਕੱਢੀ ਗਈ । ਗੁਰਪ੍ਰੀਤ ਸਿੰਘ ਮਾਨ ਪ੍ਰਧਾਨ ਸ਼ਹਿਦ ਉੱਧਮ ਸਿੰਘ ਸ਼ਰਬਸਾਂਝਾ ਕੱਲਬ ਹੀਰਕੇ ਨੇ ਦੱਸਿਆ ਕਿ ਸਮੂਹ ਪਿੰਡ ਵਾਸੀਆਂ ਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕਲੱਬ ਵੱਲ ਸੁਤੰਤਰਤਾ ਦਿਵਸ ਨੂੰ ਸਮਰਪਤ ਨਸ਼ਾ ਵਿਰੋਧੀ ਰੈਲੀ ਤੇ ਕੈੰਡਲ ਮਾਰਚ ਕੱਢਿਆ ਗਿਆ। ਕੈਂਡਲ ਮਾਰਚ ਦੌਰਾਨ ਨੌਜਵਾਨਾਂ ਅਤੇ ਪਿੰਡ ਵਾਸੀਆਂ ਨੇ ਆਪਣੇ ਹੱਥਾਂ ਵਿੱਚ ਜਗਦੀਆਂ ਮੋਮਬੱਤੀਆਂ ਤੇ ਮਿਸਾਲਾਂ ਫੜੀਆਂ ਹੋਈਆਂ ਸਨ।ਉਹ ਪਿੰਡ ਦੀਆਂ ਵੱਖ ਵੱਖ ਗਲੀਆਂ ਮੁਹੱਲਿਆਂ ਵਿਚ ਹੁੰਦੇ ਹੋਏ ਨਸ਼ਾ ਵਿਰੋਧੀ ਨਾਅਰੇ ਲਗਾਕੇ ਇਸ ਬੁਰਾਈ ਨੂੰ ਜੜ੍ਹੋਂ ਪੁੱਟਣ ਦਾ ਹੋਕਾ ਦੇ ਰਹੇ ਸਨ। ਸਮੂਹ ਪਿੰਡ ਵਾਸੀਆਂ ਤੇ ਨੌਜਵਾਨਾਂ ਵਿੱਚ ਨਸ਼ੇ ਵਿਰੋਧੀ ਵਿੱਢੀ ਇਸ ਮੁਹਿੰਮ ਨੂੰ ਭਰਵਾਂ ਹੰਗਾਰਾ ਮਿਲਿਆ। ਉਨ੍ਹਾਂ ਪੂਰੇ ਉਤਸ਼ਾਹ ਨਾਲ ਪਿੰਡ ਵਿੱਚ ਕੈਂਡਲ ਮਾਰਚ ਕੱਢਿਆ।ਇਸ ਮੌਕੇ ਜਸ਼ਨਦੀਪ ਸਿੰਘ, ਐਡਵੋਕੇਟ ਸੰਦੀਪ ਸਿੰਘ, ਜਸਕਰਨ ਸਿੰਘ, ਸੁਖਵੰਤ ਸਿੰਘ, ਹਰਦੀਪ ਸਿੰਘ, ਰਜਿੰਦਰ ਸਿੰਘ, ਲੂਦਰ ਸਿੰਘ, ਸਮੂਹ ਪਿੰਡ ਵਾਸੀ, ਕਲੱਬ ਮੈਂਬਰ ਅਤੇ ਅਹੁਦੇਦਾਰ ਆਦਿ ਹਾਜ਼ਰ ਸਨ।























