

ਬਰਨਾਲਾ, 1 ਨਵੰਬਰ (ਸਾਰਾ ਯਹਾਂ/ਮੁੱਖ ਸੰਪਾਦਕ): ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸੁਨੀਤਇੰਦਰ ਸਿੰਘ ਗਿੱਲ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਦੇ ਦਿਸ਼ਾ–ਨਿਰਦੇਸ਼ਾਂ ਅਨੁਸਾਰ ਸਕੂਲ ਮੁਖੀ ਰਘੁਵੀਰ ਸਿੰਘ ਦੀ ਅਗਵਾਈ ਹੇਠ ਸੁਤੰਤਰਤਾ ਸੰਗਰਾਮੀ ਖਜ਼ਾਨ ਸਿੰਘ ਸਰਕਾਰੀ ਹਾਈ ਸਕੂਲ ਬਦਰਾ ਵਿਖੇ ਵਿੱਦਿਅਕ ਮੇਲੇ ਦਾ ਆਯੋਜਨ ਕੀਤਾ ਗਿਆ। ਡੀਪੀਈ ਹਰਜੀਤ ਸਿੰਘ ਜੋਗਾ ਨੇ ਦੱਸਿਆ ਕਿ ਦੋ ਰੋਜ਼ਾ ਇਸ ਵਿੱਦਿਅਕ ਮੇਲੇ ਵਿੱਚ ਛੇਵੀਂ ਤੋਂ ਅੱਠਵੀਂ ਅਤੇ ਨੌਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਦੋ ਗਰੁੱਪਾਂ ਵਿੱਚ ਭਾਗ ਲਿਆ। ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਦੇ ਸਹਿਯੋਗ ਨਾਲ ਸਮਾਜਿਕ ਸਿੱਖਿਆ, ਗਣਿਤ, ਸਾਇੰਸ ਅਤੇ ਅੰਗਰੇਜੀ ਵਿਸ਼ੇ ਨਾਲ ਸਬੰਧਤ ਮਾਡਲ ਤੇ ਚਾਰਟ ਤਿਆਰ ਕਰਕੇ ਉਹਨਾਂ ਦੀ ਪ੍ਰਦਰਸ਼ਨੀ ਲਗਾਈ। ਵਿਦਿਆਰਥੀਆਂ ਦੇ ਮਾਪਿਆਂ ਨੇ ਇਸ ਪ੍ਰਦਰਸ਼ਨੀ ਵਿੱਚ ਸ਼ਿਰਕਤ ਕਰਦਿਆਂ ਬੱਚਿਆਂ ਵੱਲੋਂ ਤਿਆਰ ਕੀਤੇ ਗਏ ਮਾਡਲਾਂ ਤੇ ਚਾਰਟਾਂ ਬਾਰੇ ਜਾਣਿਆ। ਵਿਸ਼ੇਸ਼ ਤੌਰ ‘ਤੇ ਪਹੁੰਚੇ ਸਕੂਲ ਮੈਨੇਜ਼ਮੈਂਟ ਕਮੇਟੀ ਦੇ ਚੇਅਰਪਰਸਨ ਜਸਵਿੰਦਰ ਕੌਰ ਅਤੇ ਕਮੇਟੀ ਮੈਂਬਰਾਂ ਨੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਗਏ ਮਾਡਲਾਂ ਦੀ ਪ੍ਰਸੰਸ਼ਾ ਕੀਤੀ। ਇਸ ਮੌਕੇ ਸਕੂਲ ਮੁਖੀ ਰਘੁਵੀਰ ਸਿੰਘ, ਅਵਤਾਰ ਸਿੰਘ, ਕੁਲਵਿੰਦਰ ਸਿੰਘ, ਕੁਲਵੰਤ ਸਿੰਘ, ਨਿਰਮਲ ਸਿੰਘ, ਚਿਰਜੋਤ ਸਿੰਘ ਸਮੇਤ ਸਮੂਹ ਵਿਦਿਆਰਥੀ ਅਤੇ ਉਹਨਾਂ ਦੇ ਮਾਤਾ–ਪਿਤਾ ਮੌਜੂਦ ਸਨ।























