

ਮਾਨਸਾ, 22 ਜੁਲਾਈ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜਲਦੀ ਹੀ ਸੂਬੇ ਭਰ ਵਿੱਚ 13,000 ਸਟੇਡੀਅਮ ਅਤਿ ਆਧੁਨਿਕ ਉਸਾਰੀ ਸ਼ੁਰੂ ਕਰੇਗੀ। ਜਿਸ ਦੇ ਪਹਿਲੇ ਪੜਾਅ ਅਧੀਨ 3,083 ਅਜਿਹੇ ਸਟੇਡੀਅਮਾਂ ਦੀ ਉਸਾਰੀ ਦਾ ਕੰਮ ਪਹਿਲਾਂ ਹੀ ਚੱਲ ਰਿਹਾ ਹੈ। ਪੰਜਾਬ ਸਰਕਾਰ ਦੇ ਇਹ ਉਪਰਾਲੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਤ ਕਰਨਗੇ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜ ਕੇ ਨਸ਼ਿਆਂ ਤੋਂ ਦੂਰ ਰੱਖਣਗੇ। ਇਹ ਪ੍ਰਗਟਾਵਾ ਕਰਦਿਆਂ – ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਚਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਾਕਾਰਾਤਮਕ ਸੋਚ ਨੂੰ ਖੇਡਾਂ ਵਾਲੇ ਪਾਸੇ ਲਾਉਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨ ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਅਤੇ ਵਿਸ਼ਵ ਪੱਧਰੀ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ
ਕਿਹਾ ਕਿ ਅੰਤਰਰਾਸ਼ਟਰੀ ਪੱਧਰ ਤੇ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਹੋਣਹਾਰ ਖਿਡਾਰੀਆਂ ਨੂੰ ਇੰਨ੍ਹਾਂ ਨਵੀਆਂ ਸਹੂਲਤਾਂ ਵਿੱਚ ਉਭਰਦੇ ਖਿਡਾਰੀਆਂ ਨੂੰ ਸਿਖਲਾਈ ਦੇਣ ਵਾਸਤੇ ਕੋਚ ਵਜੋਂ ਨਿਯੁਕਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਗੁਆਚੀ ਸ਼ਾਨ ਬਹਾਲ ਕਰਨ ਸਬੰਧੀ ਆਪਣੇ ਯਤਨਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਗੁਰਪ੍ਰੀਤ ਸਿੰਘ ਭੁੱਚਰ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਸੂਬੇ ‘ਚ’ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਜਾਂ ਨੌਜਵਾਨਾਂ ਦੇ ਰੋਜ਼ਗਾਰ ਵੱਲ ਕੋਈ ਧਿਆਨ ਨਹੀਂ ਦਿੱਤਾ। ਜਿਸ ਦੇ ਨਤੀਜੇ ਵਜੋਂ ਸੂਬੇ ਭਰ ਵਿੱਚ ਨਸ਼ੇ ਦਾ ਕਾਰੋਬਾਰ ਬਿਨ੍ਹਾਂ ਕਿਸੇ ਰੋਕ-ਟੋਕ ਦੇ ਇੰਨੀਂ ਵੱਡੀ ਪੱਧਰ ਤੇ ਫੈਲ ਗਿਆ ਅਤੇ ਪੰਜਾਬ ਦੇ ਕਈ ਨੌਜਵਾਨ ਨਸ਼ੇ ਦੇ ਆਦੀ ਹੋ ਗਏ।























